ਪੰਜਾਬ

punjab

ETV Bharat / state

ਬਰਨਾਲਾ ਪੁਲਿਸ ਨੇ ਕਤਲ ਕੇਸ ਦੇ 8 ਮੁਲਜ਼ਮ ਕੀਤੇ ਕਾਬੂ, ਮੁਲਜ਼ਮਾਂ ਤੋਂ ਇੱਕ ਪਿਸਤੌਲ, ਗੰਡਾਸਾ ਤੇ ਕਿਰਪਾਨ ਵੀ ਬਰਾਮਦ - 8 accused arrested - 8 ACCUSED ARRESTED

8 accused arrested: ਬਰਨਾਲਾ ਦੇ ਪਿੰਡ ਕਾਲੇਕੇ ਵਿਖੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕੀਤਾ ਗਿਆ ਸੀ। ਜਿਸਦੇ ਤਹਿਤ ਬਰਨਾਲਾ ਪੁਲਿਸ ਨੇ ਕਤਲ ਮਾਮਲੇ ਦੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋ ਧਿਰਾਂ ਦੀ ਆਪਸੀ ਲੜਾਈ ਦੌਰਾਨ ਘਟਨਾ ਵਾਪਰੀ ਸੀ। ਪੜ੍ਹੋ ਪੂਰੀ ਖਬਰ...

8 accused arrested
ਬਰਨਾਲਾ ਪੁਲਿਸ ਨੇ ਕਤਲ ਕੇਸ ਦੇ 8 ਮੁਲਜ਼ਮ ਕੀਤੇ ਕਾਬੂ (Etv Bharat Barnala)

By ETV Bharat Punjabi Team

Published : Jun 5, 2024, 8:15 PM IST

ਬਰਨਾਲਾ ਪੁਲਿਸ ਨੇ ਕਤਲ ਕੇਸ ਦੇ 8 ਮੁਲਜ਼ਮ ਕੀਤੇ ਕਾਬੂ (Etv Bharat Barnala)

ਬਰਨਾਲਾ:ਬਰਨਾਲਾ ਪੁਲਿਸ ਨੇ ਕਤਲ ਮਾਮਲੇ ਦੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 10 ਦਿਨ ਪਹਿਲਾਂ ਬਰਨਾਲਾ ਦੇ ਪਿੰਡ ਕਾਲੇਕੇ ਵਿਖੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕੀਤਾ ਗਿਆ ਸੀ। ਦੋ ਧਿਰਾਂ ਦੀ ਆਪਸੀ ਲੜਾਈ ਦੌਰਾਨ ਘਟਨਾ ਵਾਪਰੀ ਸੀ। ਪੁਲਿਸ ਨੇ ਮੁਲਜ਼ਮਾਂ ਤੋਂ ਇੱਕ ਪਿਸਤੌਲ, ਗੰਡਾਸਾ ਅਤੇ ਕਿਰਪਾਨ ਵੀ ਬਰਾਮਦ ਕੀਤੀ ਹੈ। ਐਸ.ਪੀ. ਬਰਨਾਲਾ ਸੰਦੀਪ ਸਿੰਘ ਮੰਡ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ

15 ਮੁਲਜ਼ਮਾਂ ਵਿਰੁੱਧ ਕਤਲ ਕੇਸ ਦਰਜ਼ :ਇਸ ਮੌਕੇ ਜਾਣਕਾਰੀ ਦਿੰਦਿਆਂ ਐਸ.ਪੀ. ਸੰਦੀਪ ਸਿੰਘ ਮੰਡ ਨੇ ਦੱਸਿਆ ਕਿ 26 ਮਈ ਨੂੰ ਬਰਨਾਲਾ ਦੇ ਪਿੰਡ ਕਾਲੇਕੇ ਵਿਖੇ ਦੋ ਧੜਿਆਂ ਵਿੱਚ ਲੜਾਈ ਹੋਈ ਸੀ। ਜਿਸ ਵਿੱਚ ਰੁਪਿੰਦਰ ਸ਼ਰਮਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਮ੍ਰਿਤਕ ਦੇ ਚਾਚਾ ਹਰਵਿੰਦਰ ਸਿੰਘ ਦੇ ਬਿਆਨ ਉੱਪਰ 15 ਮੁਲਜ਼ਮਾਂ ਵਿਰੁੱਧ ਕਤਲ ਕੇਸ ਦਰਜ਼ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਮੁੱਖ 8 ਮੁਲਜ਼ਮਾਂ ਪਰਗਟ ਸਿੰਘ, ਸੁਰਜੀਤ ਸਿੰਘ, ਨਵਨੀਤ ਸ਼ਰਮਾ, ਸਿਮਰਜੀਤ ਸਿੰਘ, ਨਵਜੋਤ ਸਿੰਘ, ਯਾਦਵਿੰਦਰ ਸਿੰਘ, ਜਗਦੀਪ ਸਿੰਘ ਅਤੇ ਗਗਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹਨਾਂ ਮੁਲਜ਼ਮਾਂ ਤੋਂ ਇੱਕ ਗੰਡਾਸਾ, ਕਿਰਪਾਨ, 32 ਬੋਰ ਪਿਸਤੌਲ ਬਰਾਮਦ ਹੋਇਆ ਹੈ।

ਲੰਮੇ ਸਮੇਂ ਤੋਂ ਚਲ ਰਿਹਾ ਸੀ ਲੜਾਈ-ਝਗੜਾ:ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਗਗਨਦੀਪ ਸਿੰਘ ਵਿਰੁੱਧ ਪਹਿਲਾਂ ਵੀ ਇੱਕ ਮਾਮਲਾ ਦਰਜ਼ ਹੈ। ਜਦੋਂ ਕਿ ਮੁੱਖ ਮੁਲਜ਼ਮ ਪਰਗਟ ਸਿੰਘ ਉੱਪਰ ਵੀ ਇੱਕ ਕੇਸ ਦਰਜ਼ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਧਿਰਾਂ ਦੀ ਆਪਸ ਵਿੱਚ ਲੰਮੇ ਸਮੇਂ ਤੋਂ ਲੜਾਈ-ਝਗੜਾ ਚੱਲ ਰਿਹਾ ਸੀ। ਜਿਸ ਕਰਕੇ ਇਹ ਲੜਾਈ ਇੰਨੀ ਵਧ ਗਈ ਕਿ ਕਤਲ ਤੱਕ ਗੱਲ ਜਾ ਪਹੁੰਚੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਡੀ.ਐਸ.ਪੀ. ਬਰਨਾਲਾ ਸਤਵੀਰ ਸਿੰਘ ਅਤੇ ਹੋਰ ਪੁਲਿਸ ਪਾਰਟੀ ਹਾਜ਼ਰ ਸਨ।

ABOUT THE AUTHOR

...view details