ਪੰਜਾਬ

punjab

ETV Bharat / state

ਪ੍ਰਸ਼ਾਸਨ ਦੇ ਦਿਲਾਸਿਆਂ ਤੋਂ ਅੱਕੇ ਪਿੰਡ ਵਾਸੀਆਂ ਨੇ ਜ਼ਿਲ੍ਹਾ ਕੰਪਲੈਕਸ ਦੇ ਬਾਹਰ ਅਣਮਿੱਥੇ ਸਮੇਂ ਲਈ ਲਗਾ ਦਿੱਤਾ ਧਰਨਾ - Sewage Problem - SEWAGE PROBLEM

Demonstration against the administration: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬਲਾਕ ਖੇੜਾ ਦੇ ਪਿੰਡ ਬੀਬੀਪੁਰ ਵਿਚ ਗੰਦੇ ਪਾਣੀ ਦੀ ਨਿਕਾਸੀ ਦਾ ਮਾਮਲਾ ਹੱਲ ਨਾ ਹੋਣ ਕਾਰਨ ਪਿੰਡ ਵਾਸੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਗਿਆ ਹੈ। ਪੜ੍ਹੋ ਪੂਰੀ ਖਬਰ...

Demonstration against the administration
ਜ਼ਿਲ੍ਹਾ ਕੰਪਲੈਕਸ ਦੇ ਬਾਹਰ ਅਣਮਿੱਥੇ ਸਮੇਂ ਲਈ ਲਗਾ ਦਿੱਤਾ ਧਰਨਾ (ਫਤਿਹਗੜ੍ਹ ਸਾਹਿਬ)

By ETV Bharat Punjabi Team

Published : Sep 12, 2024, 10:06 AM IST

Updated : Sep 12, 2024, 10:39 AM IST

ਜ਼ਿਲ੍ਹਾ ਕੰਪਲੈਕਸ ਦੇ ਬਾਹਰ ਅਣਮਿੱਥੇ ਸਮੇਂ ਲਈ ਲਗਾ ਦਿੱਤਾ ਧਰਨਾ (ਫਤਿਹਗੜ੍ਹ ਸਾਹਿਬ)

ਫਤਿਹਗੜ੍ਹ ਸਾਹਿਬ:ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬਲਾਕ ਖੇੜਾ ਦੇ ਪਿੰਡ ਬੀਬੀਪੁਰ ਵਿਚ ਗੰਦੇ ਪਾਣੀ ਦੀ ਨਿਕਾਸੀ ਦਾ ਮਾਮਲਾ ਹੱਲ ਨਾ ਹੋਣ ਕਾਰਨ ਪ੍ਰਸ਼ਾਸਨ ਤੋਂ ਅੱਕ ਕੇ ਪਿੰਡ ਵਾਸੀਆਂ ਨੇ ਜ਼ਿਲ੍ਹਾ ਕੰਪਲੈਕਸ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਲਗਾ ਲਿਆ ਹੈ। ਇਸ ਧਰਨੇ ਵਿੱਚ ਕਾਂਗਰਗ ਪਾਰਟੀ ਨੇ ਵੀ ਪਿੰਡ ਵਾਸੀਆ ਨੂੰ ਸਹਿਯੋਗ ਦਿੱਤਾ ਹੈ।

ਪਿੰਡ ਵਿੱਚ ਗੰਦਾ ਪਾਣੀ ਉਨ੍ਹਾਂ ਦੇ ਘਰਾਂ ਤੱਕ ਪਹੁੰਚਿਆ

ਇਸ ਮਾਮਲੇ ਸੰਬੰਧੀ ਪਿੰਡ ਵਾਸੀ ਦਵਿੰਦਰ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਗੰਦੇ ਪਾਣੀ ਦੀ ਸਮੱਸਿਆ ਦਾ ਮਾਮਲਾ ਪਿਛਲੇ ਲੰਬੇ ਸਮੇਂ ਤੋਂ ਹੱਲ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਪਿੰਡ ਵਿੱਚ ਗੰਦਾ ਪਾਣੀ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਗਿਆ ਹੈ। ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪਿੰਡ ਦੇ ਵਿੱਚ ਟੋਭਾ ਬੰਦ ਕਰਨ ਦੇ ਨਾਲ ਇਹ ਗੰਦੇ ਪਾਣੀ ਦੀ ਸਮੱਸਿਆ ਹੋਈ ਹੈ। ਜਿਸ ਦੇ ਹੱਲ ਲਈ ਉਨ੍ਹਾਂ ਦੇ ਵੱਲੋਂ ਵੱਖ-ਵੱਖ ਮਹਿਕਮਿਆਂ ਦੇ ਨਾਲ ਰਾਬਤਾ ਕੀਤਾ ਗਿਆ ਸੀ ਪਰ ਕਿਸੇ ਵੱਲੋਂ ਕੋਈ ਹੱਲ ਨਹੀਂ ਕੀਤਾ ਗਿਆ।

ਧਰਨਾ ਜਾਰੀ ਰਹੇਗਾ

ਇਸ ਰੋਸ ਵਿੱਚ ਅੱਜ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਅਣਮਿੱਥੇ ਸਮੇਂ ਲਈ ਪੱਕੇ ਤੌਰ 'ਤੇ ਧਰਨਾ ਲਗਾਇਆ ਗਿਆ। ਉਨ੍ਹਾਂ ਆਪਣਾ ਗੁੱਸਾ ਜਾਹਰ ਕਰਦਿਆ ਸਰਕਾਰ ਖਿਵਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਮਾਮਲਾ ਹੱਲ ਨਹੀਂ ਹੋ ਜਾਂਦਾ।

ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਅਣਗੋਲਿਆਂ ਕਰਨ ਦੇ ਇਲਜ਼ਾਮ

ਇਸ ਬਾਰੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਅਣਗੋਲਿਆਂ ਕਰਨ ਦੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਵਿਧਾਇਕ ਦੀ ਸ਼ੈਅ ਉੱਤੇ ਟੋਬੇ ਉੱਤੇ ਹੋਏ ਨਜਾਇਜ਼ ਕਬਜ਼ੇ ਕਾਰਨ ਪਿੰਡ ਵਾਸੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਪ੍ਰਸ਼ਾਸਨ ਨੂੰ ਪਿੰਡ ਵਾਸੀਆਂ ਦੀ ਇਹ ਸਮੱਸਿਆ ਦਾ ਢੁਕਮਾਂ ਹੱਲ ਕਰਨ ਦੀ ਅਪੀਲ ਕੀਤੀ ਹੈ।

Last Updated : Sep 12, 2024, 10:39 AM IST

ABOUT THE AUTHOR

...view details