ਪੰਜਾਬ

punjab

ETV Bharat / state

ਬਰਨਾਲਾ ਪੁਲਿਸ ਨੇ ਭੁੱਕੀ ਦਾ ਭਰਿਆ ਟਰੱਕ ਕੀਤਾ ਕਾਬੂ, 21 ਕੁਵਿੰਟਲ ਭੁੱਕੀ ਬਰਾਮਦ - recovered 21 quintals of poppies

Recovered 21 quintals of poppies : ਬਰਨਾਲਾ ਦੇ ਧਨੌਲਾ ਵਿਖੇ ਨਾਕਾਬੰਦੀ ਦੌਰਾਨ ਇੱਕ ਟਰੱਕ ਕਾਬੂ ਕੀਤਾ ਹੈ, ਜਿਸ ਵਿੱਚੋਂ 21 ਕੁਵਿੰਟਲ ਭੁੱਕੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮ ਵਿਰੁੱਧ ਐਨਡੀਪੀਐਸ ਐਕਟ ਅਧੀਨ ਪਰਚਾ ਦਰਜ਼ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੜ੍ਹੋ ਪੂਰੀ ਖ਼ਬਰ...

recovered 21 quintals of poppies
ਬਰਨਾਲਾ ਪੁਲਿਸ ਨੇ ਭੁੱਕੀ ਦਾ ਭਰਿਆ ਟਰੱਕ ਕੀਤਾ ਕਾਬੂ, 21 ਕੁਵਿੰਟਲ ਭੁੱਕੀ ਬਰਾਮਦ

By ETV Bharat Punjabi Team

Published : Apr 15, 2024, 6:33 PM IST

ਬਰਨਾਲਾ ਪੁਲਿਸ ਨੇ ਭੁੱਕੀ ਦਾ ਭਰਿਆ ਟਰੱਕ ਕੀਤਾ ਕਾਬੂ, 21 ਕੁਵਿੰਟਲ ਭੁੱਕੀ ਬਰਾਮਦ

ਬਰਨਾਲਾ: ਲੋਕ ਸਭਾ ਚੋਣਾਂ ਦੇ ਮਾਹੌਲ ਦੌਰਾਨ ਬਰਨਾਲਾ ਪੁਲਿਸ ਨੇ ਨਸ਼ਿਆਂ ਸਬੰਧੀ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਬਰਨਾਲਾ ਦੇ ਧਨੌਲਾ ਵਿਖੇ ਨਾਕਾਬੰਦੀ ਦੌਰਾਨ ਇੱਕ ਟਰੱਕ ਕਾਬੂ ਕੀਤਾ ਹੈ, ਜਿਸ ਵਿੱਚੋਂ 21 ਕੁਵਿੰਟਲ ਭੁੱਕੀ ਬਰਾਮਦ ਕੀਤੀ ਗਈ ਹੈ। ਟਰੱਕ ਵਿੱਚ 20-20 ਕਿਲੋ ਦੀਆਂ ਬੋਰੀਆਂ ਭਰ ਕੇ ਭੁੱਕੀ ਟਰੱਕ ਵਿੱਚ ਰੱਖੀ ਹੋਈ ਸੀ। ਜਿਸ ਨੂੰ ਪੁਲਿਸ ਨੇ ਚੈਕਿੰਗ ਦੌਰਾਨ ਫੜ ਲਿਆ। ਟਰੱਕ ਚਾਲਕ ਹਰਿਆਣਾ ਦਾ ਰਹਿਣ ਵਾਲਾ ਹੈ, ਜੋ ਰਾਜਸਥਾਨ ਤੋਂ ਇਹ ਭੁੱਕੀ ਲੈ ਕੇ ਆਇਆ ਸੀ। ਪੁਲਿਸ ਨੇ ਮੁਲਜ਼ਮ ਵਿਰੁੱਧ ਐਨਡੀਪੀਐਸ ਐਕਟ ਅਧੀਨ ਪਰਚਾ ਦਰਜ਼ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੰਜਾਬ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਲਗਾਤਾਰ ਮੁਹਿੰਮ ਜਾਰੀ: ਇਸ ਮੌਕੇ ਗੱਲਬਾਤ ਕਰਦਿਆਂ ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਲਗਾਤਾਰ ਮੁਹਿੰਮ ਜਾਰੀ ਹੈ। ਖਾਸ ਕਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਅਤੇ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਪੁਲਿਸ ਪ੍ਰਸ਼ਾਸ਼ਨ ਹੋਰ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ। ਇਸੇ ਤਹਿਤ ਹੀ ਬਰਨਾਲਾ ਪੁਲਿਸ ਨੂੰ ਨਸਿਆਂ ਵਿਰੁੱਧ ਵੱਡੀ ਪ੍ਰਾਪਤੀ ਹਾਸਲ ਹੋਈ ਹੈ। ਕੱਲ੍ਹ ਬਰਨਾਲਾ ਪੁਲਿਸ ਨੇ ਧਨੌਲਾ ਵਿਖੇ ਸਪੈਸ਼ਲ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਵਿੱਚ ਇੱਕ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ ਵੱਡੀ ਮਾਤਰਾ ਵਿੱਚ ਭੁੱਕੀ ਬਰਾਮਦ ਹੋਈ ਹੈ।

ਮੁਲਜ਼ਮ ਵਿਰੁੱਧ ਥਾਣਾ ਧਨੌਲਾ ਵਿਖੇ ਐਨਡੀਪੀਐਸ ਐਕਟ ਅਧੀਨ ਪਰਚਾ ਦਰਜ਼ : ਉਨ੍ਹਾਂ ਕਿਹਾ ਕਿ ਇਸ ਟਰੱਕ ਵਿੱਚੋਂ 21 ਕੁਵਿੰਟਲ ਭੁੱਕੀ ਬਰਾਮਦ ਕੀਤੀ ਹੈ। ਜੋ ਪ੍ਰਤੀ ਬੋਰੀ 20 ਕਿਲੋ ਭੁੱਕੀ ਭਰੀ ਹੋਈ ਸੀ। ਉਨ੍ਹਾਂ ਦੱਸਿਆ ਕਿ ਟਰੱਕ ਚਾਲਕ ਵਿਕਰਮ ਕੁਮਾਰ ਨੂੰ ਮੌਕੇ ਤੋਂ ਕਾਬੂ ਕੀਤਾ ਹੈ, ਜੋ ਹਰਿਆਣਾ ਦੇ ਸਿਰਸਾ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਜਾਂਚ ਪੜਤਾਲ ਦੌਰਾਨ ਪਤਾ ਲੱਗਿਆ ਹੈ ਕਿ ਇਹ ਭੁੱਕੀ ਰਾਜਸਥਾਨ ਤੋਂ ਲੈ ਕੇ ਆ ਰਿਹਾ ਸੀ। ਪਰ ਅੱਗੇ ਕਿਸ ਵਿਅਕਤੀ ਨੇ ਇਹ ਨਸ਼ੀਲਾ ਪਦਾਰਥ ਮੰਗਵਾਇਆ ਅਤੇ ਕਿੱਥੇ ਲੈ ਕੇ ਜਾਣਾ ਸੀ, ਇਸ ਸਬੰਧੀ ਪੁਲਿਸ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਵਿਰੁੱਧ ਥਾਣਾ ਧਨੌਲਾ ਵਿਖੇ ਐਨਡੀਪੀਐਸ ਐਕਟ ਅਧੀਨ ਪਰਚਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਤਸਕਰਾਂ ਵਿਰੁੱਧ ਬਰਨਾਲਾ ਪੁਲਿਸ ਦੀ ਸਖ਼ਤੀ ਇਸੇ ਤਰ੍ਹਾਂ ਜਾਰੀ ਰਹੇਗੀ। ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਪੁਲਿਸ ਦੀ ਚੈਕਿੰਗ ਮੁਹਿੰਮ ਹੋਰ ਤੇਜ਼ੀ ਨਾਲ ਜਾਰੀ ਰਹੇਗੀ।

ABOUT THE AUTHOR

...view details