ਅੰਮ੍ਰਿਤਸਰ : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੁਆਰਾ ਅੰਮ੍ਰਿਤਸਰ ਦੀ ਰਾਖੀ ਲਈ ਲੜੀ ਗਈ ਪਹਿਲੀ ਜੰਗ 'ਚ ਜਿੱਤ ਹਾਸਿਲ ਕੀਤੀ ਗਈ ਸੀ। ਪਹਿਲੀ ਫਤਹਿ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ਼ਹੀਦਗੰਜ ਤੋਂ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ। ਇਹ ਸ਼ਹਿਰ ਦੇ ਵੱਖ-ਵੱਖ ਬਜਾਰਾਂ 'ਚੋਂ ਹੁੰਦਾ ਹੋਇਆ ਗੁਰਦੁਆਰਾ ਕਿਲਾ ਲੋਹਗੜ੍ਹ ਵਿਖੇ ਪੁੱਜ ਕੇ ਸੰਪਨ ਹੋਇਆ। ਨਗਰ ਕੀਰਤਨ ਵਿੱਚ ਗਤਕਾ ਪਾਰਟੀਆਂ, ਬੈਂਡ ਪਾਰਟੀਆਂ, ਨਿਹੰਗ ਸਿੰਘ ਜੱਥੇਬੰਦੀਆਂ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਈਆਂ।
ਅੱਜ ਬਾਬਾ ਦੀਪ ਸਿੰਘ ਸ਼ਹੀਦ ਗੰਜ ਗੁਰਦੁਆਰਾ ਸਾਹਿਬ ਤੋਂ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ - Sri Guru Hargobind Sahib
Sri Guru Hargobind Sahib: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੁਆਰਾ ਅੰਮ੍ਰਿਤਸਰ ਦੀ ਰਾਖੀ ਲਈ ਲੜੀ ਗਈ ਪਹਿਲੀ ਜੰਗ 'ਚ ਜਿੱਤ ਹਾਸਿਲ ਕੀਤੀ ਗਈ ਸੀ। ਉਸ ਦਿਹਾੜੇ ਨੂੰ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਪੜ੍ਹੋ ਪੂਰੀ ਖਬਰ...
Published : Jun 15, 2024, 2:25 PM IST
ਸਮੁੱਚੇ ਖਾਲਸਾ ਪੰਥ ਨੂੰ ਵਧਾਈਆਂ ਦਿੱਤੀਆ: ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦਗੰਜ ਗੁਰਦੁਆਰਾ ਸਾਹਿਬ ਤੋਂ ਇਹ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਜਿੱਤ ਹਾਸਿਲ ਕੀਤੀ ਸੀ ਉਸ ਦਿਹਾੜੇ ਨੂੰ ਗੁਰੂ ਸਾਹਿਬ ਦਾ ਬਹੁਤ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾਂਦਾ ਹੈ। ਇਸ ਦਿਹਾੜੇ ਦੀਆਂ ਸਮੁੱਚੇ ਖਾਲਸਾ ਪੰਥ ਨੂੰ ਵਧਾਈਆਂ ਦਿੱਤੀਆ ਗਈਆ।
ਨਗਰ ਕੀਰਤਨ ਦਾ ਸਵਾਗਤ: ਭਾਰੀ ਗਰਮੀ ਦੇ ਬਾਵਜੂਦ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਰਸਤੇ ਵਿੱਚ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆਂ ਚੋਰ ਸਾਹਿਬ ਦੀ ਸੇਵਾ ਨਿਭਾ ਰਹੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ, ਗਿਆਨੀ ਰਘਬੀਰ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤਾਂ ਨੂੰ ਫਤਹਿ ਦਿਵਸ ਦੀ ਮੁਬਾਰਕਬਾਦ ਦਿੱਤੀ। ਇਹ ਵੀ ਦੱਸਿਆ ਕਿ 16 ਜੂਨ ਨੂੰ ਗੁਰਦੁਆਰਾ ਕਿਲਾ ਲੋਹਗੜ੍ਹ ਵਿਖੇ ਫਤਹਿ ਦਿਵਸ ਮਨਾਇਆ ਜਾਵੇਗਾ ਅਤੇ ਇਸ ਮੌਕੇ ਵਿਸ਼ੇਸ਼ ਗੁਰਮਤਿ ਦੀਵਾਨ ਸਜਾਏ ਜਾਣਗੇ।
- ਸੁਲਤਾਨਪੁਰ ਲੋਧੀ ਰੋਡ 'ਤੇ ਨਿੱਜੀ ਹਸਪਤਾਲ ਵਿੱਚ ਸਾਢੇ 3 ਸਾਲ ਦੇ ਬੱਚੇ ਦੀ ਬਾਂਹ ਦੇ ਆਪਰੇਸ਼ਨ ਦੌਰਾਨ ਹੋਈ ਮੌਤ - private hospital on Sultanpur Lodhi
- ਪੰਜਾਬ ਤੋਂ ਹਿਮਾਚਲ ਘੁੰਮਣ ਗਏ ਸਪੈਨਿਸ਼ ਜੋੜੇ ਨਾਲ ਬੁਰੀ ਤਰ੍ਹਾਂ ਕੀਤੀ ਕੁੱਟਮਾਰ, ਦੋ ਦਿਨ ਬਾਅਦ ਆਈ ਹੋਸ਼ - NRI couple beaten up in himachal
- ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ ਨੂੰ ਲੈ ਕੇ ਪੰਜਾਬ ਦੇ ਸਰਹੱਦੀ ਇਲਾਕੇ 'ਚ ਰੈੱਡ ਅਲਰਟ ਜਾਰੀ - Terrorist attack Jammu and Kashmir