ਬਠਿੰਡਾ: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਦੌਰਾਨ ਬਠਿੰਡਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਿਲ ਹੋਈ ਜਦੋਂ ਕਸਬਾ ਰਾਮਪੁਰਾ ਫੂਲ ਦੇ ਦਸ਼ਮੇਸ਼ ਨਗਰ ਵਿੱਚ ਦੇਰ ਰਾਤ ਫਾਇਰਿੰਗ ਕਰ 20 ਲੱਖ ਦੀ ਫਿਰੌਤੀ ਮੰਗਣ ਵਾਲੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ। ਜਾਣਕਾਰੀ ਦਿੰਦੇ ਹੋਏ ਐਸ.ਪੀ.ਡੀ ਨਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਰਾਮਪੁਰਾ ਸਿਟੀ ਨੂੰ ਸੂਚਨਾ ਮਿਲੀ ਸੀ ਕਿ ਦਸ਼ਮੇਸ਼ ਨਗਰ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਦੇ ਘਰ 'ਤੇ ਫਾਇਰਿੰਗ ਹੋਈ ਅਤੇ ਇੱਕ ਪੱਤਰ ਸੁੱਟਿਆ ਗਿਆ, ਜਿਸ 'ਚ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ।
ਘਰ ਅੰਦਰ ਪਹਿਲਾਂ ਸੁੱਟਿਆ ਫਿਰੌਤੀ ਲਈ ਪੱਤਰ, ਫੇਰ ਚਲਾਈ ਗੋਲੀ, ਜਾਣੋ ਅੱਗੇ ਕੀ ਹੋਇਆ... - FIRING FOR RANSOM IN BATHINDA
ਕਸਬਾ ਰਾਮਪੁਰਾ ਫੂਲ ਦੇ ਦਸ਼ਮੇਸ਼ ਨਗਰ ਵਿੱਚ ਦੇਰ ਰਾਤ ਫਾਇਰਿੰਗ ਕਰ 20 ਲੱਖ ਦੀ ਫਿਰੌਤੀ ਮੰਗਣ ਵਾਲਾ ਇੱਕ ਨੌਜਵਾਨ ਗ੍ਰਿਫਤਾਰ।
Published : 5 hours ago
ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋਈ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਸੀ.ਆਈ.ਏ. ਸਟਾਫ ਦੋ ਦੇ ਇੰਚਾਰਜ ਕਰਨਦੀਪ ਸਿੰਘ ਅਤੇ ਥਾਣਾ ਰਾਮਪੁਰਾ ਸਿਟੀ ਦੇ ਇੰਚਾਰਜ ਬੂਟਾ ਸਿੰਘ ਦੀ ਅਗਵਾਈ 'ਚ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਨੂੰ ਕੁਝ ਘੰਟਿਆਂ ਬਾਅਦ ਹੀ ਬਠਿੰਡਾ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ।
ਮੁਲਜ਼ਮ ਤੋਂ ਕੀ-ਕੀ ਹੋਇਆ ਬਰਾਮਦ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਵਾਰਦਾਤ 'ਚ ਜੋ ਮੋਟਰਸਾਈਕਲ ਵਰਤਿਆ ਗਿਆ ਸੀ, ਉਹ ਵੀ ਇਸ ਨੌਜਵਾਨ ਵੱਲੋਂ ਕੁਝ ਦਿਨ ਪਹਿਲਾਂ ਇੱਕ ਪਿੰਡ ਵਿੱਚੋਂ ਖੋਹਿਆ ਗਿਆ ਸੀ। ਇਸ ਤੋਂ ਇਲਾਵਾ ਨਜਾਇਜ਼ ਕੱਟਾ ਅਤੇ ਦੋ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਨੌਜਵਾਨ ਅਸਲਾ ਰਾਜਸਥਾਨ ਵਿੱਚੋਂ ਲੈ ਕੇ ਆਇਆ ਸੀ। ਜਿਸ ਸਬੰਧੀ ਉਹਨਾਂ ਵੱਲੋਂ ਬਕਾਇਦਾ ਇੱਕ ਟੀਮ ਭੇਜੀ ਗਈ ਹੈ ਤਾਂ ਜੋ ਨਜਾਇਜ਼ ਅਸਲਾ ਸਪਲਾਈ ਕਰਨ ਵਾਲੇ ਲੋਕਾਂ ਨੂੰ ਗ੍ਰਿਫ਼ਤਾਰ ਕੀਤੇ ਜਾ ਸਕੇ। ਇਸ ਦੇ ਨਾਲ ਹੀ ਪੁਲਿਸ ਨੂੰ ਉਮੀਦ ਹੈ ਕਿ ਇਸ ਨੌਜਵਾਨ ਤੋਂ ਪੁੱਛ-ਗਿੱਛ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।