ਅੰਮ੍ਰਿਤਸਰ/ਚੰਡੀਗੜ੍ਹ:ਅੰਮ੍ਰਿਤਸਰ ਵਿੱਚ ਸੁਰੱਖਿਆ ਫੋਰਸ ਵਲੋਂ ਸਖ਼ਤੀ ਨਾਲ ਇਹਤਿਆਤੀ ਵਰਤੀ ਜਾ ਰਹੀ ਹੈ ਜਿਸ ਦੇ ਚੱਲਦੇ ਰੋਜ਼ਾਨਾ ਪੁਲਿਸ ਵਲੋਂ ਡਰੱਗਜ਼ ਜਾਂ ਹਥਿਆਰਾਂ ਦੀ ਰਿਕਵਰੀ ਕੀਤੀ ਜਾ ਰਹੀ ਹੈ। ਇਸੇ ਲੜੀ ਵਿੱਚ ਮੁੜ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸਮਰਥਨ ਵਾਲੇ ਅੱਤਵਾਦੀ ਮਾਡਿਊਲ ਦਾ ਹਿੱਸਾ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਕੋਲੋਂ ਹਥਿਆਰ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਦੇ ਡੀਜੀਪੀ ਨੇ ਐਕਸ ਉੱਤੇ ਟਵੀਟ ਕਰਦੇ ਹੋਏ ਜਾਣਕਾਰੀ ਦਿੱਤੀ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦਾ ਟਵੀਟ:-
ਇੱਕ ਖੁਫੀਆ-ਅਧਾਰਤ ਆਪ੍ਰੇਸ਼ਨ ਵਿੱਚ, ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸਮਰਥਨ ਵਾਲੇ ਅੱਤਵਾਦੀ ਮਾਡਿਊਲ ਦੇ ਇੱਕ ਮੈਂਬਰ ਦੀ ਗ੍ਰਿਫਤਾਰੀ ਨਾਲ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਅਸਫ਼ਲ ਕੀਤਾ ਗਿਆ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC), ਅੰਮ੍ਰਿਤਸਰ ਨੇ #ਅਮਰੀਕਾ ਅਧਾਰਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਅਤੇ #ਇਟਲੀ ਅਧਾਰਤ ਸਾਥੀ ਰੇਸ਼ਮ ਸਿੰਘ ਨੂੰ #ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਆਪਣੇ ਵਿਦੇਸ਼ੀ ਆਕਾਵਾਂ ਦੀਆਂ ਹਦਾਇਤਾਂ ’ਤੇ ਗ਼ੈਰਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।