ਪੰਜਾਬ

punjab

ETV Bharat / state

ਬਰਨਾਲਾ ਪੁਲਿਸ ਨੇ ਨਿਹੰਗ ਸਿੰਘ ਦੇ ਅੰਨ੍ਹੇ ਕਤਲ ਕੇਸ ਨੂੰ ਸੁਲਝਾਇਆ, ਮੁਲਜ਼ਮ ਕੀਤੇ ਕਾਬੂ - murder case of Nihang Singh

ਕੁੱਝ ਦਿਨ ਪਹਿਲਾਂ ਬਰਨਾਲਾ ਵਿੱਚ ਅਣਪਛਾਤਿਆਂ ਨੇ ਨਿਹੰਗ ਸਿੰਘ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਬਰਨਾਲਾ ਪੁਲਿਸ ਨੇ ਮਾਮਲੇ ਨੂੰ ਸੁਲਝਾਉਂਦਿਆਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।

By ETV Bharat Punjabi Team

Published : Jul 8, 2024, 10:15 PM IST

Etv Bharat
Etv Bharat (Etv Bharat)

ਸੰਦੀਪ ਕੁਮਾਰ ਮਲਿਕ, ਐੱਸਐੱਸਪੀ (etv bharat punjab ( ਬਰਨਾਲਾ ਰਿਪੋਟਰ))

ਬਰਨਾਲਾ:ਜ਼ਿਲ੍ਹਾ ਬਰਨਾਲਾ ਪੁਲਿਸ ਨੇ ਨਿਹੰਗ ਸਿੰਘ ਦੇ ਅੰਨ੍ਹੇ ਕਤਲ ਕੇਸ ਨੂੰ ਅੱਠ ਦਿਨਾਂ ਬਾਅਦ ਸੁਲਝਾ ਲਿਆ ਹੈ। 4 ਨਿਹੰਗਾਂ ਵੱਲੋਂ ਹੀ ਘਰ ਵਿੱਚ ਦਾਖ਼ਲ ਹੋ ਕੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰਦਾਤ ਮੌਕੇ ਵਰਤੇ ਹਥਿਆਰ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਨਿਹੰਗਾਂ ਨੇ ਹੀ ਕੀਤਾ ਕਤਲ: ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ 1 ਜੁਲਾਈ ਨੂੰ ਪਿੰਡ ਰੂੜੇਕੇ ਕਲਾਂ ਵਿੱਚ ਇੱਕ ਨਿਹੰਗ ਸਿੰਘ ਜਸਵਿੰਦਰ ਸਿੰਘ ਦੇਰ ਰਾਤ ਉਸਦੇ ਘਰ ਵਿੱਚ ਹੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਸੀ। ਪੁਲਿਸ ਨੇ ਘਟਨਾ ਸਥਾਨ ਉਪਰ ਜਾ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਘਟਨਾ ਦੀ ਐਸਪੀਡੀ ਸੰਦੀਪ ਮੰਡ, ਡੀਐਸਪੀ ਤਪਾ ਮਾਨਵਜੀਤ ਸਿੰਘ, ਸੀਆਈਏ ਇੰਚਾਰਜ਼ ਬਲਜੀਤ ਸਿੰਘ ਅਤੇ ਹੋਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਵਿੱਚ ਮਾਮਲੇ ਦੀ ਜਾਂਚ ਕੀਤੀ ਗਈ।

ਹਥਿਆਰ ਬਰਾਮਦ:ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਘਟਨਾ ਨੂੰ 4 ਲੋਕਾਂ ਪਰਮਜੀਤ ਸਿੰਘ, ਮਨਿੰਦਰ ਸਿੰਘ, ਜਸਪ੍ਰੀਤ ਸਿੰਘ ਅਤੇ ਸੁਖਵੀਰ ਸਿੰਘ ਨੇ ਅੰਜ਼ਾਮ ਦਿੱਤਾ ਹੈ। ਦੋਸ਼ੀ ਵੀ ਨਿਹੰਗ ਜੱਥੇਬੰਦੀਆਂ ਨਾਲ ਸਬੰਧਤ ਹਨ। ਇਹਨਾਂ ਦੇ ਆਪਸੀ ਮਤਭੇਦ ਚੱਲ ਰਹੇ ਸਨ। ਜਿਸਦੇ ਚੱਲਦਿਆਂ ਦੋਸ਼ੀਆਂ ਨੇ 1 ਜੁਲਾਈ ਨੂੰ ਮ੍ਰਿਤਕ ਜਸਵਿੰਦਰ ਸਿੰਘ ਦੇ ਘਰ ਦਾਖ਼ਲ ਹੋੋ ਕੇ ਉਸਦੇ ਉਪਰ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ, ਜਿਸ ਨਾਲ ਉਸਦੀ ਮੌਕੇ ਉਪਰ ਹੀ ਮੌਤ ਹੋ ਗਈ।

ਧਾਰਮਿਕ ਮੁੱਦਿਆਂ ਨੂੰ ਲੈ ਕੇ ਵਿਵਾਦ: ਜਿਸ ਤੋਂ ਬਾਅਦ ਦੋਸ਼ੀ ਆਪਣੇ ਵਹੀਕਲ ਅਤੇ ਹਥਿਆਰਾਂ ਨਾਲ ਘਟਨਾ ਸਥਾਨ ਤੋਂ ਭੱਜ ਗਏ। ਪੁਲਿਸ ਨੇ ਦੋ ਦੋਸ਼ੀਆਂ ਪਰਮਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹਨਾਂ ਤੋਂ ਇੱਕ ਮੋਟਰਸਾਈਕਲ, ਇੱਕ ਕਿਰਪਾਨ ਅਤੇ ਖੰਡਾ ਬਰਾਮਦ ਕਰ ਲਿਆ ਹੈ। ਉਹਨਾਂ ਦੱਸਿਆ ਕਿ ਇਸਤੋਂ ਪਹਿਲਾਂ ਵੀ ਇੱਕ ਨਿਹੰਗ ਦਾ ਕਤਲ ਹੋਇਆ ਸੀ, ਜਿਸ ਵਿੱਚ ਮ੍ਰਿਤਕ ਗਵਾਹ ਸੀ। ਇਸਤੋਂ ਇਲਾਵਾ ਵੀ ਇਹਨਾਂ ਦੇ ਆਪਸੀ ਕੋਈ ਧਾਰਮਿਕ ਮੁੱਦਿਆਂ ਨੂੰ ਲੈ ਕੇ ਵਿਵਾਦ ਚੱਲ ਰਹੇ ਸਨ। ਜਿਸਦੇ ਕਾਰਨ ਇਹਨਾਂ ਨੇ ਮ੍ਰਿਤਕ ਜਸਵਿੰਦਰ ਸਿੰਘ ਦਾ ਕਤਲ ਕਰ ਦਿੱਤਾ। ਉਹਨਾਂ ਕਿਹਾ ਕਿ ਇਸ ਕਤਲ ਪਿੱਛੇ ਕੋਈ ਹੋਰ ਵੱਡੀ ਨਿਹੰਗ ਜੱਥੇੇਬੰਦੀ ਸਾਹਮਣੇ ਨਹੀਂ ਆਈ ਹੈ। ਉਹਨਾਂ ਕਿਹਾ ਕਿ ਨਵੇਂ ਕਾਨੂੰਨ ਤਹਿਤ 103(1), 3(5) ਤਹਿਤ ਕਤਲ ਕੇਸ ਦਰਜ਼ ਕਰ ਲਿਆ ਹੈ।

ABOUT THE AUTHOR

...view details