ਅੰਮ੍ਰਿਤਸਰ: ਅੰਮ੍ਰਿਤਸਰ ਦੀ ਪੁਲਿਸ ਨੂੰ ਉਸ ਵੇਲੇ ਵੱਡੇ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਵੱਲੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦਾ ਨਾਮ ਸੁਖਦੇਵ ਸਿੰਘ ਅਤੇ ਅਵਤਾਰ ਸਿੰਘ ਜੋ ਕਿ ਬਠਿੰਡਾ ਜ਼ੇਲ੍ਹ 'ਚ ਪਹਿਲਾਂ ਵੀ ਨਸ਼ਾ ਤਸਕਰੀ ਮਾਮਲੇ ਵਿੱਚ ਰਹਿ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਫੜੇ ਗਏ ਸਮਗਰਾ ਕੋਲ 10 ਕਿਲੋ ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਇੱਕ ਵਿਅਕਤੀ ਜੋ ਇਸ ਵਿੱਚ ਡਰਾਈਵਰੀ ਦਾ ਕੰਮ ਵੀ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕੋਲੋਂ ਪਹਿਲਾਂ ਵੀ ਢਾਈ ਕਿਲੋ ਹੈਰੋਇਨ ਅਤੇ 65 ਲੱਖ ਦੇ ਕਰੀਬ ਡਰੱਗ ਮਨੀ ਬਰਾਮਦ ਹੋਈ ਸੀ। ਅਤੇ ਇਸ ਦੇ ਨਾਲ ਦੋ ਪਾਕਿਸਤਾਨੀ ਨਸ਼ਾ ਤਸਕਰ ਵੀ ਭਾਰਤ ਵਿੱਚ ਸ਼ਾਮਿਲ ਹੋਏ ਸਨ।
ਦੋ ਮੁਲਜ਼ਮਾਂ ਨੂੰ ਕੀਤਾ ਗਿਆ ਗ੍ਰਿਫਤਾਰ
ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਲੈ ਕੇ ਜਿੱਥੇ ਪੰਜਾਬ ਪੁਲਿਸ ਪੂਰੀ ਸਰਗਰਮ ਨਜ਼ਰ ਆ ਰਹੀ ਹੈ। ਉੱਥੇ ਹੀ ਉਨ੍ਹਾਂ ਵੱਲੋਂ ਅੱਜ ਇੱਕ ਵਾਰ ਫਿਰ ਤੋਂ 10 ਕਿਲੋ ਗ੍ਰਾਮ ਹੈਰੋਇਨ ਨਾਲ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਉਨ੍ਹਾਂ ਵੱਲੋਂ ਕਈ ਹਥਿਆਰ ਵੀ ਪਾਕਿਸਤਾਨ ਤੋਂ ਮਨਾਏ ਮੰਗਾਏ ਜਾ ਚੁੱਕੇ ਹਨ। ਪੁਲਿਸ ਦਾ ਕਹਿਣਾ ਹੈ ਕਿ ਬੀਤੇ ਦਿਨ ਬੇਸ਼ੱਕ ਅੰਮ੍ਰਿਤਸਰ ਦੇ ਵਿੱਚ ਚੋਣਾਂ ਸਨ ਪਰ ਇਸ ਦੇ ਦੌਰਾਨ ਵੀ ਉਨ੍ਹਾਂ ਵੱਲੋਂ ਪੁਲਿਸ ਵੱਲੋਂ ਪਹਿਲਾਂ ਹੀ ਨਜ਼ਰ ਰੱਖੀ ਗਈ ਸੀ। ਜਿਸ ਦੌਰਾਨ ਇਨ੍ਹਾਂ ਦੋਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪਹਿਲਾਂ ਬਠਿੰਡਾ ਜ਼ੇਲ੍ਹ ਦੇ ਵਿੱਚ ਦੋਨੋਂ ਬੰਦ ਸਨ ਅਤੇ ਇਸ ਦੌਰਾਨ ਉਨ੍ਹਾਂ ਕੋਲੋਂ ਪਹਿਲਾਂ ਵੀ ਢਾਈ ਕਿਲੋ ਗ੍ਰਾਮ ਹੈਰੋਇਨ ਤੇ 65 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਸੀ। ਪੁਲਿਸ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਪੁਲਿਸ ਆਪਣੇ ਮੁਸਤੈਦੀ ਦੇ ਨਾਲ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।