ਅੰਮ੍ਰਿਤਸਰ: ਸੂਬੇ 'ਚ ਆਏ ਦਿਨ ਕੋਈ ਨਾ ਕੋਈ ਵਾਰਦਾਤ ਅਜਿਹੀ ਵਾਪਰਦੀ ਹੈ, ਜੋ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕਰਦੀ ਹੈ।ਹਰ ਰੋਜ਼ ਕਿਸੇ ਨਾ ਕਿਸੇ 'ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਹੁਣ ਇੱਕ ਅਜਿਹਾ ਹੀ ਮਾਮਲਾ ਅੰਮ੍ਰਿਤਸਰ ਦੇ ਬਿਆਸ ਤੋਂ ਸਾਹਮਣੇ ਆਇਆ ਜਿੱਥੇ ਇੱਕ ਆੜਤੀਏ ਨੂੰ ਸ਼ਰੇਆਮ ਨੌਜਵਾਨਾਂ ਗੋਲ਼ੀਆਂ ਮਾਰ ਕੇ ਆਪਣਾ ਨਿਸ਼ਾਨਾ ਬਣਿਆ ਗਿਆ।
ਪੰਜਾਬ 'ਚ ਮੁੜ ਵਾਪਰੀ ਵੱਡੀ ਵਾਰਦਾਤ (etv bharat) ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ
ਇਹ ਘਟਨਾ ਅੰਮ੍ਰਿਤਸਰ ਦੇ ਪਿੰਡ ਸਠਿਆਲ ਦੀ ਦੱਸੀ ਜਾ ਰਹੀ ਹੈ। ਸੂਤਰਾਂ ਮੁਤਾਬਿਕ ਅਣਪਛਾਤੇ ਨੌਜਵਾਨਾਂ ਨੇ ਆੜਤੀਏ ਨੂੰ ਗੋਲੀਆਂ ਮਾਰੀਆਂ ਹਨ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਗੋਕਾ ਵੱਜੋਂ ਹੋਈ ਹੈ। ਮ੍ਰਿਤਕ ਪਿੰਡ ਦਾ ਸਾਬਕਾ ਸਰਪੰਚ ਵੀ ਰਹਿ ਚੁੱਕਿਆ ਹੈ। ਸੂਤਰਾਂ ਅਨੁਸਾਰ ਮੋਟਰ ਸਾਈਕਲ ਸਵਾਰ ਨੌਜਵਾਨਾਂ ਵੱਲੋਂ ਤਿੰਨ ਤੋਂ ਚਾਰ ਫਾਇਰ ਕੀਤੇ ਗਏ। ਜ਼ਖਮੀ ਹਾਲਤ 'ਚ ਨੌਜਵਾਨ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਲਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦੇ ਦਿੱਤਾ।
ਪੰਜਾਬ 'ਚ ਮੁੜ ਵਾਪਰੀ ਵੱਡੀ ਵਾਰਦਾਤ (etv bharat) ਕਦੋਂ ਵਾਪਰੀ ਵਾਰਦਾਤ
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਗੁਰਦੀਪ ਸਿੰਘ ਗੋਕਾ ਸੀਜ਼ਨ ਹੋਣ ਕਾਰਨ ਸਠਿਆਲ ਦੀ ਮੰਡੀ 'ਚ ਆਪਣੀ ਆੜ੍ਹਤ 'ਤੇ ਬੈਠਾ ਸੀ। ਇਸ ਦੌਰਾਨ ਅਚਾਨਕ 3-4 ਨੌਜਵਾਨ ਮੋਟਰ ਸਾਈਕਲ 'ਤੇ ਆਉਂਦੇ ਨੇ ਅਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੰਦੇ ਹਨ। ਘਟਾਨਾ ਨੂੰ ਅੰਜ਼ਾਮ ਦੇਣ ਮਗਰੋਂ ਸ਼ੂਟਰ ਮੌਕੇ ਤੋਂ ਤੇਜ਼ੀ ਨਾਲ ਫਰਾਰ ਹੋ ਗਏ। ਉਧਰ ਘਟਨਾ ਦੀ ਜਾਣਕਾਰੀ ਮਿਲਣ 'ਤੇ ਡੀਐਸਪੀ ਅਰੁਣ ਸ਼ਰਮਾ, ਬਾਬਾ ਬਕਾਲਾ ਐਸਐਚਓ ਬਿਆਸ ਗਗਨਦੀਪ ਸਿੰਘ ਸਮੇਤ ਪੁਲਿਸ ਪਾਰਟੀ ਸਠਿਆਲਾ ਦਾਣਾ ਮੰਡੀ ਦੇ ਵਿੱਚ ਪਹੁੰਚ ਕੇ ਘਟਨਾਕ੍ਰਮ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਮੰਡੀ ਵਿੱਚ ਫਿਲਹਾਲ ਘਟਨਾ ਸਥਾਨ ਦੇ ਨੇੜੇ ਕੋਈ ਵੀ ਸੀਸੀਟੀਵੀ ਕੈਮਰਾ ਨੇੜੇ ਨਜ਼ਰ ਨਹੀਂ ਆਇਆ ਹੈ।
ਪੰਜਾਬ 'ਚ ਮੁੜ ਵਾਪਰੀ ਵੱਡੀ ਵਾਰਦਾਤ (etv bharat) ਜਿਸ ਕਾਰਨ ਪੁਲਿਸ ਵੱਲੋਂ ਨਜ਼ਦੀਕੀ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਤਾਂ ਜੋ ਮੁਲਜ਼ਮਾਂ ਬਾਰੇ ਹੋਰ ਵਧੇਰੇ ਜਾਣਕਾਰੀ ਮਿਲ ਸਕੇ। ਉਸ ਅਧਿਕਾਰੀਆਂ ਨੇ ਆਖਿਆ ਕਿ ਬਹੁਤ ਜਲਦ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਇਸ ਕਤਲ ਦੀ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਉਕਤ ਘਟਨਾ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਚਰਨਜੀਤ ਸਿੰਘ ਵੱਲੋਂ ਪਿੰਡ ਸਠਿਆਲਾ ਵਿੱਚ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਹੈ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਪੁਲਿਸ ਵੱਲੋਂ ਇਸ ਘਟਨਾਕ੍ਰਮ ਦੇ ਵਿੱਚ ਬਣਦੀਆਂ ਧਾਰਾਵਾਂ ਦੇ ਤਹਿਤ ਥਾਣਾ ਬਿਆਸ ਵਿੱਚ ਮਾਮਲਾ ਦਰਜ ਕੀਤਾ ।