ਲੁਧਿਆਣਾ :ਬੀਤੇ ਕੁਝ ਦਿਨ ਪਹਿਲਾਂ ਪੰਜਾਬ ਵਿੱਚ ਸ਼ਿਵ ਸੈਨਾ ਆਗੂਆਂ ''ਤੇ ਹੋਏ ਹਮਲਿਆਂ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸ ਵਿੱਚ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਿਸ ਵੱਲੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਜੁੜੇ 4 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਅਤੇ ਲਿਖਿਆ ਕਿ 'ਪੰਜਾਬ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਿਸ ਨੇ ਸਾਂਝੇ ਤੌਰ 'ਤੇ ਵਿਦੇਸ਼ੀ ਅਧਾਰਿਤ ਬੱਬਰ ਖਾਲਸਾ ਦੇ ਕਾਰਕੁਨ ਹਰਜੀਤ ਸਿੰਘ ਉਰਫ਼ ਲਾਡੀ ਅਤੇ ਸਾਬੀ ਦੁਆਰਾ ਸੰਚਾਲਿਤ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। 16 ਅਕਤੂਬਰ, 2024 ਨੂੰ ਯੋਗੇਸ਼ ਬਖਸ਼ੀ ਦੀ ਰਿਹਾਇਸ਼ ਅਤੇ 2 ਨਵੰਬਰ, 2024 ਨੂੰ ਮਾਡਲ ਟਾਊਨ ਐਕਸਟੈਂਸ਼ਨ, ਲੁਧਿਆਣਾ ਵਿੱਚ ਹਰਕੀਰਤ ਸਿੰਘ ਖੁਰਾਣਾ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਨ੍ਹਾਂ ਦੀ ਰਿਹਾਇਸ਼ ਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਸੀ। ਜਿਸ ਦੀ ਜਿੰਮੇਵਾਰੀ ਵੀ ਬੀਤੇ ਦਿਨੀ ਬੱਬਰ ਖਾਲਸਾ ਵੱਲੋਂ ਸੋਸ਼ਲ ਮੀਡੀਆ ਤੇ ਲਈ ਗਈ ਸੀ।
ਬੱਬਰ ਖਾਲਸਾ ਦੇ ਕਾਰਕੁਨ ਕਾਬੂ
ਇਸ ਮਾਮਲੇ ਸਬੰਧੀ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਪ੍ਰੈਸ ਕਾਨਫਰਸ ਕਰਕੇ ਕਿਹਾ ਕਿ ਲੁਧਿਆਣਾ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਅਤੇ ਉਨ੍ਹਾਂ ਕੋਲੋਂ ਇੱਕ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਨੂੰ ਤਲਾਸ਼ੀ ਅਤੇ ਟਰੈਕਿੰਗ ਲਈ ਵਰਤਿਆ ਜਾਂਦਾ ਹੈ। ਅੱਗੇ ਉਹਨਾਂ ਕਿਹਾ ਕਿ ਬੱਬਰ ਖਾਲਸਾ ਦੇ ਕਾਰਕੁਨ ਹਰਜੀਤ ਸਿੰਘ ਅਤੇ ਸਾਬੀ ਦੇ ਨਾਲ ਇਹਨਾਂ ਦੇ ਸੰਪਰਕ 'ਚ ਸਨ। ਹਾਲਾਂਕਿ ਇਹ ਕੋਈ ਬਹੁਤੇ ਪ੍ਰੋਫੈਸ਼ਨਲ ਨਹੀਂ ਹਨ, ਇਹਨਾਂ ਨੂੰ ਵਰਗਲਾ ਕੇ ਇਹਨਾਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਗਿਆ ਹੋ ਸਕਦਾ ਹੈ ਜਾਂ ਫਿਰ ਇਹ ਵੀ ਹੋ ਸਕਦਾ ਹੈ ਕਿ ਇਹਨਾਂ ਨੂੰ ਪੈਸੇ ਵੀ ਬਹੁਤ ਘੱਟ ਦਿੱਤੇ ਹੋਣਗੇ। ਉਹਨਾਂ ਕਿਹਾ ਬਾਕੀ ਅਸੀਂ ਪੂਰੀ ਮਾਮਲੇ ਦੀ ਤਫਤੀਸ਼ ਕਰ ਰਹੇ ਹਾਂ। ਮੁਲਜ਼ਮਾਂ ਦੀ ਸ਼ਨਾਖਤ ਜਸਵਿੰਦਰ ਰਵਿੰਦਰ, ਮੁਨੀਸ਼ ਸਾਹਿਦ ਅਤੇ ਅਨਿਲ ਵਜੋਂ ਹੋਈ ਹੈ।
ਵੱਡੇ ਅਪਰਾਧਾਂ 'ਚ ਨਾਮਜਦ ਮੁਲਜ਼ਮ