ਚੰਡੀਗੜ੍ਹ :ਨਸ਼ਾ ਤਸਕਰੀ ਖਿਲਾਫ ਲਗਾਤਾਰ ਪੰਜਾਬ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਜਿਥੇ ਨਸ਼ਾ ਤਸਕਰ ਸਰਗਰਮ ਹਨ ਤਾਂ ਉਥੇ ਹੀ ਪੁਲਿਸ ਵੱਲੋਂ ਵੀ ਸਰਗਰਮੀ ਦੇ ਨਾਲ ਇਹਨਾਂ ਤਸਕਰਾਂ ਉੱਤੇ ਠੱਲ੍ਹ ਪਾਈ ਜਾ ਰਹੀ ਹੈ। ਤਾਜ਼ਾ ਮਾਮਲੇ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਪੁਲਿਸ ਨੇ ਖੁਫੀਆ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ ਦੌਰਾਨ ਸਰਹੱਦ ਪਾਰ ਤੋਂ ਤਸਕਰੀ ਦੇ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਜ਼ਬਤ ਕੀਤੀ ਹੈ।
ਡੀਜੀਪੀ ਪੰਜਾਬ ਨੇ ਦਿੱਤੀ ਜਾਣਕਾਰੀ
ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ੜਾਦਵ ਨੇ ਸੋਸ਼ਲ ਮੀਡੀਆ ਪੋਸਟ ਪਾਈ ਅਤੇ ਲਿਖਿਆ ਕਿ ਇਸ ਕਾਰਵਾਈ 'ਚ ਪੁਲਿਸ ਨੇ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ, 17 ਕਿਲੋ ਡੀਐਮਆਰ (ਡਾਈਮੇਥਾਈਲ ਡਾਈਥੋਕਸੀ ਬੈਂਜ਼ਾਈਲ) ਅਤੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਨਸ਼ਾ ਤਸਕਰ ਨਵਪ੍ਰੀਤ ਸਿੰਘ ਨਵੀ ਭੁੱਲਰ ਦੇ ਦੋ ਸਾਥੀ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਰਵਨੀਤ ਬਿੱਟੂ ਦਾ ਸੂਬਾ ਸਰਕਾਰ 'ਤੇ ਨਿਸ਼ਾਨਾ, ਕੇਜਰੀਵਾਲ ਅਤੇ ਰਾਘਵ ਚੱਢਾ ਨੂੰ ਦੱਸਿਆ ਪੰਜਾਬ ਦਾ ਦੁਸ਼ਮਣ