ਬਠਿੰਡਾ: ਨਸ਼ਿਆਂ ਦੇ ਦਿੱਤੇ ਟਾਸਕ ਨੂੰ ਨਾ ਪੂਰਾ ਕਾਰਨ ਅਤੇ ਡਿਊਟੀ ਵਿੱਚ ਅਣਗਿਹਲੀ ਕਰਨ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਖਿਲਾਫ ਐਸਐਸਪੀ ਬਠਿੰਡਾ ਅਮਨੀਤ ਕੌਰ ਕੌਂਡਲ ਵੱਲੋਂ ਸਖ਼ਤ ਕਾਰਵਾਈ ਕਰਦੇ ਹੋਏ ਸੀਆਈਏ ਸਟਾਫ ਦੇ ਤਿੰਨ ਮੁਲਾਜ਼ਮਾ ਨੂੰ ਮੁਅਤਲ ਕਰਦੇ ਹੋਏ ਵਿਭਾਗੀ ਕਾਰਵਾਈ ਦੇ ਹੁਕਮ ਦਿੱਤੇ ਹਨ। ਇਸਦੇ ਨਾਲ ਹੀ ਸੀਆਈਏ ਸਟਾਫ ਦੇ ਇੰਚਾਰਜ ਨੂੰ ਲੈਣ ਹਾਜ਼ਰ ਕਰ ਦਿੱਤਾ ਹੈ।
ਨਸ਼ਿਆਂ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਪੁਲਿਸ ਵੱਲੋਂ ਵੱਡੀਆਂ ਕਾਰਵਾਈਆਂ:ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਅਵਨੀਤ ਕੌਰ ਕੌਂਡਲ ਨੇ ਦੱਸਿਆ ਕਿ ਨਸ਼ਿਆਂ ਨੂੰ ਲੈ ਕੇ ਜਿੱਥੇ ਪੂਰੇ ਪੰਜਾਬ ਵਿੱਚ ਪੰਜਾਬ ਪੁਲਿਸ ਵੱਲੋਂ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਬਠਿੰਡਾ ਪੁਲਿਸ ਨੂੰ ਨਸ਼ਿਆਂ ਨੂੰ ਲੈ ਕੇ ਕੁਝ ਟਾਸਕ ਦਿੱਤੇ ਗਏ ਸਨ ਪਰ ਸੀਆਈਏ ਸਟਾਫ ਇੱਕ ਦੇ ਏਐਸਆਈ ਹਰਿੰਦਰ ਸਿੰਘ ਸੀਨੀਅਰ ਕਾਂਸਟੇਬਲ ਲਖਬੀਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਅਮਰੀਕ ਸਿੰਘ ਵੱਲੋਂ ਇਨ੍ਹਾਂ ਟਾਸਕਾਂ ਨੂੰ ਪੂਰਾ ਨਾ ਕਰਦੇ ਹੋਏ ਡਿਊਟੀ ਵਿੱਚ ਅਣਗਹਿਲੀ ਕੀਤੀ ਹੈ। ਸੀਆਈਏ ਇੰਚਾਰਜ ਜਸਵਿੰਦਰ ਸਿੰਘ ਵੱਲੋਂ ਦੀ ਸੁਪਰਵੀਜ਼ਨ ਅਧੀਨ ਇਹ ਕਰਮਚਾਰੀ ਆਉਂਦੇ ਸਨ। ਜਿਸ ਵੱਲੋਂ ਇਨ੍ਹਾਂ ਕਰਮਚਾਰੀਆਂ ਤੋਂ ਟਾਸਕ ਪੂਰਾ ਕਰਵਾਉਣ ਲਈ ਯਤਨ ਨਹੀਂ ਕੀਤੇ ਗਏ।