ਪੰਜਾਬ

punjab

ਇੰਡੀਆ ਹਾਕੀ ਟੀਮ ਦੇ ਸੈਮੀਫਾਈਨਲ 'ਚ ਪਹੁੰਚਣ 'ਤੇ ਹਾਕੀ ਖਿਡਾਰੀ ਗੁਰਜੰਟ ਸਿੰਘ ਦੇ ਘਰ ਖੁਸ਼ੀ ਦਾ ਮਾਹੌਲ - Hockey player Gurjant Singh family

By ETV Bharat Punjabi Team

Published : Aug 4, 2024, 9:32 PM IST

Hockey player Gurjant Singh family : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਦੇ ਖਿਡਾਰੀ ਗੁਰਜੰਟ ਸਿੰਘ ਪੈਰਿਸ ਦੇ ਵਿੱਚ ਹੋ ਰਹੀਆਂ ਓਲੰਪਿਕ ਦੀਆਂ ਖੇਡਾਂ ਦੇ ਵਿੱਚ ਭਾਰਤੀ ਹਾਕੀ ਟੀਮ ਆਪਣਾ ਵਧੀਆ ਪ੍ਰਦਰਸ਼ਨ ਦਿਖਾ ਰਹੀ ਹੈ। ਭਾਰਤੀ ਹਾਕੀ ਟੀਮ ਦਾ ਮੁਕਾਬਲਾ ਗਰੇਟ ਬ੍ਰਿਟੇਨ ਦੇ ਨਾਲ ਸੀ ਅਤੇ ਉਹ ਮੁਕਾਬਲਾ ਭਾਰਤੀ ਹਾਕੀ ਟੀਮ ਨੇ ਜਿੱਤ ਲਿੱਤਾ। ਪੜ੍ਹੋ ਪੂਰੀ ਖਬਰ...

Hockey player Gurjant Singh family
ਹਾਕੀ ਖਿਡਾਰੀ ਗੁਰਜੰਟ ਸਿੰਘ ਦੇ ਘਰ ਖੁਸ਼ੀ ਦਾ ਮਾਹੌਲ (Etv Bharat (ਅੰਮ੍ਰਿਤਸਰ, ਪੱਤਰਕਾਰ))

ਹਾਕੀ ਖਿਡਾਰੀ ਗੁਰਜੰਟ ਸਿੰਘ ਦੇ ਘਰ ਖੁਸ਼ੀ ਦਾ ਮਾਹੌਲ (Etv Bharat (ਅੰਮ੍ਰਿਤਸਰ, ਪੱਤਰਕਾਰ))

ਅੰਮ੍ਰਿਤਸਰ:ਪੈਰਿਸ ਦੇ ਵਿੱਚ ਹੋ ਰਹੀਆਂ ਓਲੰਪਿਕ ਦੀਆਂ ਖੇਡਾਂ ਦੇ ਵਿੱਚ ਭਾਰਤੀ ਹਾਕੀ ਟੀਮ ਆਪਣਾ ਵਧੀਆ ਪ੍ਰਦਰਸ਼ਨ ਦਿਖਾ ਰਹੀ ਹੈ। ਅੱਜ ਭਾਰਤੀ ਹਾਕੀ ਟੀਮ ਨੇ ਭਾਰਤੀ ਹਾਕੀ ਟੀਮ ਦਾ ਮੁਕਾਬਲਾ ਗਰੇਟ ਬ੍ਰਿਟੇਨ ਦੇ ਨਾਲ ਸੀ ਅਤੇ ਉਹ ਮੁਕਾਬਲਾ ਭਾਰਤੀ ਹਾਕੀ ਟੀਮ ਨੇ ਜਿੱਤ ਲਿੱਤਾ। ਜਿਸ ਤੋਂ ਬਾਅਦ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦੇ ਘਰਾਂ ਦੇ ਵਿੱਚ ਖੁਸ਼ੀ ਦਾ ਮਾਹੌਲ ਹੈ। ਭਾਰਤੀ ਪੁਰਸ਼ ਹਾਕੀ ਟੀਮ ਨੇ ਆਖਰਕਾਰ 41 ਸਾਲਾਂ ਬਾਅਦ ਇਤਿਹਾਸ ਰਚ ਦਿੱਤਾ ਹੈ। ਸ਼ਾਨਦਾਰ ਖੇਡ ਦਿਖਾਉਂਦੇ ਹੋਏ ਭਾਰਤੀ ਹਾਕੀ ਟੀਮ ਨੇ 41 ਸਾਲਾਂ ਬਾਅਦ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ।

ਖਿਡਾਰੀ ਗੁਰਜੰਟ ਸਿੰਘ ਦੇ ਘਰ ਵੀ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ :ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਭਾਰਤੀ ਹਾਕੀ ਟੀਮ ਦੇ ਖਿਡਾਰੀ ਗੁਰਜੰਟ ਸਿੰਘ ਦੇ ਘਰ ਵੀ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਪਰਿਵਾਰਿਕ ਮੈਂਬਰਾਂ ਨੇ ਇੱਕ ਦੂਸਰੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ ਗਈ। ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਾਕੀ ਟੀਮ ਦੇ ਖਿਡਾਰੀ ਗੁਰਜੰਟ ਸਿੰਘ ਦੇ ਪਿਤਾ ਨੇ ਕਿਹਾ ਕਿ ਸਾਨੂੰ ਹਾਕੀ ਦੀ ਟੀਮ ਉੱਤੇ ਬੜਾ ਹੀ ਮਾਣ ਹੈ।

ਭਾਰਤੀ ਹਾਕੀ ਟੀਮ ਗੋਲਡ ਮੈਡਲ ਜਿੱਤ ਕੇ ਜਰੂਰ ਲੈ ਕੇ ਆਵੇਗੀ :ਅੱਜ ਉਨ੍ਹਾਂ ਨੇ ਬਹੁਤ ਵਧੀਆ ਮੈਚ ਖੇਡਿਆ ਅਤੇ ਜਦੋਂ ਟੀਮ 11 ਤੋਂ 10 ਖਿਡਾਰੀਆਂ ਦੀ ਰਹਿ ਗਈ ਸੀ ਤਾਂ ਉਦੋਂ ਇੱਕ ਵਾਰ ਡਰ ਜਰੂਰ ਲੱਗਾ ਸੀ। ਪਰ ਹਾਕੀ ਟੀਮ ਦੇ ਸਾਰੇ ਖਿਡਾਰੀਆਂ ਨੇ ਵਧੀਆ ਖੇਡੇ ਅਤੇ ਜਿੱਤ ਹਾਸਲ ਕਰਕੇ ਸੈਮੀਫਾਈਨਲ ਵਿੱਚ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਇਸ ਤੋਂ ਬਾਅਦ ਭਾਰਤੀ ਹਾਕੀ ਟੀਮ ਗੋਲਡ ਮੈਡਲ ਜਿੱਤ ਕੇ ਜਰੂਰ ਲੈ ਕੇ ਆਵੇਗੀ।

ਭਾਰਤ ਨੂੰ ਗੋਲਡ ਮੈਡਲ ਜਿੱਤਣ ਦੀ ਆਸ :ਜ਼ਿਕਰ ਯੋਗ ਹੈ ਕਿ ਭਾਰਤ ਦੀ ਹਾਕੀ ਟੀਮ ਨੇ 1980 ਦੇ ਵਿੱਚ ਭਾਰਤ ਲਈ ਗੋਲਡ ਮੈਡਲ ਜਿੱਤਿਆ ਸੀ। ਜਿਸ ਤੋਂ ਬਾਅਦ ਅੱਜ ਤੱਕ ਭਾਰਤ ਗੋਲਡ ਮੈਡਲ ਨਹੀਂ ਜਿੱਤ ਸਕਿਆ ਅਤੇ ਹੁਣ ਭਾਰਤੀ ਹਾਕੀ ਟੀਮ ਦੇ ਸੈਮੀਫਾਈਨਲ ਚ ਪਹੁੰਚਣ ਤੇ ਇੱਕ ਵਾਰ ਫਿਰ ਭਾਰਤ ਨੂੰ ਗੋਲਡ ਮੈਡਲ ਜਿੱਤਣ ਦੀ ਆਸ ਹੈ। ਭਾਰਤੀ ਟੀਮ ਨੇ ਟੂਰਨਾਮੈਂਟ ਵਿੱਚ ਆਪਣੇ ਪ੍ਰਦਰਸ਼ਨ ਨਾਲ ਨਾ ਸਿਰਫ ਕਾਂਸੀ ਦਾ ਤਗਮਾ ਜਿੱਤਿਆ ਬਲਕਿ ਸਾਰਿਆਂ ਦਾ ਦਿਲ ਵੀ ਜਿੱਤਿਆ ਹੈ। ਆਸਟ੍ਰੇਲੀਆ ਵਿਰੁੱਧ ਦੂਜੇ ਗਰੁੱਪ ਮੈਚ ਵਿੱਚ 1-7 ਦੀ ਕਰਾਰੀ ਹਾਰ ਦੇ ਬਾਵਜੂਦ ਭਾਰਤੀ ਟੀਮ ਬਾਕੀ ਚਾਰ ਗਰੁੱਪ ਮੈਚ ਜਿੱਤ ਕੇ ਦੂਜੇ ਸਥਾਨ ‘ਤੇ ਰਹੀ। ਸ਼ੁਰੂਆਤੀ ਤਿੰਨ ਕੁਆਰਟਰਾਂ ਵਿੱਚ ਸਖਤ ਮੁਕਾਬਲਾ ਦੇਣ ਦੇ ਬਾਵਜੂਦ ਟੀਮ ਵਿਸ਼ਵ ਚੈਂਪੀਅਨ ਬੈਲਜੀਅਮ ਤੋਂ ਸੈਮੀਫਾਈਨਲ ਵਿੱਚ 2-5 ਨਾਲ ਹਾਰ ਗਈ ਸੀ। ਭਾਰਤੀ ਟੀਮ ਨੇ 1980 ਦੇ ਮਾਸਕੋ ਓਲੰਪਿਕਸ ਵਿੱਚ ਸੋਨ ਤਗਮਾ ਜਿੱਤਣ ਦੇ 41 ਸਾਲ ਬਾਅਦ ਓਲੰਪਿਕ ਮੈਡਲ ਜਿੱਤਿਆ ਹੈ।

ABOUT THE AUTHOR

...view details