ਅੰਮ੍ਰਿਤਸਰ: ਸੁਬੇ 'ਚ ਵੱਧ ਰਹੇ ਨਸ਼ੇ ਖਿਲਾਫ ਪੰਜਾਬ ਪੁਲਿਸ ਅਤੇ ਸੁਬਾ ਸਰਕਾਰ ਲਗਾਤਾਰ ਸਖਤ ਨਜ਼ਰ ਆ ਰਹੀ ਹੈ। ਇਸ ਹੀ ਤਹਿਤ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਨਿੱਤ ਦਿਨ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੂੰ ਸਫਲਤਾ ਵੀ ਹਾਸਿਲ ਹੋ ਰਹੀ ਹੈ। ਪੁਲਿਸ ਨੇ 300 ਗ੍ਰਾਮ ਹੈਰੋਇਨ ਸਣੇ 3 ਮੁਲਜ਼ਮ ਕਾਬੂ ਕੀਤੇ ਹਨ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਦੇ ਦਿਸ਼ਾ ਨਿਰਦੇਸ਼ਾਂ 'ਤੇ ਮਾੜੇ ਅਨਸਰਾਂ ਤੇ ਨਸ਼ੇ ਦੇ ਖਿਲਾਫ ਵਿੱਢੀ ਗਈ। ਮੁਹਿਮ ਦੇ ਤਹਿਤ ਅਤੇ ਕਾਸੋ ਅਪ੍ਰੇਸ਼ਨ ਦੇ ਤਹਿਤ ਥਾਣਾ ਰਣਜੀਤ ਐਵਨਿਊ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ, ਜਦੋਂ ਵੱਖ-ਵੱਖ ਮਾਮਲਿਆਂ ਦੇ ਵਿੱਚ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਇਹਨਾਂ ਕੋਲੋਂ 300 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ।
ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕੀਤੀ ਸਖਤ ਕਾਰਵਾਈ, ਹੈਰੋਇਨ ਸਮੇਤ ਤਿੰਨ ਮੁਲਜ਼ਮ ਗ੍ਰਿਫਤਾਰ - amritsar police action
Heroin Seized In Amritsar: ਅੰਮ੍ਰਿਤਸਰ ਪੁਲਿਸ ਨੂੰ ਨਸ਼ੇ ਦੇ ਖਿਲਾਫ ਮਿਲੀ ਵੱਡੀ ਕਾਮਯਾਬੀ ਮਿਲੀ ਹੈ ਜਿਥੇ ਥਾਣਾ ਰਣਜੀਤ ਐਵਨਿਊ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਦੇ ਵਿੱਚ 300 ਗ੍ਰਾਮ ਦੇ ਕਰੀਬ ਹੈਰੋਇਨ ਕੀਤੀ ਬਰਾਮਦ ਕੀਤੀ ਹੈ ਅਤੇ ਪੁਲਿਸ ਵੱਲੋਂ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।
Published : Jun 18, 2024, 1:46 PM IST
ਲਗਾਤਾਰ ਮਿਲ ਰਹੀ ਸੀ ਖੁਫੀਆ ਜਾਣਕਾਰੀ :ਪੁਲਿਸ ਅਧਿਕਾਰੀ ਏਸੀਪੀ ਵਰਿੰਦਰ ਖੋਸਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਫੀ ਸਮੇਂ ਤੋਂ ਪੁਲਿਸ ਨੂੰ ਇਨ੍ਹਾਂ ਤਿੰਨਾਂ ਦੇ ਖਿਲਾਫ ਸ਼ਿਕਾਇਤਾਂ ਆ ਰਹੀਆਂ ਸਨ ਕਿ ਇਹ ਨਸ਼ਾ ਵੇਚ ਰਹੇ ਹਨ ਤੇ ਨਸ਼ੇ ਦਾ ਕਾਰੋਬਾਰ ਕਰ ਰਹੇ ਹਨ। ਜਿਸ ਦੇ ਚੱਲਦੇ ਪੁਲਿਸ ਟੀਮ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਇਨ੍ਹਾਂ ਤਿੰਨ ਨੌਜਵਾਨਾਂ ਨੂੰ ਵੱਖ-ਵੱਖ ਕੇਸਾਂ ਵਿੱਚ ਕਾਬੂ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹਨਾਂ ਦੇ ਕੋਲੋਂ 300 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਨਸ਼ੇ ਦੇ ਵੀ ਆਦਿ ਹਨ, ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਿੱਥੋਂ ਨਸ਼ਾ ਲੈ ਕੇ ਆਉਂਦੇ ਸਨ ਤੇ ਅੱਗੇ ਕਿੱਥੇ ਸਪਲਾਈ ਕਰਦੇ ਸਨ।
- ਫਾਜ਼ਿਲਕਾ ਹਾਈਵੇਅ 'ਤੇ ਤੇਜ਼ ਰਫਤਾਰ ਕਾਰ ਨੇ ਦਰੜਿਆ ਜੁਗਾੜੁ ਰੇਹੜੀ ਚਾਲਕ, ਪਰਿਵਾਰ ਨੇ ਲਗਾਈ ਇਨਸਾਫ ਦੀ ਗੁਹਾਰ - A speeding car hit bike rider
- ਸਮਾਜ ਸੇਵੀ ਸੰਸਥਾ ਵਲੋਂ ਝੋਨੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਲਈ ਖਾਸ ਸਕੀਮ, ਇੰਝ ਚੁੱਕੋ ਫਾਇਦਾ - Special Scheme For Save Water
- ਮੁੱਖ ਮੰਤਰੀ ਮਾਨ ਦੀ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ, ਕਿਹਾ- ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਹੁੰਦੀ ਪ੍ਰੇਸ਼ਾਨੀ ਕੀਤੀ ਜਾਵੇਗੀ ਖ਼ਤਮ - CM Mann Meeting WITH DCS
ਵੱਡੇ ਖੁਲਾਸੇ ਹੋਣ ਦੀ ਸੰਭਾਵਨਾ:ਪੁਲਿਸ ਨੇ ਦੱਸਿਆ ਕਿ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਜਿੱਥੋਂ ਇਹ ਨਸ਼ਾ ਲੈ ਕੇ ਆਉਂਦੇ ਹਨ ਉਹਨਾਂ ਦੇ ਪਾਕਿਸਤਾਨ ਦੇ ਨਾਲ ਵੀ ਲਿੰਕ ਹਨ ਜਾਂ ਨਹੀਂ ਇਸ ਦੀ ਵੀ ਜਾਣਕਾਰੀ ਲਈ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹਨਾਂ ਦੇ ਖਿਲਾਫ ਪਹਿਲਾਂ ਵੀ ਕੋਈ ਮਾਮਲਾ ਦਰਜ ਹੈ ਜਾਂ ਨਹੀਂ । ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ ਤੇ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।