ਬਰਨਾਲਾ:ਜ਼ਿਲ੍ਹਾ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਜ ਉਸ ਸਮੇਂ ਸਫ਼ਲਤਾ ਹਾਸਲ ਹੋਈ, ਜਦੋਂ ਦੋ ਵਿਅਕਤੀਆਂ ਨੂੰ ਤਿੰਨ ਨਜਾਇਜ਼ ਪਿਸਤੌਲਾਂ ਅਤੇ 6 ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਗਿਆ। ਪੁਲਿਸ ਨੂੰ ਇਹ ਸਫਲਤਾ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਦੀ ਚੰਗੀ ਕਾਰਗੁਜ਼ਾਰੀ ਸਦਕਾ ਮਿਲ ਸਕੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐਸ.ਐਸ.ਪੀ ਸੰਦੀਪ ਮਲਿਕ ਨੇ ਦੱਸਿਆ ਕਿ ਬਰਨਾਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਿਸ ਵਿੱਚ ਇੱਕ ਦੋਸ਼ੀ ਸ਼ੁਭਮ ਨੂੰ ਕਾਬੂ ਕੀਤਾ ਗਿਆ ਹੈ। ਬਰਨਾਲਾ ਪੁਲਿਸ ਨੇ ਉਸ ਨੂੰ ਇੱਕ ਨਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਅਤੇ ਉਸ ਦੇ ਸਾਥੀ ਜਸਦੇਵ ਸਿੰਘ ਜੋ ਕਿ ਪੰਜਾਬ ਦੀ ਜੇਲ੍ਹ ਵਿੱਚ ਬੰਦ ਸੀ, ਨੂੰ ਪ੍ਰੋਡਕਸ਼ਨ ਵਾਰੰਟ 'ਤੇ ਬਰਨਾਲਾ ਲਿਆਂਦਾ ਗਿਆ ਸੀ।