ਉਪਰਾਲਿਆਂ ਨੂੰ ਪਿਆ ਬੂਰ (ETV Bharat Bathinda) ਬਠਿੰਡਾ: ਪੰਜਾਬ ਵਿੱਚ ਲਗਾਤਾਰ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਕਾਰਨ ਹਰ ਕੋਈ ਚਿੰਤਤ ਹੈ। ਬਠਿੰਡਾ ਦੇ ਪਿੰਡ ਬੱਲੋ ਦੀ ਗੁਰਬਚਨ ਸਿੰਘ ਸੇਵਾ ਸੰਮਤੀ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਵਿਸ਼ੇਸ਼ ਉਪਰਾਲਾ ਵਿਡਿਆ ਗਿਆ ਸੀ। ਸੇਵਾ ਸੰਮਤੀ ਵੱਲੋਂ 25 ਜੂਨ ਤੋਂ ਬਾਅਦ ਝੋਨਾ ਲਾਵੇਗਾ, ਉਸਨੂੰ ਪ੍ਰਤੀ ਏਕੜ 500 ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਸੰਸਥਾ ਵੱਲੋਂ 25 ਜੂਨ ਇਸ ਲਈ ਮਿਤੀ ਤੈਅ ਕੀਤੀ ਗਈ ਸੀ, ਕਿਉਂਕਿ ਪੰਜਾਬ ਵਿੱਚ ਅਕਸਰ 26-27 ਜੂਨ ਤੱਕ ਮਾਨਸੂਨ ਆ ਜਾਂਦਾ ਹੈ। ਝੋਨੇ ਨੂੰ ਪਾਣੀ ਦੇਣ ਲਈ ਮੋਟਰਾਂ ਚਲਾਉਣ ਦੀ ਲੋੜ ਨਹੀਂ ਪੈਂਦੀ ਅਤੇ ਇਸ ਨਾਲ ਧਰਤੀ ਹੇਠਲੇ ਪਾਣੀ ਦੀ ਵਰਤੋਂ ਵਿੱਚ ਕਮੀ ਆਉਂਦੀ ਹੈ।
ਪ੍ਰਤੀ ਏਕੜ ਦੇ ਹਿਸਾਬ ਨਾਲ ਸਨਮਾਨ ਰਾਸ਼ੀ: ਗੁਰਬਚਨ ਸਿੰਘ ਸੇਵਾ ਸੰਮਤੀ ਵੱਲੋਂ ਪਿੰਡ ਵਿੱਚ ਦਿੱਤੇ ਹੋਕੇ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ 25 ਜੂਨ ਤੋਂ ਬਾਅਦ ਝੋਨਾ ਲਾਇਆ ਗਿਆ। ਸੰਸਥਾ ਦੇ ਉਪਰਾਲੇ ਨੂੰ ਉਸ ਸਮੇਂ ਬੂਰ ਪਿਆ ਜਦੋਂ 162 ਕਿਸਾਨਾਂ ਵੱਲੋਂ 1424 ਏਕੜ ਵਿੱਚ 25 ਜੂਨ ਤੋਂ ਬਾਅਦ ਝੋਨਾ ਲਗਾਇਆ ਗਿਆ। ਸੰਸਥਾ ਵੱਲੋਂ ਇਨ੍ਹਾਂ ਕਿਸਾਨਾਂ ਨੂੰ 500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਨਮਾਨ ਰਾਸ਼ੀ ਦਿੱਤੀ ਗਈ। ਜਿਸ ਦੀ ਕੁੱਲ ਰਕਮ 7 ਲੱਖ 12 ਹਜਾਰ ਰੁਪਏ ਬਣਦੀ ਹੈ। ਕਿਸਾਨਾਂ ਨੂੰ ਇਹ ਰਾਸ਼ੀ ਪੀਐਸ ਪੀਸੀਐਲ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਵੱਲੋਂ ਦਿੱਤੀ ਗਈ।
ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਸਮੇਂ ਵਾਤਾਵਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਸਭ ਤੋਂ ਵੱਧ ਲੋੜ ਹੈ ਅਤੇ ਇਸ ਸੇਵਾ ਸੰਮਤੀ ਦੀ ਪਹਿਲ ਕਦਮੀ ਸਲਾਮ ਕਰਦੇ ਹਨ। ਜਿਸ ਵੱਲੋਂ ਵਾਤਾਵਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇਹ ਉਪਰਾਲਾ ਵਿਡਿਆ ਗਿਆ ਹੈ।
ਕਿਸਾਨਾਂ ਵੱਲੋਂ ਅਗੇਤੀ ਪਨੀਰੀ ਬੀਜ :ਇਸ ਮੌਕੇ ਪਿੰਡ ਦੇ ਕਿਸਾਨਾਂ ਦਾ ਕਹਿਣਾ ਸੀ ਕਿ ਸੰਸਥਾ ਵੱਲੋਂ ਜੋ ਉਪਰਾਲਾ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤਾ ਜਾ ਰਿਹਾ ਹੈ। ਉਸ ਨੂੰ ਪੂਰਨ ਤੌਰ 'ਤੇ ਸਹਿਯੋਗ ਦਿੱਤਾ ਜਾ ਰਿਹਾ ਹੈ। ਪਰ ਸੰਸਥਾ ਵੱਲੋਂ ਹੋਕਾ ਲੇਟ ਦਿੱਤੇ ਜਾਣ ਕਾਰਨ ਕਈ ਕਿਸਾਨਾਂ ਵੱਲੋਂ ਅਗੇਤੀ ਪਨੀਰੀ ਬੀਜ ਲਈ ਗਈ ਸੀ। ਜਿਸ ਕਾਰਨ ਕਈ ਕਿਸਾਨਾਂ ਨੂੰ ਅਗੇਤਾ ਝੋਨਾ ਲਾਉਣਾ ਪਿਆ। ਪਰ ਆਉਂਦੇ ਸਾਲ ਵਿੱਚ ਪਿੰਡ ਵੱਲੋਂ 100 ਦੇ 100 ਪ੍ਰਤੀਸ਼ਤ ਕਿਸਾਨ 25 ਜੂਨ ਤੋਂ ਬਾਅਦ ਝੋਨਾ ਲਗਾਉਣਗੇ।
ਝੋਨਾ ਪੰਜਾਬ ਦੀ ਫਸਲ ਨਹੀਂ :ਇਸ ਮੌਕੇ ਕਿਸਾਨਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸੰਸਥਾ ਵੱਲੋਂ ਆਪਣੇ ਪੱਧਰ ਤੇ ਉਪਰਾਲਾ ਕੀਤਾ ਜਾ ਰਿਹਾ ਹੈ। ਪਰ ਸਰਕਾਰ ਨੂੰ ਵੀ ਝੋਨੇ ਨੂੰ ਲੈ ਕੇ ਕੋਈ ਪੋਲਸੀ ਬਣਾਉਣੀ ਚਾਹੀਦੀ ਹੈ ਕਿਉਂਕਿ ਝੋਨਾ ਪੰਜਾਬ ਦੀ ਫਸਲ ਨਹੀਂ ਹੈ ਅਤੇ ਨਾ ਹੀ ਪੰਜਾਬ ਵਿੱਚ ਇਸ ਦੀ ਬਹੁਤ ਹੀ ਖਪਤ ਹੁੰਦੀ ਹੈ ਜੋ ਸਰਕਾਰ ਨੂੰ ਇਸ ਦਾ ਬਦਲਵਾਂ ਪ੍ਰਬੰਧ ਕਰਨਾ ਚਾਹੀਦਾ ਹੈ। ਹੋਰਨਾਂ ਫਸਲਾਂ 'ਤੇ ਐਮਐਸਪੀ ਦੇ ਕੇ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਤੋਂ ਛੁਟਕਾਰਾ ਦਵਾਇਆ ਜਾ ਸਕਦਾ ਹੈ।
ਪਾਣੀ ਦੀ ਵੱਡੀ ਬੱਚਤ:ਇਸ ਸਮੇਂ ਕਿਸਾਨਾਂ ਨੂੰ ਵਿਸ਼ੇਸ਼ ਤੌਰ 'ਤੇ ਮਾਨ ਸਨਮਾਨ ਦੇ ਚੈੱਕ ਵੰਡਣ ਪਹੁੰਚੇ ਪੀਐਸਪੀਸੀਐਲ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਕਿਹਾ ਕਿ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਨੀ ਬਣਦੀ ਹੈ। ਪਿੰਡ ਦੇ ਕਿਸਾਨਾਂ ਨੂੰ ਜੋ ਸਨਮਾਨ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ, ਇਹ ਇੱਕ ਬਹੁਤ ਵਧੀਆ ਪਹਿਲ ਕਦਮੀ ਹੈ ਕਿਉਂਕਿ ਇਸ ਨਾਲ ਜਿੱਥੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਉੱਥੇ ਹੀ ਧਰਤੀ ਹੇਠਲੇ ਪਾਣੀ ਦੀ ਵੱਡੀ ਬੱਚਤ ਵੀ ਹੋਵੇਗੀ, ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਉਹ ਆਪਣੇ ਘਰਾਂ ਤੇ ਖੇਤ ਦੀਆਂ ਮੋਟਰਾਂ 'ਤੇ ਸੋਲਰ ਲਗਾਉਣ ਤਾਂ ਜੋ ਬਿਜਲੀ ਦੀ ਬੱਚਤ ਹੋ ਸਕੇ।
ਵਾਤਾਵਰਨ ਨੂੰ ਬਚਾਉਣ ਦੇ ਉਪਰਾਲੇ :ਗੁਰਬਚਨ ਸਿੰਘ ਸੇਵਾ ਸੰਮਤੀ ਦੇ ਮੁਖੀ ਗੁਰਮੀਤ ਸਿੰਘ ਮਾਨ ਨੇ ਕਿਹਾ ਕਿ ਉਨਾਂ ਦੀਆਂ ਤਿੰਨ ਪੀੜੀਆਂ ਵੱਲੋਂ ਲਗਾਤਾਰ ਪਿੰਡ ਵਿੱਚ ਸਾਂਝੇ ਕੰਮਾਂ ਨੂੰ ਲੈ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਉਨ੍ਹਾਂ ਦਾ ਪਿੰਡ ਵਾਤਾਵਰਨ ਨੂੰ ਬਚਾਉਣ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇੰਜ ਹੀ ਉਪਰਾਲੇ ਕਰਦਾ ਰਹੇ। ਉਹ ਆਪਣੇ ਸੰਸਥਾ ਰਾਹੀਂ ਆਪਣੇ ਪਿੰਡ ਦੇ ਲੋਕਾਂ ਦਾ ਇਸੇ ਤਰ੍ਹਾਂ ਮਾਣ ਸਨਮਾਨ ਕਰਦੇ ਰਹਿਣ।