ਬਠਿੰਡਾ: ਪੰਜਾਬ ਸਰਕਾਰ ਵੱਲੋਂ ਪਿਛਲੇ ਕਰੀਬ ਡੇਢ ਸਾਲ ਤੋਂ ਆਂਗਣਵਾੜੀ ਵਰਕਰਾਂ ਨੂੰ ਮਾਣ ਭੱਤਾ ਨਾ ਦਿੱਤੇ ਜਾਣ ਦੇ ਰੋਸ ਵਜੋਂ ਵੱਡੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਆਂਗਣਵਾੜੀ ਵਰਕਰਾਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਹਨਾਂ ਪ੍ਰਦਰਸ਼ਨਕਾਰੀ ਆਂਗਣਵਾੜੀ ਵਰਕਰਾਂ ਦਾ ਕਹਿਣਾ ਸੀ ਕਿ ਉਹ ਪਿਛਲੇ ਡੇਢ ਸਾਲ ਤੋਂ ਮਾਣ ਭੱਤੇ ਦੀ ਉਡੀਕ ਵਿੱਚ ਹਨ।
ਪਿਛਲੇ ਕਰੀਬ ਡੇਢ ਸਾਲ ਤੋਂ ਮਾਣ ਭੱਤਾ ਉਡੀਕ ਰਹੀਆਂ ਆਂਗਣਵਾੜੀ ਵਰਕਰਾਂ ਨੇ ਘੇਰਿਆ ਡਿਪਟੀ ਕਮਿਸ਼ਨਰ ਦਫਤਰ - Anganwadi workers Protest - ANGANWADI WORKERS PROTEST
ਬਠਿੰਡਾ 'ਚ ਅੱਜ ਆਂਗਣਵਾੜੀ ਵਰਕਰਾਂ ਵਲੋਂ ਡੀਸੀ ਦਫ਼ਤਰ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਡੇਢ ਸਾਲ ਦੇ ਕਰੀਬ ਸਮਾਂ ਹੋ ਚੁੱਕਿਆ ਪਰ ਸਰਕਾਰ ਉਨ੍ਹਾਂ ਦਾ ਮਾਣ ਭੱਤਾ ਜਾਰੀ ਨਹੀਂ ਕਰ ਰਹੀ, ਜਿਸ ਕਾਰਨ ਉਨ੍ਹਾਂ ਦੇ ਘਰ ਦੇ ਹਾਲਾਤ ਬਹੁਤ ਮਾੜੇ ਹੋ ਚੁੱਕੇ ਹਨ।
Published : Apr 18, 2024, 8:33 PM IST
ਡੇਢ ਸਾਲ ਤੋਂ ਨਹੀਂ ਮਿਲਿਆ ਮਾਣ ਭੱਤਾ: ਉਨ੍ਹਾਂ ਕਿਹਾ ਕਿ ਕਈ ਵਾਰ ਸਰਕਾਰ ਅਤੇ ਸਬੰਧਤ ਵਿਭਾਗ ਦੇ ਮੰਤਰੀਆਂ ਨਾਲ ਬੈਠਕ ਕਰਨ ਦੇ ਬਾਵਜੂਦ, ਉਹਨਾਂ ਦਾ ਮਾਣ ਭੱਤਾ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਮਜਬੂਰਨ ਉਹਨਾਂ ਨੂੰ ਹੁਣ ਡਿਪਟੀ ਕਮਿਸ਼ਨਰ ਦਫਤਰ ਦਾ ਘਿਰਾਓ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਮਾਣ ਭੱਤਾ ਰੁਕ ਜਾਣ ਕਾਰਨ ਉਨਾਂ ਦੇ ਆਰਥਿਕ ਹਾਲਾਤ ਵੱਧ ਤੋਂ ਬੱਤਰ ਹੋ ਗਏ ਹਨ ਅਤੇ ਘਰ ਦਾ ਗੁਜ਼ਾਰਾ ਕਰਨ ਲਈ ਉਹਨਾਂ ਨੂੰ ਲੋਕਾਂ ਦੇ ਘਰਾਂ ਵਿੱਚ ਘਰੇਲੂ ਕੰਮ ਕਰਨਾ ਪੈ ਰਿਹਾ ਹੈ।
ਡੀਸੀ ਦਫ਼ਤਰ ਦਾ ਕੀਤਾ ਗਿਆ ਘਿਰਾਓ: ਪ੍ਰਦਰਸ਼ਨਕਾਰੀਆਂ ਦਾ ਕਹਿਣਾ ਕਿ ਸਰਕਾਰ ਵੱਲੋਂ ਉਨਾਂ ਦਾ ਮਾਣ ਭੱਤਾ ਜਾਰੀ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਅੱਜ ਆਂਗਣਵਾੜੀ ਵਰਕਰਾਂ ਵਲੋਂ ਡਿਪਟੀ ਕਮਿਸ਼ਨ ਦਫਤਰ ਦਾ ਘਿਰਾਓ ਕਰਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਜੇਕਰ ਸਰਕਾਰ ਵੱਲੋਂ ਉਹਨਾਂ ਦਾ ਕਰੀਬ ਡੇਢ ਸਾਲ ਦਾ ਮਾਣ ਭੱਤਾ ਰਿਲੀਜ਼ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਬੇਰੁਖੀ ਦਾ ਜਵਾਬ ਉਹ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਦੇਣਗੇ।
- Punjab Board 10th Result: ਪੰਜਾਬ ਬੋਰਡ ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਵਧਾਇਆ ਮਾਣ
- ਮਿਲੋ ਐਲੇਕਸ ਨਾਲ, ਜੋ ਪਿਛਲੇ ਢਾਈ ਸਾਲ ਤੋਂ ਸਾਇਕਲ 'ਤੇ ਕਰ ਰਿਹਾ ਦੁਨੀਆ ਦੀ ਸੈਰ, ਭਾਰਤ ਆ ਕੇ ਨੋਟ ਕੀਤੀ ਇਹ ਖਾਸ ਗੱਲ
- ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਲਈ ਅਯੋਗ ਕਰਾਰ ਦੇਣ ਵਾਲਾ ਕਥਿਤ ਲੈਟਰ ਸੋਸ਼ਲ ਮੀਡੀਆ ਉੱਤੇ ਵਾਇਰਲ, ਸੰਜੇ ਤਲਵਾਰ ਨੇ ਕੀਤੀ ਨਿਖੇਧੀ