ਬਠਿੰਡਾ:ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਬੋਰਡ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਨਗਰ ਨਿਗਮ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਉੱਚ ਅਧਿਕਾਰੀਆਂ ਨੂੰ ਪ੍ਰਦਰਸ਼ਨਕਾਰੀ ਨੇ 24 ਘੰਟੇ ਦਾ ਸਮਾਂ ਸਮਾਂ ਦਿੱਤੀ ਸੀ ਪਰ 159 ਘੰਟੇ ਬੀਤ ਚੁੱਕੇ ਜਾਣ ਮਗਰੋਂ ਵੀ ਇੰਨ੍ਹਾਂ ਪ੍ਰਦਰਸ਼ਨਕਾਰੀਆਂ ਦੀ ਕੋਈ ਸੁਣਵਾਈ ਨਹੀਂ ਹੋਈ। ਇਸ ਲਈ ਹੁਣ ਇੰਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਐਲਾਨ ਕਰ ਦਿੱਤਾ ਹੈ।
ਅਣਮਿਥੇ ਸਮੇਂ ਲਈ ਹੜਤਾਲ 'ਤੇ ਗਏ ਸੀਵਰੇਜ ਬੋਰਡ ਦੇ ਕਰਮਚਾਰੀ, ਜਾਣੋਂ ਕੀ ਹੈ ਮਾਮਲਾ - Sewerage worker union
Sewerage worker union on strike: ਸੀਵਰੇਜ ਬਰੋਡ ਦੇ ਕਰਮਚਾਰੀਆਂ ਨੇ ਮੁੜ ਤੋਂ ਨਗਰ-ਨਿਗਮ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕੀ ਹੈ ਪੂਰਾ ਮਾਮਲਾ ਪੜ੍ਹੋ ਪੂਰੀ ਖ਼ਬਰ

Published : Jan 23, 2024, 8:10 PM IST
ਕਰਮਚਾਰੀਆਂ ਦਾ ਪੱਖ: ਇਸ ਸੀਵਰੇਜ ਬੋਰਡ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਗਜਰਾਜ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਇਸ ਬਾਬਤ ਉੱਚ ਅਧਿਕਾਰੀਆਂ ਨੂੰ 24 ਘੰਟੇ ਦਾ ਵਕਤ ਦਿੱਤਾ ਗਿਆ ਸੀ। ਲੇਕਿਨ ਹਾਲੇ ਤੱਕ ਉਹਨਾਂ ਵੱਲੋਂ ਪ੍ਰਦਰਸ਼ਨ ਜਾਰੀ ਹੈ ਤੇ ਉੱਚ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ ਜਾ ਰਿਹਾ ਜਦ ਤੱਕ ਉਹਨਾਂ ਦੀ ਹੱਕੀ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਦ ਤੱਕ ਇਹ ਪ੍ਰਦਰਸ਼ਨ ਇਸੀ ਤਰ੍ਹਾਂ ਜਾਰੀ ਰਹੇਗਾ।
ਨਗਰ-ਨਿਗਮ ਨਹੀਂ ਲੈ ਰਿਹਾ ਸਾਰ:ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਉਹਨਾਂ ਦੀਆਂ ਮੰਗਾਂ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ ।ਪਹਿਲਾਂ ਵੀ ਉਹਨਾਂ ਵੱਲੋਂ 19 ਦਿਨ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ ।ਜਿਸ ਤੋਂ ਬਾਅਦ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਉਹਨਾਂ ਦੀਆਂ ਮੰਗਾਂ ਜਲਦ ਮੰਨ ਲਈਆਂ ਜਾਣਗੀਆਂ ਪਰ ਸਮਾਂ ਬੀਤ ਜਾਣ ਦੇ ਬਾਵਜੂਦ ਉਹਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ । ਜਿਸ ਕਾਰਨ ਅੱਜ ਉਹ ਮੁੜ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਏ ਹਨ। ਜੇਕਰ ਆਉਂਦੇ ਦਿਨਾਂ ਵਿੱਚ ਉਹਨਾਂ ਦੀਆਂ ਮੰਗਾਂ ਵੱਲ ਨਗਰ ਨਿਗਮ ਵੱਲੋਂ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।