ਤਹਿਸੀਲਦਾਰਾਂ ਵੱਲੋਂ ਬੂਟਿਆਂ ਨਾਲ ਸ਼ਿੰਗਾਰੀ ਤਹਿਸੀਲ (Etv Bharat Amritsar) ਅੰਮ੍ਰਿਤਸਰ:ਵਾਤਾਵਰਨ ਬਚਾਉਣ ਦੇ ਵਿੱਚ ਜਿੱਥੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਦੇ ਹੇਠ ਵਿਸ਼ੇਸ਼ ਮੁਹਿੰਮ ਚਲਾ ਕੇ ਪਿੰਡੋ-ਪਿੰਡ ਪੰਜਾਬ ਭਰ ਦੇ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤੋਂ ਬਾਅਦ ਉਕਤ ਮੁਹਿੰਮ ਨੂੰ ਪੰਜਾਬ ਭਰ ਦੇ ਵਿੱਚ ਭਰਵਾਂ ਹੁੰਗਾਰਾ ਮਿਲਦਾ ਹੋਇਆ ਨਜ਼ਰ ਆ ਰਿਹਾ ਹੈ। ਉੱਥੇ ਹੀ ਅੰਮ੍ਰਿਤਸਰ 'ਚ ਪੈਂਦੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਬੂਟੇ ਲਗਾਏ ਜਾ ਰਹੇ ਹਨ।
ਤਹਿਸੀਲ ਵਿੱਚ ਵੱਖ-ਵੱਖ ਜਗ੍ਹਾ ਦੇ ਉੱਤੇ ਲਗਾਏ ਬੂਟੇ: ਇਸੇ ਲੜੀ ਦੇ ਤਹਿਤ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਸਬ ਡਵੀਜ਼ਨਲ ਮੈਜਿਸਟਰੇਟ ਰਵਿੰਦਰ ਸਿੰਘ ਅਰੋੜਾ, ਤਹਿਸੀਲਦਾਰ ਰਾਜਵਿੰਦਰ ਕੌਰ, ਨਾਇਬ ਤਹਿਸੀਲਦਾਰ ਸ੍ਰੀ ਗੌਰਵ ਉੱਪਲ ਵੱਲੋਂ ਤਹਿਸੀਲ ਵਿੱਚ ਵੱਖ-ਵੱਖ ਜਗ੍ਹਾ ਦੇ ਉੱਤੇ ਬੂਟੇ ਲਗਾਏ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਦਿੱਤੀ ਪ੍ਰੇਰਨਾ ਸਦਕਾ ਸਟਾਫ ਮੈਂਬਰਾਂ ਨੇ ਵੀ ਇਸ ਮੁਹਿੰਮ ਵਿੱਚ ਯੋਗਦਾਨ ਪਾਉਂਦੇ ਹੋਏ ਬੂਟੇ ਲਗਾਏ ਗਏ ਅਤੇ ਲੋਕਾਂ ਨੂੰ ਬੂਟੇ ਵੰਡਦੇ ਹੋਏ ਰੁੱਖ ਲਗਾਉਣ ਦੀ ਅਪੀਲ ਕੀਤੀ।
ਪੰਚਾਇਤਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ: ਇਸ ਮੁਹਿੰਮ ਦੌਰਾਨ ਗੱਲਬਾਤ ਕਰਦਿਆਂ ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਰਵਿੰਦਰ ਸਿੰਘ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ। ਦਿਸ਼ਾ ਨਿਰਦੇਸ਼ਾਂ ਦੇ ਤਹਿਤ ਤਹਿਸੀਲ ਬਾਬਾ ਬਕਾਲਾ ਸਾਹਿਬ ਅਧੀਨ ਪੈਂਦੇ ਪਿੰਡਾਂ ਦੇ ਲੋਕਾਂ ਨੂੰ ਮੋਹਤਬਰਾਂ ਅਤੇ ਪੰਚਾਇਤਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਬਰਸਾਤਾਂ ਦਾ ਮੌਸਮ ਸ਼ੁਰੂ ਹੋ ਰਿਹਾ ਹੈ ਅਤੇ ਇਸ ਦੌਰਾਨ ਜੋ ਵੀ ਰੁੱਖ ਲਗਾਏ ਜਾਣਗੇ। ਉਹ ਜਲਦ ਹੀ ਵਧਦੇ ਫੁੱਲ ਦੇ ਅਤੇ ਪ੍ਰਫੁੱਲਤ ਹੁੰਦੇ ਹਨ। ਜਿਸ ਲਈ ਇਸ ਮੌਸਮ ਦਾ ਲਾਹਾ ਲੈਣਾ ਚਾਹੀਦਾ ਹੈ।
ਜੰਗਲਾਤ ਵਿਭਾਗ ਵੱਲੋਂ ਮੁਫਤ ਫਲਦਾਰ, ਫੁੱਲ ਦੇ ਅਤੇ ਸ਼ਾਨਦਾਰ ਰੁੱਖ ਦਿੱਤੇ :ਉਨ੍ਹਾਂ ਕਿਹਾ ਕਿ ਭਵਿੱਖ ਦੇ ਵਿੱਚ ਉੱਚਤਮ ਤਾਪਮਾਨ ਤੋਂ ਬੱਚਣ ਦੇ ਲਈ ਹਰ ਇੱਕ ਮਨੁੱਖ ਨੂੰ ਵਾਤਾਵਰਨ ਸਾਂਭ ਸੰਭਾਲ ਦੇ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਜੋ ਵੀ ਵਿਅਕਤੀ ਰੁੱਖ ਲਗਾਉਣਾ ਚਾਹੁੰਦੇ ਹਨ। ਉਨ੍ਹਾਂ ਨੂੰ ਜੰਗਲਾਤ ਵਿਭਾਗ ਵੱਲੋਂ ਮੁਫਤ ਹਰ ਤਰ੍ਹਾਂ ਦੇ ਫਲਦਾਰ ਫੁੱਲ ਦਾ ਅਤੇ ਸ਼ਾਨਦਾਰ ਰੁੱਖ ਦਿੱਤੇ ਜਾ ਰਹੇ ਹਨ।