ਤਰਨ-ਤਾਰਨ: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਮੰਗਵਾਉਣ ਲਈ ਕੇਂਦਰ ਨਾਲ ਮੱਥਾ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਕੇਂਦਰ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਰਾਹਾਂ 'ਚ ਬੈਰੀਕੇਡ ਲਗਾਏ ਜਾ ਰਹੇ ਹਨ। ਕੇਂਦਰ ਦੇ ਇਸ ਰਵੱਈਏ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਫਸੋਸ ਪ੍ਰਗਟਾਇਆ ਕਿ ਹਰਿਆਣਾ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਰੋਕਣ ਲਈ ਕੰਡਿਆਲੀ ਤਾਰ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਭਾਰਤ ਦਰਮਿਆਨ ਦਰਾਰ ਪੈਦਾ ਕਰਨ ਦੇ ਇਸ ਰੁਝਾਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਮਸਲੇ ਗੱਲਬਾਤ ਰਾਹੀਂ ਹੱਲ ਕੀਤੇ ਜਾਣੇ ਚਾਹੀਦੇ ਹਨ।
ਹਰਿਆਣਾ ਦੇ ਬੈਰੀਕੇਡ ਲਗਾਉਣ 'ਤੇ ਭਗਵੰਤ ਮਾਨ ਦਾ ਵੱਡਾ ਬਿਆਨ, ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਨਾ ਕਰੋ... - Farmers Delhi Chalo march
ਕਿਸਾਨਾਂ ਨਾਲ ਕੇਂਦਰ ਜਿਸ ਤਰੀਕੇ ਦਾ ਵਿਵਹਾਰ ਕਰ ਰਹੀ ਹੈ, ਉਸ ਦੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਿੰਦਾ ਕੀਤੀ ਗਈ ਹੈ। ਪੜ੍ਹੋ ਪੂਰੀ ਖ਼ਬਰ..
Published : Feb 11, 2024, 10:14 PM IST
|Updated : Feb 11, 2024, 11:03 PM IST
ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ : ਮੁੱਖ ਮੰਤਰੀ ਨੇ ਆਖਿਆ ਕਿ ਦੇਸ਼ ਵਿੱਚ ਖੁਰਾਕ ਸੁਰੱਖਿਆ ਯਕੀਨੀ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੰਡਿਆਲੀ ਤਾਰ ਲਾਉਣ ਵਾਲਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਦੇਸ਼ ਨੂੰ ਪੰਜਾਬ ਤੋਂ ਹੀ ਚੌਲਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਨਹੀਂ ਕੀਤਾ ਜਾਣਾ ਚਾਹੀਦਾ।
ਕਿਸਾਨਾਂ ਨਾਲ ਗੱਲਬਾਤ: ਕਾਬਲੇਜ਼ਿਕਰ ਹੈ ਕਿ ਇੱਕ ਪਾਸੇ ਕੇਂਦਰ ਵੱਲੋਂ ਕਿਸਾਨਾਂ ਨੂੰ ਟੇਬਲ ਟਾਕ ਦਾ ਸਿੱਧਾ ਦਿੱਤਾ ਗਿਆ ਹੈ ਤਾਂ ਦੂਜੇ ਪਾਸੇ ਉਨ੍ਹਾਂ ਦੇ ਰਾਹਾਂ 'ਚ ਹੀ ਕਿੱਲ੍ਹਾਂ ਵਛਾਈਆਂ ਜਾ ਰਹੀਆਂ ਹਨ। 12 ਫ਼ਰਵਰੀ ਨੂੰ ਕਿਸਾਨਾਂ ਅਤੇ ਕੇਂਦਰ ਦੀ ਦੂਜੀ ਮੀਟਿੰਗ ਹੋਣੀ ਹੈ । ਇਸ ਮੀਟਿੰਗ 'ਤੇ ਸਭ ਦੀਆਂ ਨਜ਼ਰਾਂ ਹੋਣਗੀਆਂ ਕਿੳਂੁਕਿ ਖੁਦ ਮੁੱਖ ਮੰਤਰੀ ਮਾਨ ਇਸ ਮੀਟਿੰਗ 'ਚ ਕਿਸਾਨਾਂ ਦੇ ਵਕੀਲ ਬਣਕੇ ਗੱਲਬਾਤ ਕਰ ਰਹੇ ਹਨ।