ਬਰਨਾਲਾ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਦਿੱਤਾ ਨਾਅਰਾ ਜ਼ਮੀਨੀ ਪੱਧਰ 'ਤੇ ਅਸਰ ਕਰਦਾ ਦਿਖ਼ਾਈ ਦੇ ਰਿਹਾ ਹੈ। ਜਿਸਦੇ ਚੱਲਦਿਆਂ ਆਏ ਦਿਨ ਵਿਜੀਲੈਂਸ ਵਲੋਂ ਰਿਸ਼ਵਤ ਲੈਣ ਦੇ ਮਾਮਲਿਆਂ ਨੂੰ ਸਾਹਮਣੇ ਲਿਆ ਕੇ ਕੇਸ ਦਰਜ਼ ਕੀਤੇ ਜਾ ਰਹੇ ਹਨ। ਖਾਸ ਕਰ ਬਰਨਾਲਾ ਜਿਲ੍ਹੇ ਵਿੱਚ ਵਿਜੀਲੈਂਸ ਵਿਭਾਗ ਸਭ ਤੋਂ ਸਰਗਰਮ ਦਿਖਾਈ ਦੇ ਰਿਹਾ ਹੈ। ਪਿਛਲੇ 15 ਦਿਨਾਂ ਦੇ ਅੰਦਰ ਤੀਜਾ ਮਾਮਲਾ ਰਿਸ਼ਵਤ ਲੈਣ ਦਾ ਸਾਹਮਣੇ ਆਇਆ ਹੈ, ਜਿਸ ਸਬੰਧੀ ਵਿਜੀਲੈਂਸ ਨੇ ਕੇਸ ਦਰਜ਼ ਕੀਤਾ ਹੈ। ਜਿਸ ਤਹਿਤ ਬਰਨਾਲਾ ਵਿਖੇ ਪਨਸਪ ਖ਼ਰੀਦ ਏਜੰਸੀ ਦੇ ਦੋ ਇੰਸਪੈਕਟਰਾਂ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਦੋ ਇੰਸਪੈਕਟਰ ਰੰਗੇ ਹੱਥੀਂ ਕਾਬੂ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਰਨਾਲਾ ਦਫਤਰ ਵਿਖੇ ਤਾਇਨਾਤ ਪਨਸਪ ਦੇ ਦੋ ਇੰਸਪੈਕਟਰਾਂ ਜਸਪਾਲ ਸਿੰਘ ਅਤੇ ਪ੍ਰਵੀਨ ਕੁਮਾਰ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਵਿਭਾਗ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਹਰਵਿੰਦਰ ਸਿੰਘ ਵਾਸੀ ਕਸਬਾ ਧਨੌਲਾ, ਜ਼ਿਲ੍ਹਾ ਬਰਨਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਇੰਸਪੈਕਟਰਾਂ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਸ ਨੂੰ ਧਮਕੀ ਦਿੱਤੀ ਹੈ ਨਹੀਂ ਤਾਂ ਉਸ ਨੂੰ ਪਿਛਲੇ ਸੀਜ਼ਨ ਦੌਰਾਨ ਟਰੱਕਾਂ ਰਾਹੀਂ ਢੋਆ-ਢੁਆਈ ਦੌਰਾਨ ਕਣਕ ਦੀ ਘਾਟ ਦਿਖਾਉਣ ਦੇ ਬਦਲੇ ਵੱਡੀ ਰਕਮ ਅਦਾ ਕਰਨ ਲਈ ਰਿਕਵਰੀ ਨੋਟਿਸ ਜਾਰੀ ਕਰ ਦਿੱਤਾ ਜਾਵੇਗਾ।
1,00,000 ਰੁਪਏ ਰਿਸ਼ਵਤ ਲੈਂਦੇ ਪਨਸਪ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ - Vigilance Bureau arrested 2 person - VIGILANCE BUREAU ARRESTED 2 PERSON
ਬਰਨਾਲਾ ਜਿਲ੍ਹੇ ਵਿੱਚ ਵਿਜੀਲੈਂਸ ਵਿਭਾਗ ਸਭ ਤੋਂ ਸਰਗਰਮ ਦਿਖਾਈ ਦੇ ਰਿਹਾ ਹੈ। ਪਿਛਲੇ 15 ਦਿਨਾਂ ਦੇ ਅੰਦਰ ਤੀਜਾ ਮਾਮਲਾ ਰਿਸ਼ਵਤ ਲੈਣ ਦਾ ਸਾਹਮਣੇ ਆਇਆ ਹੈ, ਜਿਸ ਸਬੰਧੀ ਵਿਜੀਲੈਂਸ ਨੇ ਕੇਸ ਦਰਜ਼ ਕੀਤਾ ਹੈ। ਜਿਸ ਤਹਿਤ ਬਰਨਾਲਾ ਵਿਖੇ ਪਨਸਪ ਖ਼ਰੀਦ ਏਜੰਸੀ ਦੇ ਦੋ ਇੰਸਪੈਕਟਰਾਂ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
![1,00,000 ਰੁਪਏ ਰਿਸ਼ਵਤ ਲੈਂਦੇ ਪਨਸਪ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ - Vigilance Bureau arrested 2 person Barnala Vigilance Bureau arrested two Inspectors of Pansap for taking Rs 1,00,000 bribe](https://etvbharatimages.akamaized.net/etvbharat/prod-images/16-07-2024/1200-675-21732897-thumbnail-16x9-mkkp.jpg)
Published : Jul 16, 2024, 10:25 PM IST
ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ : ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਪਨਸਪ ਦੇ ਦੋਵੇਂ ਮੁਲਜ਼ਮ ਇੰਸਪੈਕਟਰਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
- ਵਿਜੇ ਸਾਂਪਲਾ ਨੇ ਪੰਜਾਬ ਵਿੱਚ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਨੂੰ ਖਤਮ ਕਰਨ ਲਈ CM ਭਗਵੰਤ ਮਾਨ ਦੀ ਕੀਤੀ ਆਲੋਚਨਾ - NATIONAL HIGHWAY PROJECTS
- ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੰਜਾਬ ਪੁਲਿਸ ਸਖ਼ਤ, ਹਾਇਟੈਕ ਹੋਵੇਗੀ ਟਰੈਫਿਕ ਪੁਲਿਸ - Police strict against violation
- ਬਰਨਾਲਾ 'ਚ ਵਿਜੀਲੈਂਸ ਵੱਲੋਂ ਡੇਢ ਲੱਖ ਰੁਪਏ ਰਿਸ਼ਵਤ ਲੈਂਦਾ ਵਿਅਕਤੀ ਰੰਗੇ ਹੱਥ ਕਾਬੂ - vigilance caught a person