ਪੰਜਾਬ

punjab

ETV Bharat / state

ਲੁਧਿਆਣਾ 'ਚ ਅਮਿਤ ਸ਼ਾਹ ਦੀ ਫੇਰੀ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ, ਘਰਾਂ 'ਚ ਨਜ਼ਰਬੰਦ ਕੀਤੇ ਕਿਸਾਨ ਲੀਡਰ - Amit Shah rally in Punjab - AMIT SHAH RALLY IN PUNJAB

ਲੋਕ ਸਭਾ ਚੋਣਾਂ ਦੇ ਚੱਲਦੇ ਕੌਮੀ ਸਟਾਰ ਪ੍ਰਚਾਰਕ ਆਪਣੇ ਉਮੀਦਵਾਰਾਂ ਦੇ ਪ੍ਰਚਾਰ ਲਈ ਪੰਜਾਬ ਆ ਰਹੇ ਹਨ। ਇਸ ਦੇ ਚੱਲਦੇ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਵੀ ਪੰਜਾਬ ਆ ਰਹੇ ਹਨ, ਜਿਸ 'ਚ ਪੁਲਿਸ ਵਲੋਂ ਉਨ੍ਹਾਂ ਦੀ ਰੈਲੀ ਤੋਂ ਪਹਿਲਾਂ ਐਕਸ਼ਨ ਲੈਂਦਿਆਂ ਕਿਸਾਨ ਲੀਡਰਾਂ ਨੂੰ ਘਰਾਂ 'ਚ ਨਜ਼ਰਬੰਦ ਕੀਤਾ ਹੈ।

Home Minister Amit Shah
Home Minister Amit Shah (ETV BHARAT)

By ETV Bharat Punjabi Team

Published : May 26, 2024, 11:16 AM IST

ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਕਿਸਾਨ ਨਜ਼ਰਬੰਦ (ETV BHARAT)

ਲੁਧਿਆਣਾ: ਲੋਕ ਸਭਾ ਚੋਣਾਂ ਦੀ ਸੱਤਵੇਂ ਪੜਾਅ ਦੀ ਵੋਟਿੰਗ ਦੇ ਦਿਨ ਨਜ਼ਦੀਕ ਹਨ ਅਤੇ ਹਰ ਇੱਕ ਲੀਡਰ ਆਪਣੇ ਪ੍ਰਚਾਰ ਲਈ ਡਟਿਆ ਹੋਇਆ ਹੈ। ਇਸ ਦੇ ਚੱਲਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅੱਜ ਸ਼ਾਮ ਲੁਧਿਆਣਾ ਵਿੱਚ ਚੋਣ ਰੈਲੀ ਹੈ। ਉਹ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਲਈ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਦੀ ਰੈਲੀ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਦੇ ਐਂਟਰੀ ਪੁਆਇੰਟਾਂ 'ਤੇ ਵੀ ਚੈਕਿੰਗ ਵਧਾ ਦਿੱਤੀ ਗਈ ਹੈ।

ਕਿਸਾਨਾਂ ਨੂੰ ਕੀਤਾ ਗਿਆ ਨਜ਼ਰਬੰਦ: ਇਸ ਰੈਲੀ ਵਿੱਚ ਕਿਸਾਨ ਵੀ ਰੋਸ ਪ੍ਰਦਰਸ਼ਨ ਕਰ ਸਕਦੇ ਹਨ। ਅਜਿਹੇ 'ਚ ਪੁਲਿਸ ਨੇ ਕੁਝ ਕਿਸਾਨ ਆਗੂਆਂ ਨੂੰ ਘਰਾਂ 'ਚ ਹੀ ਨਜ਼ਰਬੰਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪੁਲਿਸ ਕਿਸਾਨਾਂ ਦੀ ਮੂਵਮੈਂਟ 'ਤੇ ਵੀ ਤਿੱਖੀ ਨਜ਼ਰ ਰੱਖ ਰਹੀ ਹੈ। ਕਿਸਾਨ ਯੂਨੀਅਨਾਂ ਲਗਾਤਾਰ ਚੋਣਾਂ ਵਿੱਚ ਭਾਜਪਾ ਉਮੀਦਵਾਰਾਂ ਅਤੇ ਆਗੂਆਂ ਦਾ ਵਿਰੋਧ ਕਰ ਰਹੀਆਂ ਹਨ ਤੇ ਉਨ੍ਹਾਂ ਤੋਂ ਸਵਾਲ ਪੁੱਛੇ ਜਾ ਰਹੇ ਹਨ।। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਰੈਲੀਆਂ ਦੌਰਾਨ ਵੀ ਪੁਲਿਸ ਨੇ ਕਿਸਾਨਾਂ ਨੂੰ ਰੋਕਿਆ ਸੀ ਤੇ ਨਾਲ ਹੀ ਕਈ ਲੀਡਰਾਂ ਨੂੰ ਉਸ ਸਮੇਂ ਵੀ ਨਜ਼ਰਬੰਦ ਕੀਤਾ ਗਿਆ ਸੀ।

ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਕਿਸਾਨ ਨਜ਼ਰਬੰਦ (ETV BHARAT)

ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ: ਕਿਸਾਨ ਆਗੂਆਂ ਨੇ ਕਿਹਾ ਹੈ ਕਿ ਇਹ ਲੋਕਤੰਤਰ ਦਾ ਘਾਣ ਹੈ। ਉਹਨਾਂ ਨੇ ਸ਼ਾਂਤਮਈ ਢੰਗ ਦੇ ਨਾਲ ਆਪਣੇ ਸਵਾਲ ਪੁੱਛਣੇ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਹਨਾਂ ਨੂੰ ਘਰਾਂ ਦੇ ਵਿੱਚ ਹੀ ਡੱਕ ਦਿੱਤਾ। ਲੁਧਿਆਣੇ ਦੇ ਵਿੱਚ ਸਥਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਘਰਾਂ ਦੇ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਆ ਰਹੀਆਂ ਹਨ। ਇਹਨਾਂ ਹੀ ਨਹੀਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸੈਕਟਰੀ ਹਰਿੰਦਰ ਸਿੰਘ ਲੱਖੋਵਾਲ ਨੇ ਬਕਾਇਦਾ ਇਸ ਸੰਬੰਧੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਜਾਰੀ ਕੀਤੀ ਹੈ ਅਤੇ ਕਿਹਾ ਹੈ ਕਿ ਕਿਸਾਨਾਂ ਦੇ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ।

ਕਿਸਾਨਾਂ ਦੇ ਹੱਕ ਦੱਬਣ ਦੀ ਹੋ ਰਹੀ ਕੋਸ਼ਿਸ਼:ਉਹਨਾਂ ਕਿਹਾ ਕਿ ਜੇਕਰ ਰਾਜਨੀਤਿਕ ਆਗੂਆਂ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ ਹੈ ਤਾਂ ਸਾਨੂੰ ਵੀ ਹੋਣਾ ਚਾਹੀਦਾ ਹੈ। ਅਸੀਂ ਸ਼ਾਂਤਮਈ ਢੰਗ ਦੇ ਨਾਲ ਆਪਣੇ ਸਵਾਲ ਜੋ ਸਾਡੇ ਜ਼ਿਹਿਨ ਦੇ ਵਿੱਚ ਨੇ ਉਹ ਪੁੱਛਣੇ ਸਨ, ਪਰ ਉਸ ਤੋਂ ਪਹਿਲਾਂ ਹੀ ਸਾਨੂੰ ਪੁਲਿਸ ਨੇ ਘਰਾਂ ਦੇ ਵਿੱਚ ਬੰਦ ਕਰ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਸਾਡੀ ਆਵਾਜ਼ ਨੂੰ ਦੱਬਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਇਹ ਪ੍ਰਸ਼ਾਸਨ ਦਾ ਫੈਸਲਾ ਸਹੀ ਨਹੀਂ ਹੈ, ਸਾਡੇ ਸਾਰੇ ਹੀ ਆਗੂਆਂ ਨੂੰ ਘਰਾਂ ਦੇ ਵਿੱਚ ਹੀ ਡੱਕ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਕਿਸਾਨ ਯੂਨੀਅਨ ਲਗਾਤਾਰ ਆਪਣੇ ਹੱਕਾਂ ਦੀ ਲੜਾਈ ਜਾਰੀ ਰੱਖੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਭਾਜਪਾ ਦੇ ਨਾਲ ਮਿਲੀ ਹੋਈ ਲੱਗ ਰਹੀ ਹੈ, ਜੋ ਸਾਨੂੰ ਸਾਡੇ ਹੱਕ ਲੈਣ ਤੋਂ ਰੁਕਾਵਟ ਪਾ ਰਹੀ ਹੈ।

ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਕਿਸਾਨ ਨਜ਼ਰਬੰਦ (ETV BHARAT)

ਪ੍ਰਿਅੰਕਾ, ਕੇਜਰੀਵਾਲ ਦਾ ਅੱਜ ਪੰਜਾਬ 'ਚ ਰੋਡ ਸ਼ੋਅ: ਇਸ ਦੇ ਨਾਲ ਹੀ ਕਾਂਗਰਸ ਦੀ ਸੀਨੀਅਰ ਲੀਡਰ ਪ੍ਰਿਅੰਕਾ ਗਾਂਧੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਰੈਲੀ ਕਰਨਗੇ। ਅਮਿਤ ਸ਼ਾਹ ਲੁਧਿਆਣਾ, ਰਾਜਨਾਥ ਸਿੰਘ ਖੰਨਾ, ਪ੍ਰਿਅੰਕਾ ਗਾਂਧੀ ਪਟਿਆਲਾ ਅਤੇ ਫਤਿਹਗੜ੍ਹ 'ਚ ਰੋਡ ਸ਼ੋਅ ਕਰਨਗੇ, ਜਦਕਿ ਅਰਵਿੰਦ ਕੇਜਰੀਵਾਲ ਫਿਰੋਜ਼ਪੁਰ, ਹੁਸ਼ਿਆਰਪੁਰ ਅਤੇ ਬਠਿੰਡਾ 'ਚ ਰੋਡ ਸ਼ੋਅ ਕਰਨਗੇ। ਲੁਧਿਆਣਾ ਵਿੱਚ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪੱਖੋਵਾਲ ਰੋਡ ਸਾਊਥ ਐਂਡ ਗਾਰਡਨ ਰਿਜ਼ੋਰਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਲਈ ਰੈਲੀ ਕਰਨਗੇ।

ABOUT THE AUTHOR

...view details