ਬਠਿੰਡਾ: ਬਠਿੰਡਾ 'ਚ ਇਕ ਦਰਦਨਾਕ ਹਾਦਸਾ ਵਾਪਰਿਆ ਜਿਸ ਵਿੱਚ ਗਲੀ ਵਿੱਚ ਘੁੰਮ ਰਹੇ ਕੁੱਤਿਆਂ ਨੂੰ ਤਸ਼ੱਦਦ ਦਾ ਸ਼ਿਕਾਰ ਬਣਾਉਣ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਬਠਿੰਡਾ ਪੁਲਿਸ ਨੇ ਤੁਰੰਤ ਮਾਮਲਾ ਦਰਜ ਕੀਤਾ। ਇਸ ਸਬੰਧੀ ਕੇਂਦਰੀ ਮੰਤਰੀ ਮੇਨਿਕਾ ਗਾਂਧੀ ਨੇ ਵੀ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਲਈ ਮਨਜ਼ੂਰੀ ਦਿੱਤੀ ਹੈ। ਥਾਣਾ ਰਾਮਾ ਦੇ ਇੰਚਾਰਜ ਨੇ ਸੁਨੀਲ ਕੁਮਾਰ ਵਾਸੀ ਰਾਮਾ ਮੰਡੀ ਅਤੇ ਤਿੰਨ ਹੋਰ ਨਾ-ਮਾਲੂਮ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਵੀਡੀਓ ਵਿੱਚ ਦੇਖਿਆ ਗਿਆ ਕਿ ਕੁਝ ਲੋਕ ਗਲੀ ਵਿੱਚ ਕੁੱਤਿਆਂ ਨੂੰ ਤਸ਼ੱਦਦ ਕਰਦੇ ਹੋਏ ਨਜ਼ਰ ਆਏ। ਇਸ ਘਟਨਾ ਦੇ ਵਿਰੋਧ ਵਿੱਚ ਪਸ਼ੂ ਪ੍ਰੇਮੀ ਅਤੇ ਸਮਾਜ ਸੇਵੀ ਸੰਗਠਨਾਂ ਨੇ ਭਰਪੂਰ ਨਾਰਾਜ਼ਗੀ ਜਤਾਈ। ਇਸ ਮਾਮਲੇ ਵਿੱਚ ਤਫਤੀਸ਼ ਜਾਰੀ ਹੈ ਤੇ ਮੁਲਜ਼ਮਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦੱਸਿਆ ਗਿਆ ਹੈ।
4 ਲੋਕਾਂ ਖਿਲਾਫ ਮਾਮਲਾ ਦਰਜ
ਉੱਧਰ ਡੀਐਸਪੀ ਤਲਵੰਡੀ ਸਾਬੋ ਰਜੇਸ਼ ਸਨੇਹੀ ਨੇ ਦੱਸਿਆ ਕਿ ਪੁਲਿਸ ਨੇ ਵਾਇਰਲ ਵੀਡੀਓ ਦੇ ਅਧਾਰ 'ਤੇ ਸੁਨੀਲ ਗੁਪਤਾ ਅਤੇ ਤਿੰਨ ਹੋਰ ਲੋਕਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡੀਐਸਪੀ ਨੇ ਕਿਹਾ ਕਿਕਿਸੇ ਵੀ ਜਾਨਵਰ 'ਤੇ ਤਸ਼ੱਦਦ ਕਰਨਾ ਕਾਨੂੰਨੀ ਜੁਰਮ ਹੈ ਅਤੇ ਅਜਿਹਾ ਕਰਨ ਵਾਲਿਆਂ ਖਿਲਾਫ ਪੁਲਿਸ ਵੱਲੋਂ ਸਖ਼ਤ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਵੀਡੀਓ ਵਿੱਚ ਤਸ਼ੱਦਦ ਕਰਦੇ ਦਿਖਾਈ ਦਿੰਦੇ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।