ਪੰਜਾਬ

punjab

ETV Bharat / state

ਪੰਜਾਬ ਦੇ ਸਾਰੇ ਟੋਲ ਪਲਾਜ਼ਾ ਅੱਜ ਰਹਿਣਗੇ ਫਰੀ, ਬੰਦੀ ਸਿੰਘਾਂ ਦੀ ਰਿਹਾਈ ਲਈ ਪੈਟਰੋਲ ਪੰਪਾਂ ਉੱਤੇ ਕੌਮੀ ਇਨਸਾਫ਼ ਮੋਰਚੇ ਦਾ ਧਰਨਾ

Toll plazas in Punjab free: ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਪੂਰੇ ਪੰਜਾਬ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨ ਵਿੱਢਦਿਆਂ ਟੋਲ ਪਲਾਜ਼ਾ ਉੱਤੇ ਧਰਨੇ ਦਿੱਤੇ ਜਾ ਰਹੇ। ਇਸ ਦੌਰਾਨ ਸੂਬੇ ਦੇ ਸਾਰੇ ਟੋਲ ਪਲਾਜ਼ਾ ਤਿੰਨ ਘੰਟਿਆਂ ਲਈ ਮੁਫਤ ਰਹਿਣਗੇ।

Bandi Singhs release
Bandi Singhs release

By ETV Bharat Punjabi Team

Published : Jan 20, 2024, 7:25 AM IST

ਚੰਡੀਗੜ੍ਹ:ਪਿਛਲੇ ਲੰਮੇਂ ਸਮੇਂ ਤੋਂ ਸਿਆਸਤ ਅਤੇ ਹਰ ਪਾਸੇ ਚਰਚਾ ਦਾ ਵਿਸ਼ੇ ਬਣੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਹੱਲ ਕਰਨ ਲਈ ਸਰਕਾਰਾਂ ਯਤਨਸ਼ੀਲ ਨਜ਼ਰ ਨਹੀਂ ਆ ਰਹੀਆਂ ਪਰ ਹੁਣ ਕੌਮੀ ਇਨਸਾਫ ਮੋਰਚਾ ਨੇ ਇਸ ਮੁੱਦੇ ਨੂੰ ਲੈਕੇ ਵੱਡਾ ਸੰਘਰਸ਼ ਉਲੀਕਣ ਲਈ ਕਾਰਵਾਈ ਵਿੱਢਣ ਦਾ ਐਲਾਨ ਕਰ ਦਿੱਤਾ ਹੈ। ਬੀਤੇ ਦਿਨ ਕੌਮੀ ਇਨਸਾਫ ਮੋਰਚਾ ਦੇ ਕਾਰਕੂਨਾਂ ਨੇ ਐਲਾਨ ਕੀਤਾ ਸੀ ਕਿ ਅੱਜ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਦਾ ਰੋਹ ਸੜਕਾਂ ਉੱਤੇ ਦਿਖਾਈ ਦੇਵੇਗਾ।

ਪੰਜਾਬ ਦੇ ਟੋਲ ਪਲਾਜ਼ਾ ਮੁਫਤ:ਕੌਮੀ ਇਨਸਾਫ ਮੋਰਚੇ ਦੇ ਐਲਾਨ ਮੁਤਾਬਿਕ ਅੱਜ ਸੂਬਾ ਪੱਧਰੀ ਪ੍ਰਦਰਸ਼ਨ ਟੋਲ ਪਲਾਜ਼ਾਿਆਂ ਉੱਤੇ ਕੀਤਾ ਜਾਵੇਗਾ ਅਤੇ ਇਸ ਪ੍ਰਦਰਸ਼ਨ ਦੌਰਾਨ ਪੂਰੇ ਪੰਜਾਬ ਦੇ ਟੋਲ ਪਲਾਜ਼ਾ ਤਿੰਨ ਘੰਟਿਆਂ ਲਈ ਮੁਫਤ ਰਹਿਣਗੇ। ਕੌਮੀ ਇਨਸਾਫ ਮਾਰਚ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਟੋਲ ਵਾਹਨ ਲਈ ਮੁਫਤ ਰੱਖੇਗਾ।

ਇਨ੍ਹਾਂ 13 ਟੋਲ ਪਲਾਜ਼ਿਆਂ ਉੱਤੇ ਰਹੇਗਾ ਧਰਨਾ

ਫ਼ਿਰੋਜ਼ਪੁਰ ਦਾ ਫ਼ਿਰੋਜ਼ਸ਼ਾਹ ਟੋਲ ਪਲਾਜ਼ਾ

ਤਾਰਾਪੁਰ ਟੋਲ ਪਲਾਜ਼ਾ

ਮੋਹਾਲੀ ਦਾ ਅਜ਼ੀਜ਼ਪੁਰ ਟੋਲ ਪਲਾਜ਼ਾ

ਭਾਗੋਮਾਜਰਾ ਟੋਲ ਪਲਾਜ਼ਾ

ਸੋਲਖੀਆਂ ਟੋਲ ਪਲਾਜ਼ਾ

ਬੜੌਦੀ ਟੋਲ ਪਲਾਜ਼ਾ

ਪਟਿਆਲਾ ਦਾ ਪਰੇੜੀ ਜੱਟਾ ਟੋਲ ਪਲਾਜ਼ਾ

ਜਲੰਧਰ ਦਾ ਬੰਨੀਵਾਲ ਟੋਲ ਪਲਾਜ਼ਾ

ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ

ਘੱਲਾਲ ਟੋਲ ਪਲਾਜ਼ਾ

ਫਰੀਦਕੋਟ ਦਾ ਤਾਰਾਪੁਰ ਟੋਲ ਪਲਾਜ਼ਾ

ਤਲਵੰਡੀ ਭਾਈ ਟੋਲ ਪਲਾਜ਼ਾ

ਨਵਾਂਸ਼ਹਿਰ ਦਾ ਟੋਲ ਪਲਾਜ਼ਾ

ਐੱਸਜੀਪੀਸੀ ਵੱਲੋਂ ਵੀ ਯਤਨ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨ ਦੱਸਿਆ ਕਿ ਪੰਜ ਮੈਂਬਰੀ ਕਮੇਟੀ ਦੀ ਹੁਣ ਤੱਕ ਦੀ ਕਾਰਵਾਈ ਦਾ ਮੁਲਾਂਕਣ ਕਰਦਿਆਂ ਇਹ ਮਹਿਸੂਸ ਕੀਤਾ ਗਿਆ ਹੈ ਕਿ ਇਹ ਕਾਰਜ ਸਹਿਜ ਅਤੇ ਗੰਭੀਰਤਾ ਨਾਲ ਕੀਤਾ ਜਾਣ ਵਾਲਾ ਹੈ, ਜਿਸ ਵਿਚ ਕੁਝ ਸਮਾਂ ਲੱਗ ਸਕਦਾ ਹੈ। ਭਾਵੇਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 27 ਜਨਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ, ਪਰ ਇਸ ਨੂੰ ਸਰਕਾਰ ਨਾਲ ਗੱਲਬਾਤ ਰਾਹੀਂ ਸਕਾਰਾਤਮਕ ਅੰਜਾਮ ਤੱਕ ਪਹੁੰਚਾਉਣ ਲਈ ਹੋਰ ਯਤਨ ਲੋੜੀਂਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅਯੁੱਧਿਆ ਵਿਖੇ 22 ਜਨਵਰੀ ਦੇ ਸਮਾਗਮ ਦੇ ਮੱਦੇਨਜ਼ਰ ਇਸ ਤੋਂ ਮਗਰੋਂ ਹੀ ਗੱਲਬਾਤ ਅੱਗੇ ਵਧਣ ਦੀ ਸੰਭਾਵਨਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜ ਮੈਂਬਰੀ ਕਮੇਟੀ ਇਸ ਸਬੰਧ ਵਿਚ ਇੱਕਸੁਰ ਹੈ ਕਿ ਇਹ ਮਾਮਲਾ ਸਰਕਾਰ ਨਾਲ ਸੁਖਾਵੇਂ ਮਾਹੌਲ ਵਿਚ ਹੀ ਅੱਗੇ ਵਧਾਉਣ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ’ਤੇ ਕੇਂਦਰ ਸਰਕਾਰ ਦਾ 2019 ਦਾ ਨੋਟੀਫਿਕੇਸ਼ਨ ਲਾਗੂ ਕਰਵਾਉਣਾ ਮੁੱਖ ਪਹਿਲ ਹੈ, ਜਦਕਿ ਇਸ ਦੇ ਨਾਲ ਹੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹੋਰ ਸਿੱਖ ਬੰਦੀਆਂ ਦੀ ਰਿਹਾਈ ਦਾ ਮਾਮਲਾ ਵੀ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜ ਮੈਂਬਰੀ ਕਮੇਟੀ ਦੀ ਚੱਲ ਰਹੀ ਕਾਰਵਾਈ ਅਤੇ ਭਾਵਨਾ ਬਾਰੇ ਜਲਦ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਜਾਣੂ ਕਰਵਾਇਆ ਜਾਵੇਗਾ।

ABOUT THE AUTHOR

...view details