ਵੇਰਕਾ ਦੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ (Etv Bharat Amritsar) ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਮਾੜੇ ਅੰਸਰਾਂ ਅਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਵੇਰਕਾ ਦੀ ਪੁਲਿਸ ਨੂੰ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ। ਜਦੋਂ ਪਿਛਲੇ ਦਿਨੀ ਰਾਜਸਥਾਨ ਦੇ ਇੱਕ ਠੇਕੇਦਾਰ ਕੋਲੋਂ ਚਾਰ ਨੌਜਵਾਨਾਂ ਵੱਲੋਂ ਕਸਟੋਲ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਚਾਰ ਨੌਜਵਾਨਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ : ਇਸ ਮੌਕੇ ਪੁਲਿਸ ਅਧਿਕਾਰੀ ਏਸੀਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਵੇਰਕਾ ਦੇ ਵਿੱਚ ਇੱਕ ਪੂਰੀ ਸ਼ਿਕਾਇਤ ਦਰਜ ਕੀਤੀ ਗਈ। ਜਿਸ ਵਿੱਚ ਰਾਜਸਥਾਨ ਦੇ ਇੱਕ ਠੇਕੇਦਾਰ ਕੋਲੋਂ ਜੋ ਕਿ ਆਪਣੀ ਲੇਬਰ ਨੂੰ ਪੈਸੇ ਦੇਣ ਲਈ ਜਾ ਰਿਹਾ ਸੀ। ਪਿਸਤੋਲ ਦੀ ਨੋਕ 'ਤੇ ਚਾਰ ਨੌਜਵਾਨਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਸ ਕੋਲੋਂ ਦੋ ਮੋਬਾਇਲ ਫੋਨ ਇੱਕ ਮੋਟਰਸਾਈਕਲ ਵੀ ਉਹ ਕੀਤਾ ਗਿਆ ਸੀ।
ਮੁਲਜ਼ਮ ਨਸ਼ਾ ਕਰਨ ਦੇ ਵੀ ਆਦੀ ਹਨ:ਇਸ ਤੋਂ ਬਾਅਦ ਥਾਣਾ ਵੇਰਕਾ ਦੀ ਪੁਲਿਸ ਵੱਲੋਂ ਹਰਕਤ ਵਿੱਚ ਆਉਂਦੇ ਹੋਏ। ਇਨ੍ਹਾਂ ਚਾਰਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਅਤੇ ਇਨ੍ਹਾਂ ਕੋਲੋਂ ਹੋਰ ਵੀ ਚੋਰੀ ਦੇ ਮੋਟਰਸਾਈਕਲ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਪਿਸਤੋਲ ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਖਿਲਾਫ ਅੱਗੇ ਵੀ ਕਈ ਵੱਖ-ਵੱਖ ਥਾਣਿਆਂ ਵਿੱਚ ਮਾਮਲੇ ਦਰਜ ਹਨ। ਇਹ ਨਸ਼ਾ ਕਰਨ ਦੇ ਵੀ ਆਦੀ ਹਨ ਅਤੇ ਇਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਏਸੀਪੀ ਗੁਰਵਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਵਿੱਚੋਂ ਤਿੰਨ ਮੁਲਜ਼ਮਾਂ 'ਤੇ ਪਹਿਲਾਂ ਵੀ ਮੁਕੱਦਮੇ ਦਰਜ ਹਨ। 5 ਮੋਬਾਇਲ ਵੀ ਬਰਾਮਦ ਹੋਏ ਹਨ ਜੋ ਇਨ੍ਹਾਂ ਨੇ ਪਹਿਲਾਂ ਵਾਲੀਆਂ ਵਾਰਦਾਤਾਂ ਵਿੱਚੋਂ ਖੋਏ ਹੋਏ ਸਨ।