ਪੰਜਾਬ

punjab

ਭਾਜਪਾ ਨੂੰ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਵੱਡਾ ਝਟਕਾ - jalandhar vidhan sabha by election

By ETV Bharat Punjabi Team

Published : Jul 1, 2024, 7:36 PM IST

ਜਿਵੇਂ-ਜਿਵੇਂ ਜ਼ਿਮਨੀ ਚੋਣਾਂ ਨੇੜੇ ਆ ਰਹੀਆਂ ਨੇ ਉਵੇਂ ਹੀ ਮੁੜ ਤੋਂ ਦਲ ਬਦਲੀ ਦਾ ਦੌਰ ਸ਼ੁਰੂ ਹੋ ਗਿਆ ਹੈ।ਹੁਣ ਕੋੌਣ ਕਿਸ ਪਾਰਟੀ ਨੂੰ ਅਲਵਿਦਾ ਆਖ ਕਿਸ ਪਾਰਟੀ 'ਚ ਸ਼ਾਮਿਲ ਹੋਇਆ ਪੜ੍ਹੋ ਪੂਰੀ ਖ਼ਬਰ..

Etv Bharat
Etv Bharat (Etv Bharat)

ਜਲੰਧਰ:ਜਦੋਂ ਵੀ ਚੋਣਾਂ ਆਉਂਦੀਆਂ ਨੇ ਸਿਆਸੀ ਗਲਿਆਰਿਆਂ 'ਚ ਹਲਚਲ ਤੇਜ਼ ਹੋ ਜਾਂਦੀ ਹੈ।ਇਸ ਦੇ ਨਾਲ ਹੀ ਇੱਕ ਪਾਰਟੀ ਤੋਂ ਦੂਜੀ ਪਾਰਟੀ 'ਚ ਸ਼ਾਮਿਲ ਹੋਣਾ ਚੁਟਕੀ ਵਜਾਉਣ ਵਾਂਗ ਅਸਾਨ ਹੋ ਗਿਆ। ਹੁਣ ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਜਲੰਧਰ ਪਹੁੰਚ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।

ਭਜਪਾ ਨੂੰ ਬਾਏ-ਬਾਏ:ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਜਲੰਧਰ ਪਹੁੰਚ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਚੋਣਾਂ ਤੋਂ ਪਹਿਲਾਂ ਭਾਜਪਾ ਲਈ ਇਹ ਇਕ ਵੱਡਾ ਝਟਕਾ ਹੈ, ਕਿਉਂਕਿ ਭਾਟੀਆ ਸ਼ੀਤਲ ਅੰਗੁਰਾਲ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਬਹੁਤ ਕਰੀਬੀ ਮੰਨੇ ਜਾਂਦੇ ਸਨ। ਪੱਛਮੀ ਹਲਕੇ ਵਿਚ ਭਾਟੀਆ ਦਾ ਵੱਡਾ ਵੋਟ ਬੈਂਕ ਸੀ।

ਅਜਿਹੇ ਵਿੱਚ ਚੋਣਾਂ ਤੋਂ 10 ਦਿਨ ਪਹਿਲਾਂ ਉਨ੍ਹਾਂ ਦਾ ‘ਆਪ’ ਵਿਚ ਸ਼ਾਮਲ ਹੋਣਾ ਭਾਜਪਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਦੱਸਣਯੋਗ ਹੈ ਕਿ ਕਮਲਜੀਤ ਸਿੰਘ ਭਾਟੀਆ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਲਈ ਜ਼ੋਰਦਾਰ ਪ੍ਰਚਾਰ ਕੀਤਾ ਸੀ।ਹੁਣ ਵੇਖਣਾ ਹੋਵੇਗਾ ਕਿ ਆਖਰਕਾਰ ਕਿਹੜੇ-ਕਿਹੜੇ ਲੀਡਰ ਕਿਸ-ਕਿਸ ਪਾਰਟੀ ਨੂੰ ਅਲਵਿਦਾ ਖਾਣਗੇ ਅਤੇ ਕਿਸ ਦਾ ਪੱਲ੍ਹਾ ਫੜਨਗੇ

ABOUT THE AUTHOR

...view details