ਪੰਜਾਬ

punjab

ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ; ਲੱਖਾਂ ਰੁਪਏ ਦੀ ਡਰੱਗ ਮਨੀ, ਹੈਰੋਇਨ ਤੇ ਹਥਿਆਰਾਂ ਸਣੇ 5 ਨੌਜਵਾਨ ਕਾਬੂ, ਜਾਣੋ ਪੂਰਾ ਮਾਮਲਾ - POLICE ARREST

By ETV Bharat Punjabi Team

Published : Sep 10, 2024, 7:32 AM IST

Amritsar police recoverd Drug : ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨ ਨਾਲ ਸਬੰਧ ਰੱਖਦੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਮੁਤਾਬਿਕ ਇਹਨਾਂ ਮੁਲਜ਼ਮਾਂ ਨੂੰ ਰਿਮਾਂਡ ਲੈਕੇ ਹੋਰ ਕਾਰਵਾਈ ਕੀਤੀ ਜਾਵੇਗੀ।

Amritsar police 5 youths were arrested along with two pistols.
ਦੋ ਪਿਸਟਲ ਸਮੇਤ 5 ਨੌਜਵਾਨਾਂ ਨੂੰ ਕੀਤਾ ਕਾਬੂ (AMRITSAR REPORTER)

ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ (AMRITSAR REPORTER)

ਅੰਮ੍ਰਿਤਸਰ: ਪੰਜਾਬ ਪੁਲਿਸ ਵੱਲੋਂ ਸਰਗਰਮੀ ਨਾਲ ਨਸ਼ੇ ਦੇ ਸੋਦਾਗਰਾਂ ਅਤੇ ਅਪਰਾਧੀਆਂ ਨੂੰ ਠੱਲ੍ਹ ਪਾਉਣ ਲਈ ਵੱਖ ਵੱਖ ਤਰ੍ਹਾਂ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਹੀ ਤਹਿਤ ਵੱਡੀ ਸਫਲਤਾ ਹਾਸਿਲ ਕਰਦਿਆਂ ਅੰਮ੍ਰਿਤਸਰ ਪੁਲਿਸ ਨੇ ਸਥਾਨਕ ਸ਼ਹਿਰ ਦੇ ਨਜ਼ਦੀਕ ਲੱਗਦੇ ਬਾਰਡਰ ਏਰੀਆ ਤੋਂ ਨਸ਼ੇ ਦੀ ਖੇਪ ਬਰਾਮਦ ਕੀਤੀ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਲਗਾਤਾਰ ਹੀ ਨਸ਼ਾ ਤਸਕਰਾਂ ਦੇ ਖਿਲਾਫ ਆਪਣੀ ਮੁਹਿਮ ਛੇੜੀ ਹੋਈ ਹੈ ਅਤੇ ਉਹਨਾਂ ਵੱਲੋਂ ਅੱਜ ਵੀ 160 ਗ੍ਰਾਮ ਹੈਰੋਇਨ ਦੇ ਨਾਂ ਨਾਲ ਪੰਜ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਹਨਾਂ ਕੋਲੋਂ 8 ਲੱਖੀ 59 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਅੰਮ੍ਰਿਤਸਰ ਦੇ ਐਸਐਸਪੀ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਲਗਾਤਾਰ ਨਸ਼ੇ ਦੇ ਖਿਲਾਫ ਮੁਹਿਮ ਛੇੜੀ ਹੋਈ ਹੈ ਅਤੇ ਇਸੇ ਲੜੀ ਦੇ ਤਹਿਤ ਬੀਤੇ ਦਿਨ ਵੀ ਉਹਨਾਂ ਵੱਲੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਅੱਜ 160 ਗ੍ਰਾਮ ਹੈਰੋਇਨ ਤੇ ਨਾਲ ਹੀ ਭਾਰੀ ਮਾਤਰਾ ਵਿੱਚ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਬਾਰਡਰ ਏਰੀਏ ਵਿੱਚ ਲਗਾਤਾਰ ਹੀ ਨਸ਼ੇ ਦੀ ਖੇਪ ਮਿਲਣ ਦਾ ਸਿਲਸਿਲਾ ਰੁਕਨ ਦਾ ਨਾਮ ਨਹੀਂ ਲੈ ਰਿਹਾ। ਭਾਰਤ ਦੇ ਨਾਲ ਲੱਗਦੇ ਦੇਸ਼ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤ ਵਿੱਚ ਡਰੱਗ ਤਸਕਰੀ ਕੀਤੀ ਜਾ ਰਹੀ ਹੈ। ਜਿਸ ਉੱਤੇ ਕਾਬੂ ਪਾਉਣ ਦੇ ਲਈ ਭਾਵੇਂ ਹੀ ਪੁਲਿਸ ਅਤੇ ਫੌਜ ਸਰਗਰਮ ਰਹਿੰਦੀ ਹੈ, ਪਰ ਬਾਵਜੂਦ ਇਸ ਦੇ ਨਸ਼ਾ ਤਸਕਰ ਕੋਈ ਨਾ ਕੋਈ ਹਲ ਲੱਭ ਕੇ ਨਸ਼ਾ ਸਪਲਾਈ ਕਰਦੇ ਹਨ। ਇਸ ਹੀ ਤਹਿਤ ਅੰਮ੍ਰਿਤਸਰ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ 160 ਗ੍ਰਾਮ ਹੈਰੋਇਨ, ਡਰੱਗ ਮਨੀ ਅਤੇ ਕੁਝ ਹਥਿਆਰਾਂ ਸਣੇ ਮੁਲਜ਼ਮ ਕਾਬੂ ਕੀਤੇ ਹਨ।

ਮੁਲਜ਼ਮਾਂ ਦੇ ਪਾਕਿਸਤਾਨ ਨਾਲ ਸਬੰਧ :ਪੁਲਿਸ ਮੁਤਾਬਿਕ ਇਹਨਾਂ ਵਿੱਚ ਇਕ ਮੁਲਜ਼ਮ ਸੁਖਚੈਨ ਸਿੰਘ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸੰਬਧ ਹਨ, ਜੋ ਪਾਕਿਸਤਾਨੀ ਸਮੱਗਲਰਾ ਪਾਸੋਂ ਹੈਰੋਇਨ ਅਤੇ ਅਸਲਾ ਮੰਗਵਾ ਕੇ ਆਪਣੇ ਸਾਥੀ ਸੁਖਪਾਲ ਸਿੰਘ, ਨਵਦੀਪ ਸਿੰਘ , ਸੁਖਬੀਰ ਸਿੰਘ ,ਰਾਹੁਲ ਉਰਫ ਰਿੰਕੂ ਦੀ ਮਦਦ ਨਾਲ ਅੰਮ੍ਰਿਤਸਰ ਅਤੇ ਆਸ ਪਾਸ ਦੇ ਇਲਾਕਿਆ ਵਿੱਚ ਹੈਰੋਇੰਨ ਅਤੇ ਅਸਲਾ ਸਪਲਾਈ ਕਰਦਾ ਹੈ। ਜਿਸ 'ਤੇ ਤੁਰੰਤ ਕਾਰਵਾਈ ਕਰਦਿਆ ਸੀ.ਆਈ.ਏ ਅੰਮ੍ਰਿਤਸਰ ਦਿਹਾਤੀ ਵੱਲੋਂ ਇਹਨਾਂ ਪੰਜ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਉਕਤ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 7 ਦਿਨ ਦਾ ਰਿਮਾਂਡ ਹਾਸਿਲ ਕੀਤਾ ਹੈ।

ABOUT THE AUTHOR

...view details