ਆਦਮੀ ਪਾਰਟੀ ਨੇ ਔਰਤਾਂ ਨੂੰ ਖੁਸ਼ ਕਰ ਦਿੱਤਾ ਹੈ। 'ਆਪ' ਸਰਕਾਰ ਨੇ ਔਰਤਾਂ ਨੂੰ ਉਹ ਖੁਸ਼ੀਂ ਦਿੱਤੀ ਹੈ ਜਿਸ ਦਾ ਹਰ ਔਰਤ ਨੂੰ ਇੰਤਜ਼ਾਰ ਸੀ, ਪਰ ਹੁਣ ਕੇਜਰੀਵਾਲ ਵੱਲੋਂ ਐਲਾਨ ਕਰਦੇ ਹੋਏ ਸਕੀਮ ਨੂੰ ਲਾਗੂ ਕਰ ਦਿੱਤਾ ਗਿਆ ਹੈ। ਜਿਵੇਂ ਹੀ ਕੇਜਰੀਵਾਲ ਨੇ ਐਲਾਨ ਕੀਤਾ ਤਾਂ ਔਰਤਾਂ ਦੀ ਖੁਸ਼ੀਂ ਦਾ ਕੋਈ ਟਿਕਾਣਾ ਨਹੀਂ ਰਿਹਾ। 'ਆਪ' ਸਰਕਾਰ ਨੇ ਐਲਾਨ ਕੀਤਾ ਕਿ ਹੁਣ 1000 ਰੁਪਏ ਨਹੀਂ, ਬਲਕਿ 2100 ਰੁਪਏ ਔਰਤਾਂ ਦੇ ਖਾਤੇ 'ਚ ਆਉਣਗੇ।
ਮਹਿਲਾ ਵੋਟਰਾਂ ਨੂੰ ਲੁਭਾਉਣ ਲਈ ਵੱਡਾ ਫੈਸਲਾ
ਦਰਅਸਲ, ਚੋਣ ਸਾਲ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਦੀਆਂ ਮਹਿਲਾ ਵੋਟਰਾਂ ਨੂੰ ਲੁਭਾਉਣ ਲਈ ਇੱਕ ਵੱਡਾ ਫੈਸਲਾ ਲਿਆ ਹੈ। ਚਾਲੂ ਮਾਲੀ ਸਾਲ ਦੌਰਾਨ ਸਰਕਾਰ ਨੇ ਦਿੱਲੀ ਵਿੱਚ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਮੁੱਖ ਮੰਤਰੀ ਮਹਿਲਾ ਸਨਮਾਨ ਨਿਧੀ ਵਜੋਂ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਸੀ, ਜਿਸ ਦੇ ਐਲਾਨ ਤੋਂ ਬਾਅਦ ਅੱਜ ਦਿੱਲੀ ਕੈਬਨਿਟ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇਸ ਪ੍ਰਸਤਾਵ ਨੂੰ ਅੰਤਿਮ ਮਨਜ਼ੂਰੀ ਲਈ ਲੈਫਟੀਨੈਂਟ ਗਵਰਨਰ ਕੋਲ ਭੇਜਿਆ ਜਾਵੇਗਾ।
1000 ਨਹੀਂ ਬਲਕਿ 2100 ਰੁਪਏ ਦਿੱਤੇ ਜਾਣਗੇ
ਮੁੱਖ ਮੰਤਰੀ ਆਤਿਸ਼ੀ ਦੀ ਪ੍ਰਧਾਨਗੀ 'ਚ ਵੀਰਵਾਰ ਨੂੰ ਹੋਈ ਕੈਬਨਿਟ ਬੈਠਕ 'ਚ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ। ਇਸ ਯੋਜਨਾ ਤਹਿਤ ਦਿੱਲੀ ਵਿੱਚ ਰਹਿਣ ਵਾਲੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ ਯੋਜਨਾ ਦਾ ਐਲਾਨ ਸਭ ਤੋਂ ਪਹਿਲਾਂ ਮੁੱਖ ਮੰਤਰੀ ਆਤਿਸ਼ੀ ਨੇ ਚਾਲੂ ਵਿੱਤੀ ਸਾਲ ਦਾ ਬਜਟ ਪੇਸ਼ ਕਰਦੇ ਸਮੇਂ ਕੀਤਾ ਸੀ। ਸਰਕਾਰ ਨੇ 4 ਮਾਰਚ ਨੂੰ ਵਿਧਾਨ ਸਭਾ 'ਚ ਇਸ ਯੋਜਨਾ ਦਾ ਐਲਾਨ ਕੀਤਾ ਸੀ, ਜਿਸ 'ਤੇ ਪ੍ਰਤੀਕਿਿਰਆ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਇਹ ਦਿੱਲੀ ਦੀਆਂ ਔਰਤਾਂ ਦੇ ਸਸ਼ਕਤੀਕਰਨ ਵੱਲ ਇਕ ਕਦਮ ਹੈ। ਹੁਣ ਔਰਤਾਂ ਲਈ 12,000 ਰੁਪਏ ਦਾ ਸਾਲਾਨਾ ਤੋਹਫ਼ਾ ਲੈਣ ਦਾ ਰਸਤਾ ਸਾਫ਼ ਹੋ ਗਿਆ ਹੈ। ਹੁਣ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਭੈਣਾਂ, ਧੀਆਂ, ਮਾਵਾਂ ਅਤੇ ਭੈਣਾਂ ਨੂੰ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਤਹਿਤ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਉਨ੍ਹਾਂ ਆਖਿਆ ਕਿ ਜੇਕਰ ਇਸ ਵਾਰ 'ਆਪ' ਦੀ ਸਰਕਾਰ ਆਉਂਦੀ ਹੈ ਤਾਂ ਵੋਟਾਂ ਤੋਂ ਬਾਅਦ ਔਰਤਾਂ ਨੂੰ 1000 ਨਹੀਂ, ਬਲਕਿ 2100 ਰੁਪਏ ਦਿੱਤੇ ਜਾਣਗੇ।