ਪੰਜਾਬ

punjab

ETV Bharat / state

ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਕਿਸਾਨਾਂ ਵੱਲੋਂ ਤਿੱਖਾ ਵਿਰੋਧ - Lok Sabha Elections - LOK SABHA ELECTIONS

ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਭਾਜਪਾ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਜਾ ਰਹੇ ਹਨ। ਇਸ ਦੇ ਚੱਲਦੇ ਅੱਜ ਕਿਸਾਨਾਂ ਵਲੋਂ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਤਿੱਖਾ ਵਿਰੋਧ ਕੀਤਾ ਗਿਆ।

ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਕਿਸਾਨਾਂ ਵੱਲੋਂ ਤਿੱਖਾ ਵਿਰੋਧ
ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਕਿਸਾਨਾਂ ਵੱਲੋਂ ਤਿੱਖਾ ਵਿਰੋਧ

By ETV Bharat Punjabi Team

Published : Apr 27, 2024, 7:18 PM IST

ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਕਿਸਾਨਾਂ ਵੱਲੋਂ ਤਿੱਖਾ ਵਿਰੋਧ

ਗੁਰਦਾਸਪੁਰ: ਲੋਕ ਸਭਾ ਚੋਣ ਦੌਰਾਨ ਕਿਸਾਨਾਂ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਲਗਾਤਾਰ ਭਾਜਪਾ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਅੱਜ ਫਿਰ ਤੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਵਲੋਂ ਕਾਫ਼ਿਲੇ ਨੂੰ ਰੋਕ ਕੇ ਭਾਰਤੀ ਜਨਤਾ ਪਾਰਟੀ ਖਿਲਾਫ ਜੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਭਾਜਪਾ ਉਮੀਦਵਾਰ ਦਾ ਕਾਫ਼ਿਲਾ ਰੋਕ ਕੇ ਉਨ੍ਹਾਂ ਨੂੰ ਸਵਾਲ ਜਵਾਬ ਵੀ ਕੀਤੇ ਗਏ।

ਭਾਜਪਾ ਉਮੀਦਵਾਰ ਨੂੰ ਘੇਰ ਕੇ ਪੁੱਛੇ ਸਵਾਲ: ਇਸ ਦੌਰਾਨ ਕਿਸਾਨਾਂ ਵਲੋਂ ਬਿਜਲੀ ਸੋਧ ਬਿਲ , ਚਿੱਪ ਮੀਟਰ, ਅਨਾਜ ਭੰਡਾਰਨ, ਸ਼ੁਭਕਰਨ ਦੀ ਮੌਤ ਸਮੇਤ ਹੋਰ ਅਨੇਕਾਂ ਵੱਖ-ਵੱਖ ਸਵਾਲ ਕੀਤੇ ਗਏ। ਜਿਸ ਤੋਂ ਬਾਅਦ ਜਿੱਥੇ ਭਾਜਪਾ ਉਮੀਦਵਾਰ ਵਲੋਂ ਕਿਸਾਨਾਂ ਨੂੰ ਰੋਜ ਰੋਜ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਹਵਾਲਾ ਦਿੱਤਾ ਗਿਆ ਤਾਂ ਕਿਸਾਨਾਂ ਵਲੋਂ ਵੀ ਇਸ ਦੇ ਜਵਾਬ ਵਿੱਚ ਭਾਜਪਾ ਆਗੂ ਨੂੰ ਪੁੱਛਿਆ ਗਿਆ ਕਿ ਉਹ 2 ਤੋਂ 3 ਸਾਲ ਤੋਂ ਪਰੇਸ਼ਾਨ ਹੋ ਰਹੇ ਹਨ, ਫਿਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਕਿਉਂ ਧਿਆਨ ਨਹੀਂ ਦੇ ਰਾਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਲਗਾਤਾਰ ਤੰਗ ਪਰੇਸ਼ਾਨ ਹੋ ਰਹੇ ਹਾਂ ਪਰ ਤੁਸੀਂ 15 ਮਿੰਟ ਰੁਕਣ 'ਤੇ ਹੀ ਤੰਗ ਹੋ ਰਹੇ ਹੋ।

ਕਿਸਾਨਾਂ ਵਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ: ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਦਰਕਿਨਾਰ ਕਰਕੇ ਕੇਂਦਰ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਕਿਉਂ ਨਹੀਂ ਹੈ। ਉਧਰ ਭਾਜਪਾ ਉਮੀਦਵਾਰ ਨੇ ਕਿਹਾ ਕਿ ਮੈਂ ਕਿਸਾਨ ਪਰਿਵਾਰ ਵਿਚੋਂ ਹਾਂ ਤੇ ਕਿਸਾਨਾਂ ਦੇ ਨਾਲ ਹਾਂ। ਇਸ ਦੌਰਾਨ ਕਿਸਾਨਾਂ ਵਲੋਂ ਸਵਾਲ ਕਰਨ ਤੋਂ ਬਾਅਦ ਪੂਰਨ ਜਵਾਬ ਨਾ ਮਿਲਣ 'ਤੇ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਾਫ਼ਿਲਾ ਜਾਣ ਦਿੱਤਾ ਗਿਆ।

ਮੰਗਾਂ ਨਾ ਮੰਨਣ ਤੱਕ ਵਿਰੋਧ ਰਹੇਗਾ ਜਾਰੀ:ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਪੁਲਿਸ ਬਲ ਤੈਨਾਤ ਰਿਹਾ ਤਾਂ ਜੋ ਟਕਰਾਅ ਦੀ ਸਥਿਤੀ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਕਿਸਾਨ ਆਗੂਆਂ ਵਲੋਂ ਗੱਲਬਾਤ ਕਰਦੇ ਹੋਏ ਕਿਹਾ ਗਿਆ ਕਿ ਭਾਜਪਾ ਉਮੀਦਵਾਰ ਕੋਲ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਨਹੀਂ ਹਨ ਅਤੇ ਕੇਂਦਰ ਉਨ੍ਹਾਂ ਦੀਆਂ ਮੰਗਾਂ ਵਲੋਂ ਧਿਆਨ ਨਹੀਂ ਦਿੰਦੀ ਤਾਂ ਆਖਿਰ ਕਿਸਾਨ ਕਿਧਰ ਨੂੰ ਜਾਣ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੇ ਸਵਾਲਾਂ ਦੇ ਜਵਾਬ ਨਹੀਂ ਮਿਲਦੇ ਤੇ ਸਾਡੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਤਾਂ ਉਹ ਭਾਜਪਾ ਲੀਡਰਾਂ ਦਾ ਉਦੋਂ ਤੱਕ ਵਿਰੋਧ ਕਰਦੇ ਰਹਿਣਗੇ।

ABOUT THE AUTHOR

...view details