ਪੰਜਾਬ

punjab

ETV Bharat / state

ਪੰਜਾਬ ਸਰਕਾਰ ਦਾ ਵੱਡਾ ਦੀਵਾਲੀ ਤੋਹਫਾ, ਸੂਬੇ ਦੇ ਸਰਕਾਰੀ ਮੁਲਾਜ਼ਮ ਕਰ ਦਿੱਤੇ ਮਾਲਾ-ਮਾਲ, ਕਰੋ ਤਾਂ ਕਲਿੱਕ

ਸੀਐੱਮ ਮਾਨ ਨੇ ਆਖਰਕਾਰ ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਜ਼ਾਮਾਂ ਨੂੰ ਵੱਡੀ ਖੁਸ਼ੀਂ ਦਿੱਤੀ ਹੈ। ਪੜ੍ਹੋ ਪੂਰੀ ਖ਼ਬਰ...

ਸਰਕਾਰੀ ਮੁਲਾਜ਼ਮ ਹੋਏ ਮਾਲੋ-ਮਾਲ
ਸਰਕਾਰੀ ਮੁਲਾਜ਼ਮ ਹੋਏ ਮਾਲੋ-ਮਾਲ (Etv Bharat)

By ETV Bharat Punjabi Team

Published : 5 hours ago

Updated : 4 hours ago

ਹੈਦਰਾਬਾਦ ਡੈਸਕ:ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਰਕਾਰ ਸਰਕਾਰੀ ਮੁਲਾਜ਼ਮਾਂ ਨਾਲ ਕੀਤਾ ਵਾਆਦਾ ਪੂਰਾ ਕਰ ਦਿੱਤਾ ਹੈ। ਸਰਕਾਰ ਨੇ ਆਖਿਆ ਸੀ ਕਿ ਦੀਵਾਲੀ ਤੋਂ ਪਹਿਲਾਂ ਮੁਲਜ਼ਾਮਾਂ ਨੂੰ ਡੀਏ ਵਧਾ ਕੇ ਦੀਵਾਲੀ ਦਾ ਤੋਹਫ਼ਾ ਦਿੱਤਾ ਜਾਵੇਗਾ। ਸਰਕਾਰ ਨੇ ਹੁਣ ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ ਵਿੱਚ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ‘ਤੇ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ 4 ਫੀਸਦੀ ਡੀਏ ਵਧਾ ਦਿੱਤਾ ਹੈ। ਵਧੀਆ ਹੋਇਆ ਡੀਏ ਪਹਿਲੀ ਨਵੰਬਰ ਤੋਂ ਲਾਗੂ ਹੋਵੇਗਾ। ਦੱਸ ਦੇਈਏ ਕਿ ਇਸ ਵਾਧੇ ਦੇ ਨਾਲ ਮਹਿੰਗਾਈ ਭੱਤਾ 42 ਫੀਸਦੀ ਹੋ ਜਾਵੇਗਾ। ਜਿਸ ਦਾ ਫਾਇਦਾ ਸਾਢੇ 6 ਲੱਖ ਕਰਮਚਾਰੀਆਂ ਨੂੰ ਹੋਵੇਗਾ।

ਮੁੱਖ ਮੰਤਰੀਨੇ ਖੁਦ ਦਿੱਤੀ ਜਾਣਕਾਰੀ

ਇਸ ਦੀ ਜਾਣਕਰੀ ਟਵੀਟ ਕਰਕੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਹੈ। ਟਵੀਟ ‘ਚ ਮੁੱਖ ਮੰਤਰੀ ਨੇ ਲਿਖਿਆ ਹੈ ਕਿ '‘ਦੀਵਾਲੀ ਦੇ ਮੌਕੇ ‘ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ’, 01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ‘ਤੇ ਮਹਿੰਗਾਈ ਰਾਹਤ 4 ਫੀਸਦੀ ( 38 ਫੀਸਦੀ ਤੋਂ ਵਧਾ ਕੇ 42 ਫੀਸਦੀ ) ਕਰਨ ਦਾ ਫੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਤੁਹਾਨੂੰ ਸਭ ਨੂੰ ਦੀਵਾਲੀ ਮੁਬਾਰਕ"

6.50 ਲੱਖ ਤੋਂ ਵੱਧ ਮੁਲਾਜ਼ਮਾਂ ਨੂੰ ਲਾਭ

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ 1 ਨਵੰਬਰ 2024 ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 4 ਫੀਸਦ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮਹਿੰਗਾਈ ਭੱਤਾ ਹੁਣ 38 ਫੀਸਦੀ ਤੋਂ ਵਧ ਕੇ 42 ਫੀਸਦ ਹੋ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ 6.50 ਲੱਖ ਤੋਂ ਵੱਧ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲਾਭ ਹੋਵੇਗਾ।

ਉਨ੍ਹਾਂ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Last Updated : 4 hours ago

ABOUT THE AUTHOR

...view details