16 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੀ ਕੀਤੀ ਜਾ ਰਹੀ ਹੈ ਅਪੀਲ ਸੰਗਰੂਰ :ਸੰਯੁਕਤ ਕਿਸਾਨ ਮੋਰਚੇ ਅਤੇ ਵੱਖ-ਵੱਖ ਟਰੇਡ ਯੂਨੀਅਨ ਵੱਲੋਂ 16 ਫਰਵਰੀ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਕੀਤੇ ਜਾ ਰਹੇ ਭਾਰਤ ਬੰਦ ਅਤੇ ਦੇਸ਼ ਵਿਆਪੀ ਹੜਤਾਲ ਦੀ ਤਿਆਰੀ ਦੇ ਸਬੰਧ ਵਿੱਚ ਅੱਜ ਇੱਥੇ ਗੁਰੂਹਰਸਹਾਏ ਵਿਖੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਵੱਖ-ਵੱਖ ਕਿਸਾਨ ਜਥੇਬੰਦੀਆਂ, ਟਰੇਡ ਯੂਨੀਨ ਨੌਜਵਾਨ ਸਭਾਵਾਂ, ਵਿਦਿਆਰਥੀ ਸਭਾਵਾਂ, ਮਜ਼ਦੂਰਾਂ, ਵਪਾਰ ਮੰਡਲ ਅਤੇ ਆੜਤੀ ਐਸੋਸੀਏਸ਼ਨ ਵੱਲੋਂ ਮੋਟਰਸਾਈਕਲ ਅਤੇ ਝੰਡਾ ਮਾਰਚ ਕੀਤਾ ਗਿਆ। ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਇੱਕ ਸਾਲ ਤੋਂ ਬਾਅਦ ਮੰਗਾਂ ਮੰਨਣ ਤੋਂ ਬਾਅਦ ਕਿਸਾਨਾਂ ਵੱਲੋਂ ਧਰਨਾ ਖਤਮ ਕੀਤਾ ਗਿਆ ਸੀ।
ਕੇਂਦਰ ਸਰਕਾਰ ਦੇ ਖਿਲਾਫ ਦਿੱਲੀ ਵਿਖੇ ਵਿੱਡਿਆ ਇੱਕ ਵੱਡਾ ਸੰਘਰਸ਼ : ਆਪਣੇ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਖਿਲਾਫ ਆਪਣੀ ਮੰਗਾਂ ਨੂੰ ਲੈ ਕੇ ਸਮੇਂ ਸਮੇਂ ਉੱਤੇ ਪ੍ਰਦਰਸ਼ਨ ਕੀਤੇ ਜਾਂਦੇ ਹਨ। ਬੀਤੇ ਸਮੇਂ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਦਿੱਲੀ ਵਿਖੇ ਇੱਕ ਵੱਡਾ ਸੰਘਰਸ਼ ਵਿਡਿਆ ਗਿਆ ਸੀ। ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਇੱਕ ਸਾਲ ਤੋਂ ਬਾਅਦ ਮੰਗਾਂ ਮੰਨਣ ਤੋਂ ਬਾਅਦ ਕਿਸਾਨਾਂ ਵੱਲੋਂ ਧਰਨਾ ਖਤਮ ਕੀਤਾ ਗਿਆ ਸੀ। ਪਰ ਕਿਸਾਨਾਂ ਦਾ ਕਹਿਣਾ ਹੈ ਕਿ ਲੰਬਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਜੋ ਕੇਂਦਰ ਸਰਕਾਰ ਨੇ ਸਾਡੇ ਨਾਲ ਵਾਅਦੇ ਕੀਤੇ ਸੀ। ਉਹਨਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਦੁਬਾਰਾ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ।
ਸਰਕਾਰਾਂ ਵੱਲੋਂ ਉਹਨਾਂ ਨੂੰ ਰੋਕਣ ਦੀ ਅਪੀਲ : ਕਿਸਾਨਾਂ ਵੱਲੋਂ 13 ਫਰਵਰੀ ਨੂੰ ਪੂਰੇ ਪੰਜਾਬ ਤੋਂ ਦਿੱਲੀ ਵੱਲ ਕੂਚ ਕੀਤਾ ਜਾਣਾ ਹੈ, ਜਿਸ ਤੋਂ ਵੱਧ ਸਰਕਾਰਾਂ ਵੱਲੋਂ ਉਹਨਾਂ ਨੂੰ ਰੋਕਣ ਦੀ ਵੀ ਅਪੀਲ ਕੀਤੀ ਜਾ ਰਹੀ ਹੈ। ਉਸ ਦੇ ਨਾਲ ਨਾਲ ਕਿਸਾਨਾਂ ਵੱਲੋਂ ਹੁਣ ਭਾਰਤ ਦੇ ਵਪਾਰੀਆਂ ਨੂੰ ਵੀ ਬੇਨਤੀ ਕੀਤੀ ਜਾ ਰਹੀ ਹੈ ਕਿ 16 ਫਰਵਰੀ ਨੂੰ ਸਾਡਾ ਸਮਰਥਨ ਕੀਤਾ ਜਾਵੇ ਤਾਂ ਜੋ ਕੇਂਦਰ ਸਰਕਾਰ ਵੱਲੋਂ ਜੋ ਵਾਅਦੇ ਕੀਤੇ ਗਏ ਸੀ। ਉਹਨਾਂ ਨੂੰ ਪੂਰਾ ਕਰਵਾਇਆ ਜਾ ਸਕੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਇਕੱਠੇ ਹੋ ਸੰਗਰੂਰ ਦੇ ਮੰਡੀ ਵਿੱਚ ਇੱਕ ਵੱਡਾ ਇਕੱਠ ਕਰ ਸੰਗਰੂਰ ਦੇ ਬਾਜ਼ਾਰਾਂ ਵਿੱਚ ਦੀ ਹੁੰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ। ਮੀਡੀਆ ਨਾਲ ਗੱਲ ਕਰਦੇ ਹੋ ਕਿਸਾਨਾਂ ਨੇ ਕਿਹਾ ਕਿ ਸਾਡੇ ਵੱਲੋਂ ਵਪਾਰ ਵਰਗ ਦੇ ਪ੍ਰਧਾਨਾਂ ਦੇ ਨਾਲ ਵੀ ਮੀਟਿੰਗ ਕੀਤੀ ਗਈ ਹੈ।
ਧਾਰਮਿਕ ਜਥੇਬੰਦੀਆਂ ਨੂੰ ਅਪੀਲ ਕੀਤੀ:ਆਗੂਆਂ ਨੇ ਆਮ ਲੋਕਾਂ ਤੇ ਵੱਖ-ਵੱਖ ਭਰਾਤਰੀ ਸਮਾਜਿਕ ਜਥੇਬੰਦੀਆਂ ਧਾਰਮਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ 16 ਫਰਵਰੀ ਨੂੰ ਕੀਤੇ ਜਾ ਰਹੇ ਭਾਰਤ ਬੰਦ ਦੀ ਪੂਰਨ ਹਮਾਇਤ ਕਰਨ ਤਾਂ ਕਿ ਸਰਕਾਰ ਵੱਲੋਂ ਲੋਕਾਂ ਖਿਲਾਫ ਬਣਾਈਆਂ ਜਾ ਰਹੀਆਂ ਨੀਤੀਆਂ ਨੂੰ ਰੋਕਣ ਲਈ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਪੋਜੋ ਕੇ, ਬਲਾਕ ਖਜਾਨਚੀ ਅੰਗਰੇਜ਼ ਸਿੰਘ, ਪ੍ਰਚਾਰ ਸਕੱਤਰ ਪ੍ਰਤਾਪ ਸਿੰਘ ਲਖਮੀਰਪੁਰਾ, ਬੀਕੇਯੂ ਲੱਖੋਵਾਲ ਗੁਰਮੀਤ ਸਿੰਘ ਮੋਠਾਂਵਾਲਾ, ਸੱਤਪਾਲ ਸਿੰਘ, ਬੀਕੇਯੂ ਡਕੌਂਦਾ ਦੇ ਸੰਦੀਪ ਕੁਮਾਰ ਅਤੇ ਦਵਿੰਦਰ ਛੋਟਾ ਜੰਡ ਵਾਲਾ, ਪੂਰਨ ਚੰਦ, ਕੈਂਟਰ ਯੂਨੀਅਨ ਮਲਕੀਤ ਚੰਦ, ਵਪਾਰ ਮੰਡਲ ਤੇ ਵਕੀਲ ਐਸੋਸੀਏਸ਼ਨ, ਆੜਤੀਆ ਐਸੋਸੀਏਸ਼ਨ, ਬਲਵਿੰਦਰ ਸਿੰਘ ਟੀਐੱਸਯੂ ਆਦਿ ਦੇ ਆਗੂ ਵੀ ਸ਼ਾਮਲ ਹੋਏ।