ਮਾਨਸਾ:ਪੰਜਾਬ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈਕੇ ਵੱਖੋ ਵੱਖ ਸਿਆਸੀ ਪਾਰਟੀਆਂ ਮੈਦਾਨ ਵਿੱਚ ਹਨ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰਾਂ ਦੇ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ। ਜਿਥੇ ਬਠਿੰਡਾ ਤੋਂ ਅਕਾਲੀ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਲਈ ਪ੍ਰਚਾਰ ਜ਼ੋਰਾਂ ਸ਼ੋਰਾਂ ਉੱਤੇ ਹੈ। ਇਸ ਦੌਰਾਨ ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਤਾਂ ਪ੍ਰਚਾਰ ਕੀਤਾ ਹੀ ਜਾ ਰਿਹਾ ਹੈ। ਨਾਲ ਹੀ ਹਰਸਿਮਰਤ ਕੌਰ ਬਾਦਲ ਦੇ ਭਰਾ ਅਤੇ ਅਕਾਲੀ ਆਗੂ ਬਿਕਰਮ ਮਜੀਠੀਆ ਵੀ ਮੈਦਾਨ ਵਿੱਚ ਉਤਰੇ ਹੋਏ ਹਨ।
ਭੈਣ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਬਿਕਰਮ ਮਜੀਠੀਆ ਨੇ ਵਿਰੋਧੀਆਂ 'ਤੇ ਸਾਧੇ ਨਿਸ਼ਾਨੇ - LOK SABHA ELECTION 2024
LOK SABHA ELECTION 2024 : ਲੋਕ ਸਭਾ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰਾਂ ਦੇ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ। ਉਥੇ ਹੀ ਬਠਿੰਡਾ ਤੋਂ ਅਕਾਲੀ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਲਈ ਪ੍ਰਚਾਰ ਕਰਨ ਲਈ ਉਹਨਾਂ ਦੇ ਭਰਾ ਅਤੇ ਅਕਾਲੀ ਆਗੂ ਬਿਕਰਮ ਮਜੀਠੀਆ ਵੀ ਮੈਦਾਨ ਵਿੱਚ ਉਤਰੇ ਹੋਏ ਹਨ।
Published : May 20, 2024, 2:07 PM IST
ਬੁਢਲਾਡਾ 'ਚ ਵਿਰੋਧੀਆਂ 'ਤੇ ਸਾਢੇ ਨਿਸ਼ਾਨੇ : ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਪ੍ਰਚਾਰ ਕਰਨ ਦੇ ਲਈ ਉਨਾਂ ਦੇ ਭਰਾ ਬਿਕਰਮ ਸਿੰਘ ਮਜੀਠੀਆ ਮਾਨਸਾ ਹਲਕੇ ਦੇ ਬੁਢਲਾਡਾ ਵਿਖੇ ਪਹੁੰਚੇ। ਜਿਥੇ ਉਹਨਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਨਾਲ ਨਾਲ ਬੀਜੇਪੀ 'ਤੇ ਨਿਸ਼ਾਨੇ ਸਾਧੇ। ਇਸ ਮੌਕੇ ਉਹਨਾਂ ਕਿਹਾ ਕਿ ਸਿੱਧੂ ਮੂਸੇ ਵਾਲੇ ਦਾ ਕਤਲ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਕਰਵਾਇਆ ਹੈ ਕਿਉਂਕਿ ਉਹਨਾਂ ਨੇ ਸਿਕਿਉਰਟੀ ਘੱਟ ਕਰਕੇ ਮੀਡੀਆ ਦੇ ਵਿੱਚ ਉਸ ਨੂੰ ਵਾਇਰਲ ਕੀਤਾ ਸੀ। ਜਿਸ ਤੋਂ ਬਾਅਦ ਮੂਸੇ ਵਾਲਾ ਦੀ ਸੁਰੱਖਿਆ ਘੱਟ ਹੋਣ ਕਾਰਨ ਉਸ 'ਤੇ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਮੌਕੇ ਅਕਾਲੀ ਅਗੁ ਮਜੀਠੀਆ ਨੇ ਕਿਹਾ ਕਿ ਮੂਸੇ ਵਾਲਾ ਦੇ ਪਰਿਵਾਰ ਹੁਣ ਤੱਕ ਸਰਕਾਰ ਅੱਗੇ ਇਨਸਾਫ ਦੇ ਲਈ ਭਟਕ ਰਿਹਾ ਹੈ ਜਦੋਂ ਕਿ ਪੰਜਾਬ ਸਰਕਾਰ ਸਿਰਫ ਟਾਈਮ ਪਾਸ ਕਰ ਰਹੀ
- ਬੁਰੇ ਫਸੇ ਹੰਸ ਰਾਜ ਹੰਸ, ਸੰਯੁਕਤ ਕਿਸਾਨ ਮੋਰਚੇ ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰ, ਕਿਹਾ 21 ਤੱਕ ਕਰੋ ਕਾਰਵਾਈ ਨਹੀਂ ਤਾਂ
- ਕਾਂਗਰਸ ਦੇ ਨੇਤਾ ਪਵਨ ਖੇੜਾ ਨੇ ਦੇ ਦਿੱਤਾ ਅਜੀਬੋ-ਗਰੀਬ ਬਿਆਨ, ਕਹਿੰਦੇ- ਮੋਦੀ ਹੈ ਕਾਂਗਰਸ ਦਾ ਸਟਾਰ ਪ੍ਰਚਾਰਕ? ਜਾਣੋ ਅੱਗੇ ਦਾ ਵੱਡਾ ਰਾਜ਼
- ਭਾਜਪਾ ਉਮੀਦਵਾਰ ਤਰਨਜੀਤ ਸੰਧੂ ਦੇ ਹੱਕ 'ਚ ਤਰੁਣ ਚੁੱਘ ਨੇ ਕੀਤਾ ਚੋਣ ਪ੍ਰਚਾਰ, ਕੈਂਪੇਨ ਦੌਰਾਨ ਕਾਂਗਰਸ ਅਤੇ 'ਆਪ' ਨੂੰ ਲਪੇਟਿਆ
ਭਗਵੰਤ ਮਾਨ ਸਰਕਾਰ ਨੂੰ ਨਹੀਂ ਪੰਜਾਬ ਦੀ ਫਿਕਰ : ਬਿਕਰਮ ਸਿੰਘ ਮਜੀਠੀਏ ਨੇ ਕਿਹਾ ਕਿ ਪਹਿਲਾਂ ਦਿੱਲੀ ਦੇ ਵਿੱਚ 700 ਤੋਂ ਜਿਆਦਾ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਹੋਏ ਸ਼ਹੀਦ ਹੋ ਗਏ। ਹੁਣ ਪੰਜਾਬ ਦੀ ਧਰਤੀ 'ਤੇ ਉਹਨਾਂ 'ਤੇ ਗੋਲੀਆਂ ਚਲਾਈਆਂ ਗਈਆਂ ਅਤੇ ਪੰਜਾਬ ਦਾ ਨੌਜਵਾਨ ਸ਼ਹੀਦ ਕਰ ਦਿੱਤਾ। ਪਰ ਪੰਜਾਬ ਦੇ ਮੁੱਖ ਮੰਤਰੀ ਕਿੱਥੇ ਹਨ ਜੋ ਕਿਸਾਨਾਂ ਦਾ ਸਾਥ ਦੇਣ ਦੀ ਬਜਾਏ ਦਿੱਲੀ ਦਾ ਸਾਥ ਦੇ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੋਨਾਂ ਹੀ ਮਿਲੀਆਂ ਜੁਲੀਆਂ ਹੋਈਆਂ ਹਨ ਸਿਰਫ ਲੋਕਾਂ ਨੂੰ ਗੁਮਰਾਹ ਕਰ ਰਹੀਆਂ ਹਨ, ਉਹਨਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਨੇ ਵੱਡੀਆਂ ਵੱਡੀਆਂ ਗਰੰਟੀਆਂ ਦਿੱਤੀਆਂ ਸੀ। ਜਿਸ ਦੇ ਚਲਦੇ ਲੋਕਾਂ ਨੂੰ ਗੁਮਰਾਹ ਕਰਕੇ ਸੱਤਾ ਹਾਸਿਲ ਕੀਤੀ ਗਈ ਸੀ। ਪਰ ਅੱਜ ਤੱਕ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਪੂਰੀਆਂ ਨਹੀਂ ਕੀਤੀਆਂ ਗਈਆਂ । ਪੰਜਾਬ ਦਾ ਪੈਸਾ ਵੱਖ-ਵੱਖ ਰਾਜਾਂ ਵਿੱਚ ਪ੍ਰਚਾਰ 'ਤੇ ਉਡਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਪੈਸੇ ਨਾਲ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਹੈਲੀਕਾਪਟਰ ਤੇ ਘੁਮਾਇਆ ਜਾ ਰਿਹਾ ਹੈ ਉਹਨਾਂ ਕਿਹਾ ਕਿ ਭਗਵੰਤ ਮਾਨ ਜੋ ਆਪਣੀ ਮਾਂ ਪਾਰਟੀ ਅਤੇ ਆਪਣੇ ਪਰਿਵਾਰ ਦਾ ਨਹੀਂ ਹੋਇਆ ਉਹ ਪੰਜਾਬ ਦੇ ਲੋਕਾਂ ਦਾ ਨਹੀਂ ਹੋ ਸਕਦਾ।