ਪੰਜਾਬ

punjab

ETV Bharat / state

ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ- ਖ਼ਤਰੇ ਵਿਚ ਆਮ ਆਦਮੀ ਪਾਰਟੀ ਦਾ ਗੜ੍ਹ ! - BARNALA ASSEMBLY BY ELECTION

ਜ਼ਿਮਨੀ ਚੋਣਾਂ ਲਈ ਜਿਥੇ ਬਰਨਾਲਾ 'ਚ ਵੋਟਿੰਗ ਜਾਰੀ ਹੈ ਤਾਂ ਉਥੇ ਹੀ ਉਮੀਦਵਾਰ ਵੀ ਆਪਣੇ ਪਰਿਵਾਰਾਂ ਸਣੇ ਵੋਟ ਕਰ ਰਹੇ ਹਨ। ਪੜ੍ਹੋ ਖ਼ਬਰ...

ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ
ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ (ETV BHARAT)

By ETV Bharat Punjabi Team

Published : Nov 20, 2024, 10:09 AM IST

ਬਰਨਾਲਾ: ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਸਵੇਰੇ 7 ਵਜੇ ਤੋਂ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਸਵੇਰ ਤੋਂ ਹੀ ਵੋਟਰ ਆਪਣੀ ਵੋਟ ਭੁਗਤਾਉਣ ਅਲੱਗ-ਅਲੱਗ ਪੋਲਿੰਗ ਬੂਥਾਂ ਵਿੱਚ ਪਹੁੰਚ ਰਹੇ ਹਨ। ਉੱਥੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੇ ਪਰਿਵਾਰਾਂ ਸਮੇਤ ਪਹੁੰਚ ਕੇ ਪੋਲਿੰਗ ਬੂਥਾਂ ਉੱਪਰ ਵੋਟ ਪਾ ਦਿੱਤੀ ਗਈ ਹੈ।

ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ (ETV BHARAT)

ਖਤਰੇ ਵਿੱਚ ਆਮ ਆਦਮੀ ਪਾਰਟੀ ਦਾ ਗੜ੍ਹ !

ਬਰਨਾਲਾ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਬਰਨਾਲਾ ਵਿੱਚ ਇਕ ਲੱਖ 80 ਹਜ਼ਾਰ ਤੋਂ ਵੱਧ ਵੋਟਰ ਹਨ। ਬਰਨਾਲਾ ਵਿਧਾਨ ਸਭਾ ਸੀਟ ਨੂੰ ਆਮ ਆਦਮੀ ਪਾਰਟੀ ਦਾ ਗੜ੍ਹ ਮੰਨਿਆ ਜਾਂਦਾ ਹੈ। ਉੱਥੇ ਆਮ ਆਦਮੀ ਪਾਰਟੀ ਇਸ ਨੂੰ ਆਪਣੀ ਰਾਜਧਾਨੀ ਮੰਨ ਕੇ ਚੱਲਦੀ ਹੈ ਪਰ ਇਸ ਵਾਰ ਆਮ ਆਦਮੀ ਪਾਰਟੀ ਦਾ ਗੜ੍ਹ ਖਤਰੇ ਵਿੱਚ ਲੱਗ ਰਿਹਾ ਹੈ। ਕਿਉਂਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਵਿਰੁੱਧ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਜਿਸ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਨੂੰ ਚੋਣ ਨਤੀਜਿਆਂ ਵਿੱਚ ਭੁਗਤਣਾ ਪੈ ਸਕਦਾ ਹੈ।

ਸਾਂਸਦ ਮੀਤ ਹੇਅਰ ਤੇ ਉਨ੍ਹਾਂ ਦਾ ਪਰਿਵਾਰ (ETV BHARAT)

ਆਜ਼ਾਦ ਉਮੀਦਵਾਰ ਵਿਗਾੜ ਸਕਦੇ ਸਮੀਕਰਨ

ਉੱਥੇ ਭਾਰਤੀ ਜਨਤਾ ਪਾਰਟੀ ਇਸ ਵਾਰ ਪਿੰਡਾਂ ਵਿੱਚ ਪੈਰ ਜਮਾਉਂਦੀ ਨਜ਼ਰ ਆ ਰਹੀ ਹੈ। ਜਦਕਿ ਕਾਂਗਰਸ ਪਾਰਟੀ ਚੋਣ ਮੈਦਾਨ ਵਿੱਚ ਸਭ ਤੋਂ ਉੱਪਰ ਦਿਖਾਈ ਦੇ ਰਹੀ ਹੈ। ਇਸ ਚੋਣ ਦੌਰਾਨ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵਿੱਚ ਦਿਖਾਈ ਦੇ ਰਿਹਾ ਹੈ। ਜਦਕਿ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਬਿੰਦ ਸਿੰਘ ਸੰਧੂ ਚੋਣ ਨਤੀਜਿਆਂ ਦੇ ਸਮੀਕਰਨ ਬਦਲਣ ਵਿੱਚ ਭੂਮਿਕਾ ਨਿਭਾਉਣਗੇ।

ਭਾਜਪਾ ਉਮੀਦਵਾਰ ਕੇਵਲ ਢਿੱਲੋਂ ਵੋਟ ਪਉਣ ਸਮੇਂ ਆਪਣੇ ਪਰਿਵਾਰ ਨਾਲ (ETV BHARAT)

ABOUT THE AUTHOR

...view details