ਹੈਦਰਾਬਾਦ ਡੈਸਕ:ਸਰਦੀ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਜਿਵੇਂ ਹੀ ਸਕੂਲ ਖੁੱਲ੍ਹੇ ਤਾਂ ਵੱਡਾ ਹਾਦਸਾ ਵਾਪਰ ਗਿਆ। ਭਵਾਨੀਗੜ੍ਹ ਵਿਖੇ ਅੱਜ ਸਵੇਰੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਭਵਾਨੀਗੜ੍ਹ ਦੇ ਨਿੱਜੀ ਸਕੂਲ ਦੀ ਬੱਸ ਨਾਭਾ ਕੈਂਚੀਆਂ ਵਿਖੇ ਇੱਕ ਕਾਰ ਦੇ ਨਾਲ ਹਾਦਸਾ ਗ੍ਰਸਤ ਹੋ ਗਈ।
ਕਿੰਝ ਵਾਪਰਿਆ ਹਾਦਸਾ
ਇਸ ਹਾਦਸੇ 'ਚ 11 ਬੱਚੇ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਭਵਾਨੀਗੜ੍ਹ ਦੇ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਅਤੇ ਮੌਕੇ 'ਤੇ ਉਹਨਾਂ ਨੂੰ ਫਸਟ ਏਡ ਦਿੱਤੀ ਗਈ। ਉੱਧਰ ਮੌਕੇ 'ਤੇ ਹੀ ਸੜਕ ਸੁਰੱਖਿਆ ਫੋਰਸ ਵੱਲੋਂ ਪਹੁੰਚ ਕੇ ਬੱਚਿਆਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਕਿ ਕਾਰ ਚਾਲਕ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਪੁਲਿਸ ਅਧਿਾਕਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਰ ਚਾਲਕ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ ਸੀ।