ਪੰਜਾਬ

punjab

ETV Bharat / state

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ - BABA DEEP SINGH JI BIRTHDAY 2025

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਕੱਢਿਆ ਗਿਆ।

Birth anniversary of immortal martyr Baba Deep Singh Ji
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ (Etv Bharat)

By ETV Bharat Punjabi Team

Published : Jan 25, 2025, 12:05 PM IST

ਅੰਮ੍ਰਿਤਸਰ:ਸਿੱਖ ਕੌਮ ਦੇ ਮਹਾਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਰੂਹਾਨੀ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਅਤੇ ਸ਼ਹੀਦਾਂ ਦੀ ਅਗਵਾਈ ਹੇਠ ਆਰੰਭ ਹੋਇਆ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦੇ ਹੋਏ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਗੁਰਦੁਆਰਾ ਚਾਟੀਵਿੰਡ ਚੌਕ ਵਿਖੇ ਸਮਾਪਤ ਹੋਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ (Etv Bharat)

ਸ਼ਹਿਰ ਦੇ ਲੋਕਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਭਾਈ ਮਲਕੀਤ ਸਿੰਘ ਨੇ ਦੱਸਿਆ ਕਿ "ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਜੀ ਦਾ ਪ੍ਰਕਾਸ਼ ਦਿਹਾੜਾ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ। ਅੱਜ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਸੰਗਤ ਦੇ ਸਹਿਯੋਗ ਨਾਲ ਦਿਹਾੜਾ ਮਨਾਇਆ ਜਾ ਰਿਹਾ ਹੈ। ਸੋਮਵਾਰ ਸਵੇਰੇ ਭੋਗ ਪਾਏ ਜਾਣਗੇ ਅਤੇ ਬਾਬਾ ਜੀ ਦੇ ਜਨਮ ਦਿਹਾੜੇ ਦੀ ਗੱਲ ਕਰਦੇ ਹੋਏ ਬਾਬਾ ਜੀ ਦਾ ਗੁਣਗਾਨ ਕੀਤਾ ਜਾਵੇਗਾ।"

ਉਤਸ਼ਾਹ ਨਾਲ ਮਨਾਇਆ ਜਾ ਰਿਹਾ ਜਨਮ ਦਿਹਾੜਾ

ਭਾਈ ਮਲਕੀਤ ਸਿੰਘ ਨੇ ਕਿਹਾ ਕਿ ਬਾਬਾ ਜੀ ਦਾ ਜਨਮ 14 ਮਾਘ 1682 ਈ: ਨੂੰ ਪੋਹਵਿੰਡ ਵਿਖੇ ਹੋਇਆ ਸੀ, ਸ਼੍ਰੋਮਣੀ ਕਮੇਟੀ ਵੱਲੋਂ ਵੀ ਇਸ ਨੂੰ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉਨ੍ਹਾਂ ਕਿਹਾ ਆਪਣੇ ਬੱਚਿਆਂ ਨੂੰ ਗੁਰੂ ਘਰ ਦੀ ਬਾਣੀ ਨਾਲ ਜੋੜੋ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦਾ ਬਦਲਾ ਲੈਣ ਵਾਸਤੇ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦੀ ਪ੍ਰਾਪਤ ਕੀਤੀ ਸੀ। ਸਭ ਨੂੰ ਉਨ੍ਹਾਂ ਦੇ ਦਰਸਾਏ ਮਾਰਗ ਉੱਤੇ ਚੱਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਹ ਨਗਰ ਕੀਰਤਨ ਪੰਜ ਪਿਆਰਿਆਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਬਾਬਾ ਸ਼ਹੀਦ ਗੰਜ ਵਿੱਚ ਜਾ ਕੇ ਸੰਪੰਨ ਹੋਵੇਗਾ।

ABOUT THE AUTHOR

...view details