ਚੰਡੀਗੜ੍ਹ: ਪੰਜਾਬ ਵਿੱਚ ਨਸ਼ੇ ਨੂੰ ਖ਼ਤਮ ਕਰਨ ਦੀ ਮੁਹਿੰਮ 'ਚ ਜੁਟੀ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਥਾਣਾ ਘਰਿੰਡਾ ਨੇੜੇ ਸਰਹੱਦੀ ਖੇਤਰ 'ਚ 30 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਮੁਤਾਬਿਕ ਇਹ 2025 ਦੀ ਸੱਭ ਤੋਂ ਵੱਡੀ ਬਰਾਮਦਗੀ ਹੈ।
ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕੀਤੀ ਅਤੇ ਲਿਖਿਆ ਕਿ'ਖੂਫੀਆ ਜਾਣਕਾਰੀ ਤਹਿਤ ਕਾਰਵਾਈ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤੋਂ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਇੱਕ ਨਸ਼ਾ ਤਸਕਰ ਨੂੰ 30 ਕਿੱਲੋ ਹੈਰੋਇਨ ਸਣੇ ਕਾਬੂ ਕੀਤਾ ਹੈ, ਜਿਸ ਕੋਲੋਂ ਇੱਕ ਕਾਰ ਵੀ ਬਰਾਮਦ ਕੀਤੀ ਹੈ।
ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ
ਡੀਜੀਪੀ ਗੌਰਵ ਯਾਦਵ ਨੇ ਲਿਖਿਆ ਕਿ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ ਅਤੇ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵੱਡੇ ਪੱਧਰ 'ਤੇ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਸੀ, ਜਿਸ ਨੂੰ ਹਾਲ ਹੀ ਵਿੱਚ ਸਰਹੱਦ ਪਾਰ ਤੋਂ ਡਰੋਨ ਰਾਹੀਂ ਤਸਕਰੀ ਕੀਤੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਮਿਲੀ ਸੀ। ਪੁਲਿਸ ਮੁਤਾਬਕ ਫੜ੍ਹੇ ਗਏ ਮੁਲਜ਼ਮ 'ਤੇ ਐਨਡੀਪੀਐਸ ਐਕਟ ਤਹਿਤ ਥਾਣਾ ਘਰਿੰਡਾ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਮਾਮਲੇ 'ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਤਸਕਰੀ ਨੈੱਟਵਰਕ ਦੇ ਮੂਲ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਮੁਲਜ਼ਮਾਂ ਦੇ ਸਾਥੀਆਂ ਬਾਰੇ ਕੀਤੀ ਜਾ ਰਹੀ ਪੁੱਛਗਿੱਛ