ਬਠਿੰਡਾ:ਬਠਿੰਡਾ ਵਿੱਚਆਂਗਣਵਾੜੀ ਵਰਕਰਾਂ ਮਾਣ ਭੱਤੇ ਦੀ ਉਡੀਕ ਪਿਛਲੇ 15 ਮਹੀਨਿਆਂ ਤੋਂ ਕਰ ਰਹੀਆਂ ਹਨ। ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫਤਰ ਦਾ ਮੁੱਖ ਗੇਟ ਰੋਕਦੇ ਹੋਏ ਖਾਲੀ ਭਾਂਡੇ ਖੜਕਾ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।
ਮਜਬੂਰਨ ਆਪਣੇ ਖਾਲੀ ਭਾਂਡੇ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਲਗਾਤਾਰ ਪ੍ਰਦਰਸ਼ਨ ਕਰ ਰਹੀਆਂ ਹਨ ਆਂਗਣਵਾੜੀ ਵਰਕਰਾਂ :ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਪਿਛਲੇ 15 ਮਹੀਨਿਆਂ ਚ ਮਾਣ ਭੱਤਾ ਨਾ ਦਿੱਤੇ ਜਾਣ ਕਾਰਨ ਅੱਜ ਉਨ੍ਹਾਂ ਕੋਲ ਘਰ ਵਿੱਚ ਖਾਣਾ ਬਣਾਉਣ ਲਈ ਵੀ ਪੈਸੇ ਨਹੀਂ ਹਨ। ਜਿਸ ਕਾਰਨ ਮਜਬੂਰਨ ਉਹ ਆਪਣੇ ਖਾਲੀ ਭਾਂਡੇ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਲਗਾਤਾਰ ਪ੍ਰਦਰਸ਼ਨ ਕਰਦੇ ਆ ਰਹੇ ਹਨ। ਪਰ ਡਿਪਟੀ ਕਮਿਸ਼ਨਰ ਦਫਤਰ ਵੱਲੋਂ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਮਜਬੂਰ ਉਨ੍ਹਾਂ ਵੱਲੋਂ ਅੱਜ ਮੁੱਖ ਗੇਟ ਤੇ ਚੜ ਕੇ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਖਿਲਾਫ਼ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ ਹੈ।