ਪੰਜਾਬ

punjab

ETV Bharat / state

ਮੋਗਾ 'ਚ 17 ਸਾਲ ਦੀ ਕੁੜੀ ਨਾਲ ਗੈਂਗ ਰੇਪ, ਪੁਲਿਸ ਨੇ ਇੱਕ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ, ਬਾਕੀਆਂ ਦੀ ਭਾਲ ਜਾਰੀ - ਡੀਐਸਪੀ ਬਾਘਾ ਪੁਰਾਣਾ

Gang rape of a minor girl: ਬੀਤੇ ਦਿਨੀ ਮੋਗਾ ਦੇ ਇੱਕ ਪਿੰਡ ਤੋਂ ਕੁੜੀ ਨੂੰ ਅਗਵਾ ਕਰਕੇ ਕਾਰ ਵਿੱਚ ਗੈਂਗ ਰੇਪ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਹੁਣ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਕੁੜੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲੇ ਮੁਲਜ਼ਮ ਵੀ ਕੁੜੀ ਦੇ ਪਿੰਡ ਵਾਸੀ ਹਨ।

Gang rape of a minor girl
ਮੋਗਾ 'ਚ 17 ਸਾਲ ਦੀ ਕੁੜੀ ਨਾਲ ਗੈਂਗ ਰੇਪ

By ETV Bharat Punjabi Team

Published : Feb 3, 2024, 9:49 AM IST

ਦਲਬੀਰ ਸਿੰਘ, ਡੀਐੱਸਪੀ

ਮੋਗਾ:ਚਾਰ ਦਿਨ ਪਹਿਲਾਂ ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾਪੁਰਾਣਾ 'ਚ ਕੁੱਝ ਹਵਸ ਦੇ ਭੁੱਖੇ ਹੈਵਾਨਾਂ ਨੇ ਇੱਕ 17 ਸਾਲ ਦੀ ਨਾਬਾਲਗ ਕੁੜੀ ਨੂੰ ਪਹਿਲਾ ਕਾਰ ਵਿੱਚ ਅਗਵਾ ਕਰ ਲਿਆ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਨਾਲ ਸਮੂਹਿਕ ਜਬਰ ਜਨਾਹ ਕੀਤਾ ਅਤੇ ਸਵੇਰੇ ਉਸ ਨੂੰ ਜ਼ਖਮੀ ਹਾਲਤ 'ਚ ਘਰ ਦੇ ਕੋਲ ਸੁੱਟ ਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਕਿ ਪੀੜਤਾ ਦੁਕਾਨ ਤੋਂ ਸਾਮਾਨ ਖਰੀਦਣ ਆਈ ਸੀ। ਬਲਾਤਕਾਰੀਆਂ ਦੀ ਹਿੰਮਤ ਇੰਨੀ ਸੀ ਕਿ ਕੁੜੀ ਦੀ ਹਾਲਤ ਨਾਜ਼ੁਕ ਹੋਣ ਦੇ ਬਾਵਜੂਦ ਉਹ ਉਸ ਨਾਲ ਹੈਵਾਨੀਅਤ ਕਰਦੇ ਰਹੇ। ਦੱਸਿਆ ਜਾ ਰਿਹਾ ਹੈ ਕਿ ਬਲਾਤਕਾਰ ਕਰਨ ਵਾਲੇ ਸਾਰੇ ਮੁਲਜ਼ਮ ਵੀ ਪੀੜਤਾ ਦੇ ਪਿੰਡ ਦੇ ਹੀ ਰਹਿਣ ਵਾਲੇ ਹਨ।

ਲੜਕੀ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ: ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਬਾਘਾ ਪੁਰਾਣਾ ਦਲਬੀਰ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ ’ਤੇ ਚਾਰ ਵਿਅਕਤੀਆਂ ਖ਼ਿਲਾਫ਼ ਧਾਰਾ 363.366.323.376,ਡੀ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਇੱਕ ਮੁਲਜ਼ਮ ਲਕਸ਼ਮਣ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਲਦ ਹੀ ਬਾਕੀ ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਲੜਕੀ ਨੂੰ ਪਿੰਡ ਤੋਂ ਹੀ ਅਗਵਾ ਕੀਤਾ ਗਿਆ ਹੈ। ਪੂਰੀ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਲੜਕੀ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਸਨ।



ਮੈਡੀਕਲ ਕਰਵਾਇਆ ਗਿਆ: ਡੀਐੱਸਪੀ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਉਸ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਹੁਣ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਿਮਾਂਡ ਦੌਰਾਨ ਮੁਲਜ਼ਮ ਤੋਂ ਉਸ ਦੇ ਬਾਕੀ ਸਾਥੀਆਂ ਦੀ ਨਿਸ਼ਾਨਦੇਹੀ ਵੀ ਕਰਵਾਈ ਜਾਵੇਗੀ ਤਾਂ ਕਿ ਸਭ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੀੜਤ ਕੁੜੀ ਦਾ ਵੀ ਮੈਡੀਕਲ ਕਰਵਾਇਆ ਗਿਆ ਹੈ।

ABOUT THE AUTHOR

...view details