ਬਰਨਾਲਾ:ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਲਈ ਮਾਹੌਲ ਸੁਖਾਵਾਂ ਬਣਦਾ ਦਿਖਾਈ ਨਹੀਂ ਦੇ ਰਿਹਾ। ਸੂਬੇ ਵਿੱਚ ਲਗਾਤਾਰ ਕਿਸਾਨਾਂ ਦੇ ਰੋਹ ਦਾ ਭਾਜਪਾ ਆਗੂਆਂ ਤੇ ਉਮੀਦਵਾਰਾਂ ਨੁੰ ਸਾਹਮਣਾ ਕਰਨਾ ਪੈ ਰਿਹਾ ਹੈ। ਜਿਥੇ ਫਰੀਦਕੋਟ ਵਿਖੇ ਹੰਸ ਰਾਜ ਹੰਸ ਦਾ ਵਿਰੋਧ ਲਗਾਤਾਰ ਜਾਰੀ ਹੈ ਉਥੇ ਹੀ ਹੁਣ ਬਰਨਾਲਾ ਵਿਖੇ ਵੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਭਾਜਪਾ ਦੇ ਜਿਲ੍ਹਾ ਪ੍ਰਧਾਨ ਦੇ ਦਫ਼ਤਰ ਬਾਹਰ ਭਾਜਪਾ ਆਗੂ ਅਰਵਿੰਦ ਖੰਨਾ ਦਾ ਪੁਤਲਾ ਸਾੜ ਕੇ ਭਾਜਪਾ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਹੋਈਆਂ ਜਿੰਨਾ ਵੱਲੋਂ ਭਾਜਪਾ ਆਗੂਆਂ ਦਾ ਪਿੱਟ ਸਿਆਪਾ ਕੀਤਾ ਗਿਆ।
ਭਾਜਪਾ ਆਗੂਆਂ ਦਾ ਵਿਰੋਧ ਜਾਰੀ, ਬਰਨਾਲਾ 'ਚ ਜ਼ਿਲ੍ਹਾ ਪ੍ਰਧਾਨ ਦੇ ਦਫ਼ਤਰ ਦੇ ਬਾਹਰ ਕੀਤਾ ਪੁਤਲਾ ਫੂਕ ਪ੍ਰਦਰਸ਼ਨ - protest against BJP ledaers - PROTEST AGAINST BJP LEDAERS
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਹਜ਼ਾਰਾਂ ਕਿਸਾਨਾਂ ਵੱਲੋਂ ਅੱਜ ਮਾਰਚ ਕਰਦਿਆਂ ਭਾਜਪਾ ਦੇ ਸੂਬਾਈ ਆਗੂ ਅਰਵਿੰਦ ਖੰਨਾ ਦੀ ਕੋਠੀ ਅੱਗੇ ਉਨ੍ਹਾਂ ਦਾ ਪੁਤਲਾ ਫ਼ੂਕਦਿਆਂ ਪ੍ਰਦਰਸ਼ਨ ਕੀਤਾ ਗਿਆ।
Published : Apr 16, 2024, 12:33 PM IST
ਭਾਜਪਾ ਨੇ ਕਰਵਾਇਆ ਕਿਸਾਨਾਂ 'ਤੇ ਲਾਠੀਚਾਰਜ :ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ, ਜਰਨੈਲ ਸਿੰਘ, ਦਰਸ਼ਨ ਸਿੰਘ ਅਤੇ ਬਲੌਰ ਸਿੰਘ ਨੇ ਕਿਹਾ ਕਿ ਬੀਤੇ ਕੱਲ੍ਹ ਮਲੇਰਕੋਟਲਾ ਵਿਖੇ ਭਾਜਪਾ ਆਗੂ ਅਰਵਿੰਦ ਖੰਨਾ ਆਪਣੀਆਂ ਚੋਣ ਮੀਟਿੰਗਾਂ ਕਰਨ ਪਹੁੰਚਿਆ ਸੀ। ਜਿਸਦਾ ਉਹਨਾ ਦੀ ਜੱਥੇਬੰਦੀ ਵਲੋਂ ਵਿਰੋਧ ਕੀਤਾ ਗਿਆ। ਪਰ ਭਾਜਪਾ ਆਗੂ ਦੇ ਇਸ਼ਾਰੇ 'ਤੇ ਪੁਲਿਸ ਵਲੋਂ ਜੱਥੇਬੰਦੀ ਆਗੂਆਂ ਉਪਰ ਲਾਠੀਚਾਰਜ ਕੀਤਾ ਗਿਆ ਅਤੇ ਉਹਨਾਂ ਨੂੰ ਵਹੀਕਲਾਂ ਸਮੇਤ ਥਾਣੇ ਬੰਦ ਕਰ ਦਿੱਤਾ ਗਿਆ। ਜਿਹਨਾਂ ਨੂੰ ਬਾਅਦ ਵਿੱਚ ਜੱਥੇਬੰਦੀ ਨੇ ਛੁਡਵਾ ਲਿਆ। ਉਹਨਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਕਿਸਾਨ ਵਿਰੋਧੀ ਹੈ। ਜਿਸਦੇ ਉਮੀਦਵਾਰ ਦਾ ਉਹ ਸੂਬੇ ਭਰ ਵਿੱਚ ਡਟ ਕੇ ਵਿਰੋਧ ਕਰ ਰਹੇ ਹਨ।
- ਪੰਜਾਬ ਮੌਸਮ ਅਪਡੇਟ; ਜਾਣੋ, ਅੱਜ ਪੰਜਾਬ ਦਾ ਕਿਹੜਾ ਸ਼ਹਿਰ ਰਹੇਗਾ ਜ਼ਿਆਦਾ ਗਰਮ - Today Punjab Weather
- ਚੋਣਾਂ ਤੋਂ ਪਹਿਲਾਂ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ 'ਤੇ ਮੰਡਰਾਏ ਖ਼ਤਰੇ ਦੇ ਬੱਦਲ - American Presidential Election 2024
- ਚੈਤਰ ਨਵਰਾਤਰੀ ਦਾ ਅੱਜ 8ਵਾਂ ਦਿਨ; ਅੱਜ ਹੋਵੇਗੀ ਮਾਂ ਮਹਾਗੌਰੀ ਦੀ ਪੂਜਾ, ਮਨੋਕਾਮਨਾਵਾਂ ਹੁੰਦੀਆਂ ਪੂਰੀਆਂ - Navaratri 8th day
ਜਾਰੀ ਰਹੇਗਾ ਕਿਸਾਨਾਂ ਦਾ ਵਿਰੋਧ :ਉਹਨਾਂ ਕਿਹਾ ਕਿ ਭਾਜਪਾ ਦੇ ਕਾਰਪੋਰੇਟ ਪੱਖੀ ਅਤੇ ਕਿਸਾਨ ਵਿਰੋਧੀ ਚਿਹਰੇ ਨੂੰ ਲੋਕਾਂ ਵਿੱਚ ਨੰਗਾ ਕਰਾਂਗੇ। ਉਹਨਾਂ ਕਿਹਾ ਕਿ ਸੰਗਰੂਰ ਤੋਂ ਜਿਸ ਵੀ ਵਿਅਕਤੀ ਨੂੰ ਭਾਜਪਾ ਨੇ ਟਿਕਟ ਦਿੱਤੀ, ਉਸਦਾ ਪਿੰਡਾਂ ਵਿੱਚ ਆਉਣ 'ਤੇ ਘਿਰਾਉ ਕਰਕੇ ਹਰਿਆਣਾ ਦੇ ਬਾਰਡਰਾਂ ਅਤੇ ਦਿੱਲੀ ਬਾਰਡਰਾਂ ਉਪਰ ਕੀਤੇ ਅੱਤਿਆਚਾਰ ਦਾ ਜਵਾਬ ਮੰਗਿਆ ਜਾਵੇਗਾ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਪ੍ਰਤੀ ਰੋਸ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਵੀ ਕਿਸਾਨਾਂ ਉਪਰ ਲਾਠੀਚਾਰਜ ਕਰਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਹਨਾਂ ਕਿਹਾ ਕਿ ਸਮੂਹ ਰਾਜਸੀ ਪਾਰਟੀਆਂ ਚੋਣਾਂ ਵਿੱਚ ਅਲੱਗ ਅਲੱਗ ਵਾਅਦੇ ਕਰਦੀਆਂ ਹਨ ਪ੍ਰੰਤੂ ਇਹਨਾਂ ਦੀ ਨੀਤੀ ਕਾਰਪੋਰੇਟ ਪੱਖੀ ਹੀ ਰਹੀ ਹੈ। ਮੌਜੂਦਾ ਪੰਜਾਬ ਅਤੇ ਕੇਂਦਰ ਸਰਕਾਰ ਨੇ ਹਮੇਸ਼ਾ ਕਿਸਾਨ ਵਿਰੋਧੀ ਰੋਲ ਅਦਾ ਕੀਤਾ ਹੈ।