ਬਰਨਾਲਾ: ਬਰਨਾਲਾ ਵਿਖੇ ਆਸ਼ਾ ਵਰਕਰ ਯੂਨੀਅਨ ਵੱਲੋਂ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਲੱਗੇ ਬੈਰੀਕੇਟਾਂ ਉੱਪਰ ਪੁਲਿਸ ਨਾਲ ਆਸ਼ਾ ਵਰਕਰਾਂ ਹੰਗਾਮਾਂ ਦੇਖਣ ਨੂੰ ਮਿਲਿਆ ਹੈ। ਪੁਲਿਸ ਅਤੇ ਆਸ਼ਾ ਵਰਕਰਾਂ ਦਰਮਿਆਨ ਜੰਮ ਕੇ ਧੂਹ ਘੜੀਸ ਹੋਈ। ਆਸ਼ਾ ਵਰਕਰਾਂ ਵੱਲੋਂ ਸਰਕਾਰ ਉੱਪਰ ਵਾਅਦਾ ਖਿਲਾਫੀ ਦੇ ਇਲਜ਼ਾਮ ਲਗਾਏ ਅਤੇ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।
'ਆਪ' ਸਰਕਾਰ ਵਿਰੁੱਧ ਆਸ਼ਾ ਵਰਕਰਾਂ ਨੇ ਬੋਲਿਆ ਹੱਲਾ (ETV Bharat (ਪੱਤਰਕਾਰ, ਬਰਨਾਲਾ)) ਪੁਲਿਸ ਪ੍ਰਸ਼ਾਸਨ ਵੱਲੋਂ ਧੱਕਾ ਮੁੱਕੀ
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਆਸ਼ਾ ਵਰਕਰ ਕਿਰਨਦੀਪ ਕੌਰ ਅਤੇ ਭਵਨਪ੍ਰੀਤ ਕੌਰ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਆਸ਼ਾ ਵਰਕਰ ਅਤੇ ਫੈਸਲੀਟੇਟਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀ ਆਸ਼ਾ ਵਰਕਰਾਂ ਕਿਰਨਦੀਪ ਕੌਰ ਨੇ ਦੱਸਿਆ ਕਿ ਜਦੋਂ ਉਹ ਮੀਤ ਹੇਅਰ ਦੀ ਕੋਠੀ ਵੱਲ ਆ ਰਹੇ ਸੀ ਤਾਂ ਇਸ ਦੌਰਾਨ ਉਨ੍ਹਾਂ ਨਾਲ ਪੁਲਿਸ ਪ੍ਰਸ਼ਾਸਨ ਵੱਲੋਂ ਧੱਕਾ ਮੁੱਕੀ ਕੀਤੀ ਗਈ ਹੈ। ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਨੁਮਾਇੰਦਿਆਂ ਨੂੰ ਮਿਲਣ ਆਏ ਸਨ ਤਾਂ ਕਿ ਉਨ੍ਹਾਂ ਨੂੰ ਮੀਟਿੰਗ ਲਈ ਸਮਾਂ ਦਿੱਤਾ ਜਾਵੇ, ਪਰ ਕੋਈ ਵੀ ਸਰਕਾਰ ਦਾ ਨੁਮਾਇੰਦਾ ਉਨ੍ਹਾਂ ਨੂੰ ਨਹੀਂ ਮਿਲਿਆ, ਜਿਸ ਕਰਕੇ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ।
'ਆਪ' ਸਰਕਾਰ ਵਿਰੁੱਧ ਆਸ਼ਾ ਵਰਕਰਾਂ ਨੇ ਬੋਲਿਆ ਹੱਲਾ (ETV Bharat (ਪੱਤਰਕਾਰ, ਬਰਨਾਲਾ)) 'ਆਪ' ਸਰਕਾਰ ਨੇ ਵਾਅਦੇ ਨਹੀਂ ਕੀਤੇ ਪੂਰੇ
ਪ੍ਰਦਰਸ਼ਨਕਾਰੀ ਆਸ਼ਾ ਵਰਕਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਨਾਲ ਕਈ ਤਰ੍ਹਾਂ ਦੇ ਵਾਅਦੇ ਕੀਤੇ ਸਨ, ਜੋ ਢਾਈ ਸਾਲ ਬੀਤ ਜਾਣ ਦੇ ਬਾਅਦ ਵੀ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਪੰਜਾਬ ਭਰ ਵਿੱਚ ਆਸ਼ਾ ਵਰਕਰਾਂ ਨੂੰ ਸਿਰਫ 2500 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾ ਰਿਹਾ ਹੈ, ਜਦਕਿ ਕੰਮ ਕਈ ਗੁਣਾ ਲਿਆ ਜਾ ਰਿਹਾ ਹੈ। ਜਿਸ ਕਰਕੇ ਉਹਨਾਂ ਦੀ ਮੰਗ ਮਾਣ ਭੱਤਾ ਡਬਲ ਕਰਨ ਦੀ ਹੈ। ਇਸ ਤੋਂ ਇਲਾਵਾ ਆਸ਼ਾ ਵਰਕਰਾਂ ਦੀ ਉਮਰ ਹੱਦ 58 ਸਾਲ ਤੋਂ ਵਧਾ ਕੇ 62 ਸਾਲ ਕਰਨ, ਸੇਵਾ ਮੁਕਤ ਕੀਤੀਆਂ ਵਰਕਰਾਂ ਨੂੰ ਮੁੜ ਬਹਾਲ ਕਰਨ, ਆਸ਼ਾ ਫੈਸਲੀਟੇਟਰ ਦਾ ਹਜ਼ਾਰ ਰੁਪਏ ਵਾਧਾ ਕਰਨ, ਵਰਕਰਾਂ ਨੂੰ ਸਿਹਤ ਬੀਮਾ ਦੇਣ ਤੋਂ ਇਲਾਵਾ ਹੋਰ ਕਈ ਤਰ੍ਹਾਂ ਦੀਆਂ ਮੰਗਾਂ ਸਰਕਾਰ ਮੰਨ ਚੁੱਕੀ ਹੈ।
'ਆਪ' ਸਰਕਾਰ ਵਿਰੁੱਧ ਆਸ਼ਾ ਵਰਕਰਾਂ ਨੇ ਬੋਲਿਆ ਹੱਲਾ (ETV Bharat (ਪੱਤਰਕਾਰ, ਬਰਨਾਲਾ)) ਜ਼ਿਮਨੀ ਚੋਣਾਂ ਮੌਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਪ੍ਰਦਰਸ਼ਨਕਾਰੀ ਆਸ਼ਾ ਵਰਕਰਾਂ ਨੇ ਕਿਹਾ ਮੰਗਾਂ ਨੂੰ ਸਰਕਾਰ ਵੱਲੋਂ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਅੱਜ ਸੂਬੇ ਭਰ ਦੀਆਂ ਆਸ਼ਾ ਵਰਕਰਾਂ ਵੱਲੋਂ ਬਰਨਾਲਾ ਵਿਧਾਨ ਸਭਾ ਦੀ ਜ਼ਿਮਨੀ ਚੋਣਾਂ ਮੌਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਸੰਘਰਸ਼ ਨੂੰ ਤੇਜ਼ ਅਤੇ ਤਿੱਖਾ ਕੀਤਾ ਜਾਵੇਗਾ।