ਪੰਜਾਬ

punjab

ETV Bharat / state

ਧੰਨ ਧੰਨ ਬਾਬਾ ਬੁੱਢਾ ਜੀ ਦਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਪ੍ਰਕਾਸ਼ ਦਿਹਾੜਾ - BABA BUDHA SAHIB JI PRAKASHGURPURAB

ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਮੂਹ ਸੰਗਤਾਂ ਨੂੰ ਬਾਬਾ ਬੁੱਢਾ ਸਾਹਿਬ ਜੀ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

BABA BUDHA SAHIB JI PRAKASHGURPURAB
ਧੰਨ ਧੰਨ ਬਾਬਾ ਬੁੱਢਾ ਜੀ ਦਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਪ੍ਰਕਾਸ਼ ਦਿਹਾੜਾ (ETV Bharat (ਪੱਤਰਕਾਰ , ਅੰਮ੍ਰਿਤਸਰ))

By ETV Bharat Punjabi Team

Published : Oct 23, 2024, 1:41 PM IST

ਅੰਮ੍ਰਿਤਸਰ:ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਬੜੀ ਸ਼ਰਧਾ ਭਾਵਨਾ ਨਾਲ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਮਨਾਇਆ ਜਾ ਰਿਹਾ ਹੈ। ਉੱਥੇ ਹੀ ਅੱਜ ਸਵੇਰ ਤੋਂ ਹੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਦੇ ਲਈ ਪਹੁੰਚ ਰਹੀਆਂ ਹਨ ਤੇ ਪਵਿੱਤਰ ਸਰੋਵਰ 'ਤੇ ਇਸ਼ਨਾਨ ਕਰ ਕੀਰਤਨ ਸੁਣ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ।

ਧੰਨ ਧੰਨ ਬਾਬਾ ਬੁੱਢਾ ਜੀ ਦਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਪ੍ਰਕਾਸ਼ ਦਿਹਾੜਾ (ETV Bharat (ਪੱਤਰਕਾਰ , ਅੰਮ੍ਰਿਤਸਰ))

ਬਾਬਾ ਬੁੱਢਾ ਸਾਹਿਬ ਜੀ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਮੂਹ ਸੰਗਤਾਂ ਨੂੰ ਬਾਬਾ ਬੁੱਢਾ ਸਾਹਿਬ ਜੀ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਦੱਸਿਆ ਕਿ ਪੂਰਨ ਗੁਰਸਿੱਖ ਬਾਬਾ ਬੁੱਢਾ ਜੀ ਦਾ ਜਨਮ 22 ਅਕਤੂਬਰ, 1506 ਬਿਕ੍ਰਮੀ ਨੂੰ ਕੱਥੂਨੰਗਲ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਬਾਬਾ ਬੁੱਢਾ ਸਾਹਿਬ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਧਾਰਮਿਕ ਪ੍ਰਵਿਰਤੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਨ੍ਹਾਂ ਦੀ ਧਾਰਮਿਕ ਪ੍ਰਵਿਰਤੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ। ਮਾਪਿਆਂ ਨੇ ਬਾਬਾ ਬੁੱਢਾ ਜੀ ਦਾ ਨਾਂਅ ਅਸਲ ਵਿੱਚ ਬੂੜਾ ਰੱਖਿਆ ਸੀ । ਜਦ ਉਹ ਬਾਰਾਂ ਵਰ੍ਹਿਆਂ ਦੇ ਸਨ, ਤਦ ਗੁਰੂ ਨਾਨਕ ਦੇਵ ਜੀ ਰਮਦਾਸ ਪਿੰਡ ਦੇ ਪਾਸ ਆ ਟਿਕੇ। ਬੂੜਾ ਜੀ ਮੱਝਾਂ ਚਾਰਦੇ ਉੱਥੇ ਆ ਗਏ ਅਤੇ ਉਨ੍ਹਾਂ ਗੁਰੂ ਜੀ ਦਾ ਉਪਦੇਸ਼ ਸੁਣਿਆ ਜਿਸ ਨਾਲ ਉਹਨਾਂ ਨੂੰ ਬਹੁਤ ਸੁਕੂਨ ਮਿਲਿਆ। ਉਹ ਰੋਜ਼ ਗੁਰੂ ਜੀ ਦਾ ਉਪਦੇਸ਼ ਸੁਣਦੇ ਅਤੇ ਉਹਨਾਂ ਨੂੰ ਦੁੱਧ ਭੇਟ ਕਰਦੇ।

ਬਖਸ਼ਿਸ਼ਾਂ, ਰਹਿਮਤਾਂ ਵਰਦਾਨ ਦਿੰਦੇ ਰਹੇ

ਦੱਸ ਦੇਈਏ ਕਿ ਉਨ੍ਹਾਂ ਦੀ ਸੇਵਾ ਤੋਂ ਖੁਸ਼ ਹੋ ਕਰਕੇ ਹੀ ਵੱਖ- ਵੱਖ ਗੁਰੂ ਸਾਹਿਬਾਨ ਜੀ ਉਨ੍ਹਾਂ ਨੂੰ ਬਖਸ਼ਿਸ਼ਾਂ, ਰਹਿਮਤਾਂ ਵਰਦਾਨ ਦਿੰਦੇ ਰਹੇ। ਧੰਨ ਗੁਰੂ ਅਰਜਨ ਦੇਵ ਸਾਹਿਬ ਸੱਚੇ ਪਾਤਸ਼ਾਹ ਮਹਾਰਾਜ ਜੀ ਨੇ ਵੀ ਜਦੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਸੱਚੇ ਪਾਤਸ਼ਾਹ ਮਹਾਰਾਜ ਜੀ ਦਾ ਪਹਿਲੀ ਵਾਰ ਪ੍ਰਕਾਸ਼ ਕਰਵਾਇਆ।

ਗੁਰੂਆਂ ਦੇ ਦਰਸ਼ਾਏ ਮਾਰਗ ਉੱਤੇ ਚੱਲਣਾ

ਉੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਹੋਣ ਦਾ ਮਾਣ ਵੀ ਧੰਨ ਗੁਰੂ ਅਰਜਨ ਦੇਵ ਸਾਹਿਬ ਸੱਚੇ ਪਾਤਸ਼ਾਹ ਮਹਾਰਾਜ ਜੀ ਨੇ ਬਾਬਾ ਬੁੱਢਾ ਜੀ ਨੂੰ ਬਖਸ਼ਿਆ। ਅਜਿਹੇ ਮਹਾਨ ਕਰਨੀ ਕਥਨੀ ਦੇ ਮਹਾਨ ਸੂਰੇ ਸੇਵਾ ਸਿਮਰਨ ਦੇ ਸਾਡੇ ਗੁਰਸਿੱਖਾਂ ਵਾਸਤੇ ਪੂਰਨੇ ਪਾਉਣ ਵਾਸਤੇ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਉਨ੍ਹਾਂ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ - ਲੱਖ ਵਧਾਈਆਂ ਹੋਣ ਜੀ। ਉਨ੍ਹਾਂ ਨੇ ਕਿਹਾ ਕਿ ਸਾਨੂੰ ਗੁਰੂਆਂ ਦੇ ਦਰਸ਼ਾਏ ਮਾਰਗ ਉੱਤੇ ਚੱਲਣਾ ਚਾਹੀਦਾ ਹੈ ਤੇ ਬਾਣੀ ਨਾਲ ਜੁੜਨਾ ਚਾਹੀਦਾ ਹੈ।

ABOUT THE AUTHOR

...view details