ਅੰਮ੍ਰਿਤਸਰ :ਪੂਰੇ ਪੰਜਾਬ ਭਰ ਦੇ ਵਿੱਚ ਪੰਜਾਬ ਸਟੇਟ ਕਾਰਪੋਰੇਸ਼ਨ ਪਾਵਰ ਲਿਮਿਟਿਡ ਦੇ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ। ਜਿਹੜਾ ਵੀ ਸ਼ਖਸ ਬਿਜਲੀ ਚੋਰੀ ਕਰੇਗਾ ਉਸ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ,ਬੀਤੇ ਦਿਨ ਅੰਮ੍ਰਿਤਸਰ ਵਿੱਚ ਪੰਜਾਬ ਸਟੇਟ ਪਾਵਰ ਕੋਰਪਰੇਸ਼ਨ ਲਿਮਿਟਿਡ ਦੇ ਵੱਲੋਂ ਰੇਡ ਕੀਤੀ ਗਈ ਸੀ ਅਤੇ 95.27 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ, ਪੀਐਸਪੀਸੀਐਲ ਅੰਮ੍ਰਿਤਸਰ ਦੇ ਵਿੱਚ ਕੁੱਲ ਚਾਰ ਸਰਕਲ ਆਉਂਦੇ ਨੇ ਅੰਮ੍ਰਿਤਸਰ ਸਿਟੀ, ਗੁਰਦਾਸਪੁਰ, ਸਭ ਅਰਬਨ ਅੰਮ੍ਰਿਤਸਰ, ਤਰਨ ਤਾਰਨ।
ਅੰਮ੍ਰਿਤਸਰ ਜ਼ਿਲ੍ਹੇ ਦੇ ਚੀਫ ਇੰਜੀਨੀਅਰ ਦੇਸ ਰਾਜ ਬਾਂਗੜ ਨੇ ਸਾਡੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੂਰੇ ਪੰਜਾਬ ਭਰ ਦੇ ਵਿੱਚ ਪੀਐਸਪੀਸੀਐਲ ਦੇ ਵੱਲੋਂ ਮੁਹਿਮ ਚਲਾਈ ਜਾ ਰਹੀ ਹੈ। ਕਿ ਜਿਹੜਾ ਵੀ ਸ਼ਖਸ ਬਿਜਲੀ ਚੋਰੀ ਕਰੇਗਾ ਉਸ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਨੇ ਦੱਸਿਆ ਕਿ ਬੀਤੇ ਦਿਨ ਸਾਡੇ ਵੱਲੋਂ ਅੰਮ੍ਰਿਤਸਰ ਸਰਕਲ ਦੇ ਵੱਖ-ਵੱਖ ਇਲਾਕਿਆਂ ਦੇ ਵਿੱਚ ਰੇਡ ਕੀਤੀ ਗਈ ਸੀ। ਉਹਨਾਂ ਨੇ ਦੱਸਿਆ ਕਿ ਅੰਮ੍ਰਿਤਸਰ ਸਿਟੀ ਸਰਕਲ ਦੇ ਵਿੱਚ 1949 ਕਨੈਕਸ਼ਨ ਚੈੱਕ ਕੀਤੇ ਗਏ ਜਿਹਦੇ ਵਿੱਚ 36 ਕਨੈਕਸ਼ਨਾਂ ਦੇ ਵੱਲੋਂ ਗੈਰ ਕਾਨੂੰਨੀ ਢੰਗ ਦੇ ਨਾਲ ਚੱਲ ਰਹੇ ਸੀ। ਉਹਨਾਂ ਦੇ ਖਿਲਾਫ 7.28 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਗੁਰਦਾਸਪੁਰ ਸਰਕਲ ਦੇ ਵਿੱਚ ਉਹਨਾਂ ਵੱਲੋਂ 2131 ਕਨੈਕਸ਼ਨ ਚੈੱਕ ਕੀਤੇ ਗਏ ਹਨ ਜਿਹਦੇ ਵਿੱਚ 16 ਕਨੈਕਸ਼ਨ ਗੈਰ ਕਾਨੂੰਨੀ ਪਾਏ ਗਏ ਅਤੇ ਉਹਨਾਂ ਨੂੰ 4.87 ਲੱਖ ਰੁਪਿਆ ਜੁਰਮਾਨਾ ਲਗਾਇਆ ਗਿਆ।