ਪੰਜਾਬ

punjab

ETV Bharat / state

ਨੌਜਵਾਨ ਦਾ ਕਤਲ ਕਰਕੇ ਭੱਜ ਰਹੇ ਕਾਤਲਾਂ ਨਾਲ ਵਾਪਰਿਆ ਹਾਦਸਾ, 1 ਦੀ ਹੋਈ ਮੌਤ - MURDER IN HOSHIARPUR

ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਦੇ ਬੱਸ ਅੱਡੇ ਨੇੜੇ 2 ਗੱਡੀਆਂ ਵਿੱਚ ਆਏ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਕਤਲ ਕੀਤਾ ਦਿੱਤਾ।

MURDER OF A YOUNG MAN
ਗੜ੍ਹਦੀਵਾਲਾ 'ਚ ਨੌਜਵਾਨ ਦਾ ਕਤਲ (ETV Bharat (ਹੁਸ਼ਿਆਰਪੁਰ, ਪੱਤਰਕਾਰ))

By ETV Bharat Punjabi Team

Published : Dec 24, 2024, 3:15 PM IST

ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਤੋਂ ਸਾਹਮਣੇ ਆਈ ਹੈ। ਜਿੱਥੇ ਕਿ 2 ਗੱਡੀਆਂ ਵਿੱਚ ਆਏ ਹਮਲਾਵਰਾਂ ਵੱਲੋਂ ਪਹਿਲਾਂ ਇੱਕ ਨੌਜਵਾਨ ਦਾ ਕਤਲ ਕੀਤਾ ਗਿਆ ਤੇ ਜਦੋਂ ਕਤਲ ਕਰਕੇ ਫਰਾਰ ਹੋ ਰਹੇ ਸਨ ਤਾਂ ਇਸ ਦੌਰਾਨ ਕੁਝ ਹੀ ਦੂਰੀ 'ਤੇ ਜਾ ਕੇ ਕਾਤਲਾਂ ਨੇ ਪਹਿਲਾਂ ਜਲਦਬਾਜ਼ੀ ਵਿੱਚ ਇੱਕ ਵਕੀਲ ਦੀ ਮਰੂਤੀ ਗੱਡੀ ਨੂੰ ਟੱਕਰ ਮਾਰੀ ਤੇ ਫਿਰ ਟਰੈਕਟਰ ਟਰਾਲੀ ਨਾਲ ਜਾ ਟਕਰਾਏ ਤੇ ਇਸ ਹਾਦਸੇ ਵਿੱਚ ਇੱਕ ਕਾਤਲ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਗੜ੍ਹਦੀਵਾਲਾ 'ਚ ਨੌਜਵਾਨ ਦਾ ਕਤਲ (ETV Bharat (ਹੁਸ਼ਿਆਰਪੁਰ, ਪੱਤਰਕਾਰ))

4 ਹੋਰ ਕਾਤਲ ਗੰਭੀਰ ਜ਼ਖਮੀ

ਦੱਸ ਦੇਈਏ ਕਿ ਗੱਡੀ ਵਿੱਚ 4 ਹੋਰ ਕਾਤਲ ਸੀ ਉਹ ਵੀ ਗੰਭੀਰ ਜ਼ਖਮੀ ਹੋ ਗਏ ਹਨ, ਜਿੰਨ੍ਹਾਂ ਨੂੰ ਤੁਰੰਤ ਦਸੂਹਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ। ਡਾਕਟਰਾਂ ਨੇ ਇੱਕ ਕਾਤਲ ਦੀ ਹਾਲਤ ਨੂੰ ਦੇਖਦਿਆਂ ਹੋਇਆ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰੈਫਰ ਕਰ ਦਿੱਤਾ ਗਿਆ ਹੈ। ਜਦਕਿ ਮ੍ਰਿਤਕ ਦਾ ਇੱਕ ਸਾਥੀ ਗਗਨਦੀਪ ਸਿੰਘ ਦੇ ਵੀ ਸਿਰ 'ਚ ਬਹੁਤ ਗੰਭੀਰ ਸੱਟਾ ਲੱਗੀਆਂ ਹਨ। ਜਿਸ ਨੂੰ ਜਲੰਧਰ ਦੇ ਹਸਪਤਾਲ ਵਿਚ ਇਲਾਜ਼ ਲਈ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਾਦਸੇ ਵਿੱਚ ਇੱਕ ਕਾਤਲ ਦੀ ਮੌਤ

ਇੱਥੇ ਦੱਸਣਯੋਗ ਹੈ ਕਿ ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿੱਚ ਕੁਝ ਹਮਲਾਵਰਾਂ ਵੱਲੋਂ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਬੀਤੀ ਰਾਤ ਦੀ ਹੈ। ਹਮਲਾਵਰਾਂ ਨੇ ਗੜ੍ਹਦੀਵਾਲਾ ਦੇ ਅੱਡੇ ਵਿੱਚ ਸ਼ਰੇਆਮ ਹੀ ਨੌਜਵਾਨ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਵਾਰਾਦਾਤ ਤੋਂ ਬਾਅਦ ਜਦੋਂ ਕਾਤਲ ਮੌਕੇ ਤੋਂ ਫਰਾਰ ਹੋ ਰਹੇ ਸ਼ਨ ਤਾਂ ਉਨ੍ਹਾਂ ਦੀ ਗੱਡੀ ਹਾਦਸ਼ੇ ਦਾ ਸ਼ਿਕਾਰ ਹੋ ਗਈ, ਇਸ ਹਾਦਸੇ ਵਿੱਚ ਇੱਕ ਕਾਤਲ ਦੀ ਮੌਤ ਹੋ ਗਈ ਹੈ। ਮ੍ਰਿਤਕ ਕਾਤਲ ਦੀ ਪਛਾਣ ਅਵਿਨਾਸ਼ ਕੁਮਾਰ ਪੁੱਤਰ ਮੰਗਤ ਰਾਮ ਵਾਸੀ ਮਿਰਜ਼ਾਪੁਰ ਵਜੋਂ ਹੋਈ ਹੈ।

ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ

ਕਾਤਲਾਂ ਦੀ ਗੱਡੀ ਨਾਲ ਵਾਪਰੇ ਹਾਦਸੇ ਵਿੱਚ ਤਿੰਨ ਨੌਜਵਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਇਨ੍ਹਾਂ ਤਿੰਨ ਨੌਜਵਾਨਾਂ ਦੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਉੱਧਰ ਹੀ ਪੁਲਿਸ ਅਧਿਕਾਰੀ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਵਾਰਦਾਤ ਦੇ ਪਿੱਛੇ ਦੇ ਕਾਰਣਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ABOUT THE AUTHOR

...view details