ਅੰਮ੍ਰਿਤਸਰ:ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕਰਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਆਪਸੀ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਅੰਮ੍ਰਿਤਸਰ ਪੁਲਿਸ ਹੱਥ ਲੱਗੀ ਸਫ਼ਲਤਾ, 49 ਕਰੋੜ ਦੀ ਹੈਰੋਇਨ ਸਣੇ ਦੋ ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ - Busted Cross Border Smuggling - BUSTED CROSS BORDER SMUGGLING
ਅੰਮ੍ਰਿਤਸਰ ਪੁਲਿਸ ਦੇ ਹੱਥ ਉਸ ਸਮੇਂ ਸਫ਼ਲਤਾ ਲੱਗੀ, ਜਦੋਂ ਉਨ੍ਹਾਂ ਵਲੋਂ ਸਰਹੱਦ ਪਾਰ ਤੋਂ ਕੀਤੀ ਜਾ ਰਹੀ ਤਸਕਰੀ ਦਾ ਪਰਦਾਫਾਸ਼ ਕੀਤਾ। ਇਸ ਦੌਰਾਨ ਪੁਲਿਸ ਨੇ 49 ਕਰੋੜ ਦੇ ਕਰੀਬ ਹੈਰੋਇਨ ਸਣੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਵੀ ਕੀਤਾ।
Published : Jul 17, 2024, 12:11 PM IST
ਡੀਜੀਪੀ ਪੰਜਾਬ ਨੇ ਦਿੱਤੀ ਜਾਣਕਾਰੀ:ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਜਾਣਕਾਰੀ ਦਿੰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋ ਤਸਕਰ ਫੜੇ ਗਏ ਹਨ, ਜੋ ਪਾਕਿਸਤਾਨ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ। ਇਨ੍ਹਾਂ ਕੋਲੋਂ 7 ਕਿਲੋ ਹੈਰੋਇਨ, 5 ਪਿਸਤੌਲ, 5 ਕਾਰਤੂਸ ਅਤੇ 5 ਮੈਗਜ਼ੀਨ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮੱਗਲਰਾਂ ਦੇ ਸਬੰਧ ਪਾਕਿਸਤਾਨ ਨਾਲ ਜੁੜੇ ਹੋਏ ਹਨ। ਡੀਜੀਪੀ ਨੇ ਦੱਸਿਆ ਕਿ ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਤੇ ਮੁਲਜ਼ਮਾਂ ਦੇ ਅਗਲੇ ਪਿਛਲੇ ਲਿੰਕ ਖੰਗਾਲੇ ਜਾ ਰਹੇ ਹਨ।
49 ਕਰੋੜ ਦੀ ਕੌਮਾਂਤਰੀ ਕੀਮਤ:ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਜ਼ਬਤ ਕੀਤੀ ਗਈ ਹੈਰੋਇਨ ਦੀ ਖੇਪ ਦੀ ਅੰਤਰਰਾਸ਼ਟਰੀ ਕੀਮਤ 49 ਕਰੋੜ ਰੁਪਏ ਦੇ ਕਰੀਬ ਦੱਸੀ ਗਈ ਹੈ। ਪੁਲਿਸ ਦਾ ਅੰਦਾਜ਼ਾ ਹੈ ਕਿ ਇਸ ਨੂੰ ਡਰੋਨ ਰਾਹੀਂ ਭਾਰਤੀ ਸਰਹੱਦ 'ਚ ਲਿਆਂਦਾ ਗਿਆ ਹੋ ਸਕਦਾ ਹੈ। ਸੀਨੀਅਰ ਅਧਿਕਾਰੀ ਜਲਦੀ ਹੀ ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਨਗੇ।