ਪੰਜਾਬ

punjab

ETV Bharat / state

ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਦੋ ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਅਤੇ ਤਿੰਨ ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ - Appointment letter

Appointment letter: ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਆ। ਪੜ੍ਹੋ ਪੂਰੀ ਖਬਰ...

Appointment letter
ਗੁਰਮੀਤ ਸਿੰਘ ਖੁੱਡੀਆਂ ਨੇ ਸੌਂਪੇ ਨਿਯੁਕਤੀ ਪੱਤਰ (ETV Bharat Chandigarh)

By ETV Bharat Punjabi Team

Published : Jun 28, 2024, 9:05 PM IST

ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿੱਚ ਨਵ-ਨਿਯੁਕਤ ਦੋ ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਅਤੇ ਤਿੰਨ ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਆ।

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ: ਵਿਭਾਗ ਵਿੱਚ ਨਵ-ਨਿਯੁਕਤ ਕਰਮਚਾਰੀਆਂ ਦਾ ਸਵਾਗਤ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੂੰ ਵੀ ਜਨਤਾ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਦੀ ਪੂਰੀ ਲਗਨ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ :ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿੱਚ ਸੱਤਾ ਸੰਭਾਲਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦੋ ਸਾਲਾਂ ਵਿੱਚ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਜਵਾਨਾਂ ਨੂੰ 42,000 ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਈਆਂ ਹਨ। ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਸ਼ਰਨ ਜੀਤ ਸਿੰਘ ਬੇਦੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

ABOUT THE AUTHOR

...view details