ਮੋਗਾ:ਪੰਚਾਇਤੀ ਚੋਣਾਂ ਤੋਂ ਪਹਿਲਾਂ ਮੋਗਾ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਇਥੇ ਹਲਕਾ ਧਰਮਕੋਟ ਦੇ ਸਭ ਤੋਂ ਵੱਡੇ ਪਿੰਡ ਕੜਿਆਲ ਦੀ ਸਾਬਕਾ ਸਰਪੰਚ ਜਸਵੀਰ ਕੌਰ ਅਤੇ ਪਿੰਡ ਦੇ ਪੰਜ ਸਾਬਕਾ ਮੈਂਬਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ। ਉਹਨਾਂ ਦੇ ਨਾਲ ਦੋ ਦਰਜਨ ਤੋਂ ਉੱਪਰ ਪਰਿਵਾਰਾਂ ਨੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੀ ਸੀਟ 'ਤੇ ਚੋਣ ਲੜ ਰਹੇ ਰਾਜਵਿੰਦਰ ਸਿੰਘ ਧਰਮਕੋਟ ਦੀ ਅਗਵਾਈ 'ਚ ਪਾਰਟੀ 'ਚ ਸ਼ਮੂਲੀਅਤ ਕੀਤੀ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਰਾਜਵਿੰਦਰ ਸਿੰਘ ਧਰਮਕੋਟ ਦਾ ਧੰਨਵਾਦ ਕੀਤਾ। ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆ ਆਖਿਆ 'ਤੇ ਭਰੋਸਾ ਦਿੱਤਾ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।
ਅਕਾਲੀ ਦਲ ਨੇ ਕੀਤਾ ਵਿਕਾਸ
ਇਸ ਮੌਕੇ ਲੋਕ ਸਭਾ ਸੀਟ ਫਰੀਦਕੋਟ ਤੋਂ ਚੋਣ ਲੜਨ ਵਾਲੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਅਜਿਹੀ ਪਾਰਟੀ ਹੈ। ਜਿਸ ਨੇ ਮੱਧ ਵਰਗੀ ਲੋਕਾਂ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਜਿਵੇਂ ਸਗਣ ਸਕੀਮ ਮਾਈ ਭਾਗੋ ਸਾਈਕਲ ਸਕੀਮ ਬੱਚਿਆਂ ਨੂੰ ਸਕਾਲਰਸ਼ਿਪ ਵਜੀਫੇ, ਆਟਾ ਦਾਲ ਸਕੀਮ ਦੇਖ ਕੇ ਗਰੀਬ ਲੋਕਾਂ ਦਾ ਫਾਇਦਾ ਕੀਤਾ ਸੀ, ਪਰ ਕਾਂਗਰਸ ਅਤੇ ਆਪ ਸਰਕਾਰ ਨੇ ਗਰੀਬ ਲੋਕਾਂ ਨੂੰ ਇਹਨਾਂ ਸਹੂਲਤਾਂ ਤੋਂ ਵਾਂਝਾ ਕਰ ਰੱਖਿਆ।