ਪੰਜਾਬ

punjab

ETV Bharat / state

ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ, 1239 ਨਸ਼ੀਲੀਆਂ ਗੋਲੀਆਂ ਅਤੇ 4260 ਨਸ਼ੇ ਦੇ ਕੈਪਸੂਲ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ - BARNALA NEWS

ਬਰਨਾਲਾ ਵਿੱਚ ਪੁਲਿਸ ਨੇ ਇੱਕ ਮੈਡੀਕਲ ਸਟੋਰ ਦੇ ਮਾਲਕ ਨੂੰ 1239 ਨਸ਼ੀਲੀਆਂ ਗੋਲੀਆਂ ਅਤੇ 4260 ਨਸ਼ੇ ਦੇ ਕੈਪਸੂਲ ਸਮੇਤ ਕਾਬੂ ਕੀਤਾ ਹੈ।

BARNALA NEWS
BARNALA NEWS (ETV Bharat ( ਪੱਤਰਕਾਰ ਬਰਨਾਲਾ))

By ETV Bharat Punjabi Team

Published : Jan 26, 2025, 10:39 AM IST

ਬਰਨਾਲਾ: ਨਸ਼ੇ ਕਾਰਨ ਲੱਖਾਂ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪੈਂਦੀ ਹੈ ਪਰ ਫਿਰ ਵੀ ਨਸ਼ੇ ਖਰੀਦਣ ਅਤੇ ਵੇਚਣ ਵਾਲੇ ਆਪਣੀਆਂ ਹਰਕਤਾਂ ਤੋਂ ਪਿੱਛੇ ਨਹੀਂ ਹੱਟਦੇ। ਹੁਣ ਬਰਨਾਲਾ ਪੁਲਿਸ ਨੇ ਨਸ਼ੇ ਦੀਆਂ ਗੋਲੀਆਂ ਅਤੇ ਕੈਪਸੂਲ ਵੇਚਣ ਵਾਲੇ ਇੱਕ ਮੈਡੀਕਲ ਸਟੋਰ ਦੇ ਮਾਲਕ ਨੂੰ ਰੰਗੇ ਹੱਥ ਕਾਬੂ ਕਰਕੇ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਦੱਸ ਦੇਈਏ ਕਿ ਇਹ ਮਾਮਲਾ ਬਰਨਾਲਾ ਦੇ ਪਿੰਡ ਧੌਲਾ ਦਾ ਹੈ, ਜਿੱਥੇ ਪੁਲਿਸ ਨੇ ਰਵੀ ਮੈਡੀਕੋਜ਼ ਨਾਮ ਦੀ ਦੁਕਾਨ 'ਤੇ ਕਾਰਵਾਈ ਕੀਤੀ ਹੈ ਅਤੇ ਮੈਡੀਕਲ ਸਟੋਰ ਦੇ ਮਾਲਕ ਨੂੰ ਮੌਕੇ 'ਤੇ ਗ੍ਰਿਫ਼ਤਾਰ ਕੀਤਾ ਹੈ। ਮੈਡੀਕਲ ਸਟੋਰ ਤੋਂ 1239 ਨਸ਼ੇ ਦੀਆਂ ਗੋਲੀਆਂ ਅਤੇ 4260 ਨਸ਼ੇ ਦੇ ਕੈਪਸੂਲ ਬਰਾਮਦ ਕੀਤੇ ਗਏ ਹਨ।‌ ਪੁਲਿਸ ਨੇ ਵੱਖ ਵੱਖ ਧਾਰਾਵਾਂ ਤਹਿਤ ਮੈਡੀਕਲ ਸਟੋਰ ਦੇ ਮਾਲਕ ਵਿਰੁੱਧ ਕੇਸ ਦਰਜ ਕੀਤਾ ਹੈ।

BARNALA NEWS (ETV Bharat ( ਪੱਤਰਕਾਰ ਬਰਨਾਲਾ))

ਇਸ ਸਬੰਧੀ ਬਰਨਾਲਾ ਪੁਲਿਸ ਦੇ ਐਸਪੀ.ਡੀ ਸੰਦੀਪ ਸਿੰਘ ਮੰਡ ਨੇ ਦੱਸਿਆ ਕਿ ਡੀਜੀਪੀ ਪੰਜਾਬ ਅਤੇ ਐਸਐਸਪੀ ਬਰਨਾਲਾ ਦੀ ਅਗਵਾਈ ਵਿੱਚ ਨਸ਼ਾ ਵਿਰੋਧੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਇਸ ਮੁਹਿੰਮ ਦੇ ਤਹਿਤ ਬਰਨਾਲਾ ਦੇ ਥਾਣਾ ਰੂੜੇਕੇ ਕਲਾਂ ਅਧੀਨ ਪੈਂਦੇ ਪਿੰਡ ਧੌਲਾ ਵਿਖੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਗੱਲ ਕਰਦੇ ਹੋਏ ਅੱਗੇ ਕਿਹਾ ਕਿ ਪੁਲਿਸ ਨੂੰ ਇੱਕ ਸ਼ਿਕਾਇਤ ਮਿਲੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪਿੰਡ ਧੌਲਾ 'ਚ ਰਵੀ ਮੈਡੀਕੋਜ਼ ਨਾਮ ਦੀ ਦੁਕਾਨ ਕਾਫ਼ੀ ਐਕਟਿਵ ਚੱਲ ਰਹੀ ਸੀ, ਜਿੱਥੇ ਡੀਐਸਪੀ ਗੁਰਵਿੰਦਰ ਸਿੰਘ ਅਤੇ ਐਸਐਚਓ ਸਰੀਫ਼ ਖ਼ਾਨ ਦੀ ਅਗਵਾਈ ਵਿੱਚ ਐਕਸ਼ਨ ਟੀਮ ਬਣਾ ਕੇ ਰਵੀ ਮੈਡੀਕੋਜ਼ ਸਟੋਰ ਦੇ ਮਾਲਕ ਰਵੀ ਤੋਂ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।

ਮੈਡੀਕਲ ਸਟੋਰ ਤੋਂ ਨਸ਼ੇ ਦੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ

ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੈਡੀਕਲ ਸਟੋਰ ਤੋਂ 1239 ਨਸ਼ੀਲੀਆ ਗੋਲੀਆਂ ਅਤੇ 4260 ਨਸ਼ੇ ਦੇ ਕੈਪਸੂਲ ਬਰਾਮਦ ਕੀਤੇ ਗਏ ਹਨ ਜਦਕਿ ਨਸ਼ੇ ਦੀ ਵਿਕਰੀ 'ਤੇ ਪਾਬੰਦੀ ਹੈ। ਇਸ ਸਬੰਧੀ ਪੁਲਿਸ ਨੇ ਦੁਕਾਨ ਮਾਲਕ 'ਤੇ ਵੱਖ ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਮੈਡੀਕਲ ਸਟੋਰ ਦੇ ਮਾਲਕ 'ਤੇ ਪਹਿਲਾਂ ਵੀ ਤਪਾ ਮੰਡੀ ਦੇ ਪੁਲਿਸ ਥਾਣੇ ਵਿੱਚ ਕੇਸ ਦਰਜ ਹੈ।

ਮਿਲੀ ਜਾਣਕਾਰੀ ਅਨੁਸਾਰ, ਇਹ ਵਿਅਕਤੀ ਨਸ਼ੇ ਦੇ ਪਦਾਰਥ ਖ਼ਰੀਦਣ ਤੋਂ ਬਾਅਦ ਕਈ ਗੁਣਾ ਮਹਿੰਗੇ ਭਾਅ 'ਤੇ ਵੇਚ ਰਿਹਾ ਸੀ। ਇਸ ਮਾਮਲੇ ਦੀ ਪੁਲਿਸ ਹੋਰ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇਸਦੇ ਫਾਰਵਰਡ ਅਤੇ ਬੈਕਵਾਰਡ ਲਿੰਕ ਲੱਭੇ ਜਾ ਰਹੇ ਹਨ। ਇਸ ਦੌਰਾਨ ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਵਿਅਕਤੀ ਨਸ਼ੇ ਦੇ ਆਦੀ ਲੋਕਾਂ ਨੂੰ ਨਸ਼ੇ ਦੇ ਪਦਾਰਥ ਵੇਚ ਰਿਹਾ ਸੀ। ਇਸ ਦੀ ਸਪਲਾਈ ਕਰਨ ਵਾਲੇ ਬੈਕਵਾਰਡ ਲਿੰਕ ਨੇੜੇ ਪੁਲਿਸ ਪਹੁੰਚ ਗਈ ਹੈ ਅਤੇ ਜਲਦ ਹੀ ਇਸ 'ਚ ਸ਼ਾਮਲ ਹੋਰਨਾਂ ਲੋਕਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ:-


ABOUT THE AUTHOR

...view details