ਪੰਜਾਬ

punjab

By ETV Bharat Punjabi Team

Published : Mar 20, 2024, 7:09 AM IST

ETV Bharat / state

ਹੋਲਾ ਮਹੱਲਾ ਨੂੰ ਲੈਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਅਨੀ ਸੁਲਤਾਨ ਸਿੰਘ ਦੀ ਸੰਗਤਾਂ ਨੂੰ ਅਪੀਲ, ਰੱਖਣ ਇਹ ਖਾਸ ਧਿਆਨ

ਖਾਲਸੇ ਦਾ ਕੌਮੀ ਤਿਓਹਾਰ ਹੋਲਾ ਮਹੱਲਾ 21 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦਾ ਪਹਿਲਾ ਪੜਾਅ ਕੀਰਤਪੁਰ ਸਾਹਿਬ ਵਿਖੇ 21 ਤੋਂ 23 ਮਾਰਚ ਤੱਕ ਹੋਵੇਗਾ, ਜਦਕਿ ਦੂਜਾ ਪੜਾਅ 24 ਤੋਂ 26 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ।

ਹੋਲਾ ਮਹੱਲਾ ਸ੍ਰੀ ਅਨੰਦਪੁਰ  ਸਾਹਿਬ
ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ

ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ

ਸ੍ਰੀ ਅਨੰਦਪੁਰ ਸਾਹਿਬ: ਹਰ ਸਾਲ ਦੀ ਤਰਾਂ ਇਸ ਸਾਲ ਵੀ ਖਾਲਸੇ ਦਾ ਕੌਮੀ ਤਿਉਹਾਰ ਹੌਲਾ ਮਹੱਲਾ ਸ਼ਾਨੋ ਸ਼ੌਕਤ ਦੇ ਨਾਲ ਨਗਾਰਿਆਂ ਦੀ ਚੋਟ 'ਤੇ 20 ਮਾਰਚ ਦੀ ਰਾਤ ਨੂੰ ਕਿਲਾ ਅਨੰਦਗੜ੍ਹ ਸਾਹਿਬ ਤੋਂ ਅਰੰਭ ਹੋਣ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਤਖ਼ਤ ਸਾਹਿਬ ਦੇ ਸਮੁੱਚੇ ਪ੍ਰਬੰਧ ਵੱਲੋਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਦੱਸਿਆ ਕਿ ਖਾਲਸੇ ਦਾ ਕੌਮੀ ਤਿਉਹਾਰ ਹੌਲਾ ਮੁਹੱਲਾ 21 ਤੋਂ 23 ਮਾਰਚ ਨੂੰ ਕੀਰਤਪੁਰ ਸਾਹਿਬ ਵਿਖੇ ਤੇ 24 ਤੋਂ 26 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ।

ਛੇ ਰੋਜਾ ਕੌਮੀ ਤਿਉਹਾਰ ਹੋਲਾ ਮਹੱਲਾ: ਸਿੱਖ ਪੰਥ ਦਾ ਛੇ ਰੋਜਾ ਕੌਮੀ ਤਿਉਹਾਰ ਹੋਲਾ ਮਹੱਲਾ ਜੋ ਕਿ ਇਸ ਵਾਰ 21 ਮਾਰਚ ਤੋਂ 26 ਮਾਰਚ ਤੱਕ ਸ੍ਰੀ ਆਨੰਦਪੁਰ ਸਾਹਿਬ ਦੀ ਇਤਿਹਾਸਿਕ ਧਰਤੀ 'ਤੇ ਮਨਾਇਆ ਜਾਵੇਗਾ। ਜਿਸ ਦੇ ਸੰਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੀ ਆਮਦ ਨੂੰ ਲੈ ਕੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਇਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ 21 ਮਾਰਚ ਤੋਂ 23 ਮਾਰਚ ਤੱਕ ਹੋਲੇ ਮਹੱਲੇ ਦਾ ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਦੀ ਇਤਿਹਾਸਿਕ ਧਰਤੀ ਤੋਂ ਆਰੰਭ ਹੋਵੇਗਾ ਅਤੇ ਇਸ ਦੇ ਨਾਲ ਹੀ 24 ਮਾਰਚ ਤੋਂ 26 ਮਾਰਚ ਤੱਕ ਹੋਲੇ ਮਹੱਲੇ ਦਾ ਦੂਜਾ ਪੜਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੰਨ ਹੋਵੇਗਾ।

ਪੁਰਾਤਨ ਪੰਜ ਨਗਾਰਿਆਂ ਦੀਆਂ ਚੋਟਾਂ ਲਗਾ ਕੇ ਆਰੰਭਤਾ: ਉਹਨਾਂ ਦੱਸਿਆ ਕਿ 20 ਮਾਰਚ ਨੂੰ ਰਾਤ 12 ਵਜੇ ਤੋਂ ਕਿਲਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਰਾਤਨ ਪੰਜ ਨਗਾਰਿਆਂ ਦੀਆਂ ਚੋਟਾਂ ਲਗਾ ਕੇ ਹੋਲੇ ਮਹੱਲੇ ਦੀ ਆਰੰਭਤਾ ਜੈਕਾਰਿਆਂ ਦੀ ਗੂੰਜ ਵਿੱਚ ਕੀਤੀ ਜਾਂਦੀ ਹੈ। ਇਸ ਸਬੰਧ ਉਹਨਾਂ ਦੱਸਿਆ ਕਿ ਸੰਗਤਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪਰੇਸ਼ਾਨੀ ਨਾ ਆਵੇ, ਜਿਸ ਸਬੰਧੀ ਪੰਥ ਦੀ ਸਿਰਮੋਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕਰ ਲਏ ਗਏ ਹਨ।

ਸੰਗਤਾਂ ਦੀ ਸਹੂਲਤ ਲਈ ਖਾਸ ਪ੍ਰਬੰਧ: ਉਹਨਾਂ ਕਿਹਾ ਕਿ 24 ਮਾਰਚ ਤੋਂ 26 ਮਾਰਚ ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਨੂੰ ਅੰਮ੍ਰਿਤ ਪਾਨ ਕਰਵਾਇਆ ਜਾਵੇਗਾ। ਜਿਸ ਵਿੱਚ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਕਾਰਾ ਦੀ ਸੇਵਾ ਭੇਟਾ ਰਹਿਤ ਕੀਤੀ ਜਾਵੇਗੀ। ਸੰਗਦਾ ਲਈ ਰਹਾਇਸ਼, ਲੰਗਰ, ਗਠੜੀ ਘਰ, ਜੋੜਾ ਘਰ, ਸਾਫ ਸਫਾਈ, ਪੀਣ ਵਾਲੇ ਪਾਣੀ ਅਤੇ ਹੋਰ ਕਈ ਪ੍ਰਕਾਰ ਦੀਆਂ ਵਿਵਸਥਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਲਾਜ਼ਮਾਂ ਦੀ ਸਹਾਇਤਾ ਦੇ ਨਾਲ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

ਹੁੱਲੜਬਾਜ਼ੀ ਤੋਂ ਦੂਰ ਰਹਿਣ ਨੌਜਵਾਨ: ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਿੰਘ ਸਾਹਿਬ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰਾਂ ਵਿੱਚ ਨਤਮਸਤਕ ਹੋਣ ਲਈ ਸਤਿਨਾਮ ਵਾਹਿਗੁਰੂ ਦਾ ਜਾਪ ਸਿਮਰਨ ਅਤੇ ਨਿਮਰਤਾ ਸਹਿਤ ਗੁਰੂ ਘਰਾਂ ਵਿੱਚ ਨਤਮਸਤਕ ਹੋਣ ਆਉਣ, ਨਾ ਕਿ ਉੱਚੇ-ਉੱਚੇ ਸਪੀਕਰ, ਡੀਜੇ ਡੈਕ, ਟਰੈਕਟਰਾਂ ਦੀਆਂ ਰੇਸਾਂ, ਮੋਟਰਸਾਈਕਲਾਂ ਦੇ ਸਲੈਂਸਰਾਂ ਜਾਂ ਹੋਰ ਕਿਸੇ ਪ੍ਰਕਾਰ ਦੀਆਂ ਹੁੱਲੜਬਾਜੀਆਂ ਨਾ ਕਰਨ ਆਉਣ। ਉਨ੍ਹਾਂ ਕਿਹਾ ਕਿ ਇਸ ਵਾਰ ਸੰਗਤ ਦੀ ਸ਼ਮੂਲੀਅਤ ਬਹੁਤ ਜਿਆਦਾ ਹੋਣੀ ਹੈ, ਜਿਸ ਕਾਰਨ ਸਮੁੱਚੀ ਜਥੇਬੰਦੀਆਂ ਸੇਵਕਾਂ ਨੂੰ ਅਪੀਲ ਹੈ ਕਿ ਉਹ ਵੱਧ ਚੜ ਕੇ ਨਾਨਕ ਨਾਮ ਲੇਵਾ ਸੰਗਤਾਂ ਗੁਰੂ ਘਰਾਂ ਵਿੱਚ ਨਤਮਸਤਕ ਹੋਣ।

ਨੌਜਵਾਨਾਂ ਦੇ ਪਰਿਵਾਰਾਂ ਨੂੰ ਖਾਸ ਅਪੀਲ:ਉਨਾਂ ਨੌਜਵਾਨਾਂ ਨੂੰ ਖਾਸ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨੌਜਵਾਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਆ ਰਹੇ ਹਨ, ਉਹ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਨਤਮਸਤਕ ਹੋਣ ਲਈ ਆਉਣ ਤੇ ਕਿਸੇ ਵੀ ਤਰਾਂ ਦੀ ਹੁਲੜਬਾਜ਼ੀ ਨਾ ਕਰਨ। ਉਨਾਂ ਕਿਹਾ ਕਿ ਜਦੋਂ ਬਜ਼ੁਰਗ ਆਪਣੇ ਬੱਚਿਆਂ ਨੂੰ ਸ਼੍ਰੀ ਅਨੰਦਪੁਰ ਸਾਹਿਬ ਲਈ ਘਰੋਂ ਤੌਰਦੇ ਹਨ ਤਾਂ ਉਹ ਵੀ ਬੱਚਿਆਂ ਨੂੰ ਸਮਝਾ ਕੇ ਭੇਜਣ ਕਿ ਅਨੰਦਪੁਰ ਸਾਹਿਬ ਜਾ ਕੇ ਸ਼ਰਧਾ ਨਾਲ ਨਤਮਸਤਕ ਹੋਣਾ ਹੈ ਨਾ ਕਿ ਉੱਚੀ ਉੱਚੀ ਗਾਣੇ ਵਜਾ ਕੇ ਮਾਹੌਲ ਖਰਾਬ ਕਰਨਾ ਹੈ।

ABOUT THE AUTHOR

...view details