ਲੁਧਿਆਣਾ:ਅੱਜ ਕਿਸਾਨ ਜਥੇਬੰਦੀਆਂ ਦੀ ਇੱਕ ਅਹਿਮ ਬੈਠਕ ਹੋਈ, ਜਿਸ ਵਿੱਚ ਫੈਸਲਾ ਲਿਆ ਗਿਆ ਹੈ ਕਿ 16 ਫਰਵਰੀ ਨੂੰ ਪੂਰੇ ਭਾਰਤ ਨੂੰ ਬੰਦ ਕੀਤਾ ਜਾਵੇਗਾ। ਇਹ ਬੰਦ ਦਾ ਸੱਦਾ ਕਿਸਾਨ ਜਥੇਬੰਦੀਆਂ ਦੇ ਟਰੇਡ ਯੂਨੀਅਨ ਦੇ ਸਹਿਯੋਗ ਦੇ ਨਾਲ ਦਿੱਤਾ ਗਿਆ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ । ਇਸ ਤੋਂ ਪਹਿਲਾਂ 9 ਫਰਵਰੀ ਨੂੰ ਇਸ ਬੰਦ ਨੂੰ ਕਾਮਯਾਬ ਬਣਾਉਣ ਦੇ ਲਈ ਜ਼ਿਲ੍ਹਾ ਪੱਧਰ 'ਤੇ ਸਾਰੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਆਪੋ ਆਪਣੇ ਸ਼ਹਿਰਾਂ ਵਿੱਚ ਤਹਿਸੀਲ ਪੱਧਰ 'ਤੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਉਸ ਵਿੱਚ ਕਿਸਾਨ ਵੱਧ ਚੜ ਕੇ ਹਿੱਸਾ ਲੈਣਗੇ । ਉਸ ਤੋਂ ਬਾਅਦ ਅਗਲੀ ਵਿਊਤਬੰਦੀ ਬਣਾਈ ਜਾਵੇਗੀ ਅਤੇ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਜਾਵੇਗਾ।
16 ਫਰਵਰੀ ਨੂੰ ਭਾਰਤ ਬੰਦ : ਇਸ ਤੋਂ ਪਹਿਲਾਂ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਦੀਆਂ ਮੰਗਾਂ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਸਾਡੀਆਂ ਪਿਛਲੇ ਲੰਬੇ ਸਮੇਂ ਤੋਂ ਮੰਗਾਂ ਪੂਰੀਆਂ ਨਹੀਂ ਹੋਈਆਂ, ਇਸ ਤੋਂ ਇਲਾਵਾ ਜੋ ਕੇਂਦਰ ਸਰਕਾਰ ਵੱਲੋਂ ਹਿੱਟ ਐਂਡ ਰਨ ਵਿੱਚ ਸੋਧ ਕੀਤੀ ਗਈ, ਉਸ ਨੂੰ ਲੈ ਕੇ ਇੰਡਸਟਰੀ ਨੂੰ ਆ ਰਹੀ ਦਿੱਕਤਾਂ ਸਬੰਧੀ ਸਾਰੇ ਹੀ ਇੱਕਜੁੱਟ ਹੋ ਕੇ ਇਹ 16 ਫਰਵਰੀ ਦੇ ਬੰਦ ਦਾ ਐਲਾਨ ਕਰ ਰਹੇ ਹਨ । ਉਹਨਾਂ ਨੇ ਕਿਹਾ ਕਿ ਇਸ ਬਾਬਤ ਲਗਾਤਾਰ ਮੀਟਿੰਗਾਂ ਹੁੰਦੀਆਂ ਰਹਿਣਗੀਆਂ ਪਰ ਇਹ ਫੈਸਲਾ ਕਰ ਲਿਆ ਗਿਆ ਹੈ ਕਿ 16 ਫਰਵਰੀ ਨੂੰ ਭਾਰਤ ਬੰਦ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਾਡੇ ਨਾਲ ਹੋਰ ਸੰਘਰਸ਼ ਯੂਨੀਅਨ ਨਾਲ ਵੀ ਇਸ ਵਿੱਚ ਸਾਥ ਦੇਣਗੀਆਂ । ਜਿਸ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਮੁਜ਼ਾਰਾ ਕੀਤਾ ਜਾਵੇਗਾ ਅਤੇ ਉਨਾਂ ਨੇ ਇਸ ਕਰਕੇ ਪਹਿਲਾ ਹੀ ਇਹ ਐਲਾਨ ਕਰ ਦਿੱਤਾ ਹੈ ਤਾਂ ਜੋ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਮਿਲ ਸਕੇ ਕਿ 16 ਫਰਵਰੀ ਨੂੰ ਪੂਰਾ ਭਾਰਤ ਬੰਦ ਰੱਖਿਆ ਜਾਵੇਗਾ, ਸੜਕਾਂ ਵੀ ਬੰਦ ਹੋਣਗੀਆਂ ਅਤੇ ਨਾਲ ਹੀ ਹੋਰ ਯਾਤਾਯਾਤ ਦੇ ਸਾਧਨ ਵੀ ਬੰਦ ਕਰ ਦਿੱਤੇ ਜਾਣਗੇ ।
ਲੁਧਿਆਣਾ 'ਚ 37 ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ, 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ, 9 ਫਰਵਰੀ ਨੂੰ ਜ਼ਿਲ੍ਹਾ ਪੱਧਰੀ ਮੁਜ਼ਾਹਰੇ - 37 ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ
Bharat Bandh announced : ਕਿਸਾਨ ਆਗੂਆਂ ਵੱਲੋ ਸਰਕਾਰ ਖਿਲਾਫ਼ ਮੁੜ ਤੋਂ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਪੜ੍ਹੋ ਪੂਰੀ ਖ਼ਬਰ
Published : Jan 28, 2024, 7:30 PM IST
ਬੰਦ ਨੂੰ ਕਾਮਯਾਬ ਬਣਾਉਣ ਲਈ ਇੱਕਜੁੱਟ : ਰਾਜੇਵਾਲ ਕਿਹਾ ਕਿ ਉਹ ਕਿਸਾਨਾਂ ਨੂੰ ਅਪੀਲ ਕਰਨਗੇ ਕਿ ਇਸ ਬੰਦ ਨੂੰ ਕਾਮਯਾਬ ਬਣਾਉਣ ਦੇ ਲਈ ਵੱਧ ਤੋਂ ਵੱਧ ਇੱਕਜੁੱਟ ਹੋਣ ਅਤੇ ਜਥੇਬੰਦੀਆਂ ਦਾ ਸਾਥ ਦੇਣ। ਬਲਬੀਰ ਸਿੰਘ ਰਾਜੇਵਾਲ ਨੇ ਇਹ ਵੀ ਕਿਹਾ ਕਿ ਹੁਣ ਪੂਰੇ ਵਿਸ਼ਵ ਦੇ ਵਿੱਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਜਰਮਨੀ ਦੇ ਵਿੱਚ ਹੋਲੈਂਡ ਦੇ ਵਿੱਚ ਅਤੇ ਹੋਰ ਯੂਰਪੀਅਨ ਦੇਸ਼ਾਂ ਦੇ ਵਿੱਚ ਕਿਸਾਨਾਂ ਵੱਲੋਂ ਆਪੋ ਆਪਣੀ ਸਰਕਾਰਾਂ ਦੇ ਖਿਲਾਫ ਖੁੱਲੀ ਮੰਡੀਆਂ ਦੇ ਲਿਆਂਦੇ ਜਾ ਰਹੇ ਪ੍ਰੋਜੈਕਟ ਦੇ ਖਿਲਾਫ ਮੋਰਚਾ ਖੋਲ ਦਿੱਤਾ ਹੈ। ਉਹਨਾਂ ਕਿਹਾ ਕਿ ਉੱਥੋਂ ਦੇ ਕਿਸਾਨਾਂ ਵੱਲੋਂ ਵੀ ਲਗਾਤਾਰ ਕਾਰਪੋਰੇਟਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਸੇ ਕਰਕੇ ਭਾਰਤ ਵਿੱਚ ਵੀ ਹੁਣ ਕਾਰਪਰੇਟਾਂ ਦੇ ਖਿਲਾਫ ਕਿਸਾਨਾਂ ਵੱਲੋਂ ਮੋਰਚਾ ਖੋਲਣ ਦੀ ਤਿਆਰੀ ਕਰ ਲਈ ਗਈ ਹੈ।