ਬਠਿੰਡਾ: 2024 ਦੀਆਂ ਪੰਜਾਬ ਲੋਕ ਸਭਾ ਚੋਣਾਂ ਵਿੱਚ ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਸਿੱਧੂ ਕੇਂਦਰ ਵਿੱਚ ਤੀਸਰੀ ਵਾਰ ਬਣਨ ਜਾ ਰਹੀ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋਏ। ਰਵਾਨਾ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਮਪਾਲ ਕੌਰ ਸਿੱਧੂ ਨੇ ਕਿਹਾ ਕਿ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਭਾਜਪਾ ਸਰਕਾਰ ਵਿੱਚ ਵਿਕਾਸ ਨੂੰ ਵੇਖਦੇ ਹੋਏ ਲੋਕਾਂ ਵੱਲੋਂ ਇੱਕ ਵਾਰ ਫਿਰ ਭਾਜਪਾ ਨੂੰ ਬਹੁਮਤ ਦਿੱਤਾ ਗਿਆ ਹੈ ਅਤੇ ਇਸ ਵਾਰ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਹੋਣਗੇ।
ਪੰਜਾਬ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ:ਉਨ੍ਹਾਂ ਬਠਿੰਡਾ ਲੋਕ ਸਭਾ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਭਾਜਪਾ ਜਿਸ ਨੇ ਪੰਜਾਬ ਵਿੱਚ ਇਕੱਲਿਆਂ ਚੋਣ ਲੜੀ ਨੂੰ ਬਹੁਤ ਜਿਆਦਾ ਬਹੁਮਤ ਦਿੱਤਾ ਕਿ ਪੰਜਾਬ ਵਿੱਚ ਤੀਸਰੇ ਵੱਡੀ ਸਿਆਸੀ ਪਾਰਟੀ ਵਜੋਂ ਉੱਭਰੀ ਇਸ ਲਈ ਉਹ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ ਕਰਦੇ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ ਸਬੰਧੀ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਵੱਲੋਂ ਬਿਹਤਰ ਪ੍ਰਦਰਸ਼ਨ ਕੀਤਾ ਗਿਆ ਹੈ।